07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਪਿੰਡ ਗੁਰਮ ਵਿਖੇ 4.72 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਦਾ ਕੰਮ ਸ਼ੁਰੂ

ਮਹਿਲ ਕਲਾਂ, 6 ਅਗਸਤ (ਅਵਤਾਰ ਸਿੰਘ ਅਣਖੀ)-ਪਿੰਡ ਗੁਰਮ ਵਿਖੇ ਲੰਮੇ ਸਮੇਂ ਤੋਂ ਚੱਲ ਰਹੀ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਸਥਾਈ ਹੱਲ ਲਈ ਨਵੀਂ ਪਾਈਪ ਲਾਈਨ ਵਿਛਾਉਣ ਦੇ ਕੰਮ ਦਾ ਰਸਮੀ ਆਗਾਜ਼ ਸਰਪੰਚ ਮਨਜੀਤ ਕੌਰ ਦੀ ਅਗਵਾਈ ਹੇਠ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਸਿਫ਼ਾਰਸ਼ ਸਦਕਾ ਇਸ ਮਹੱਤਵਪੂਰਨ ਪ੍ਰੋਜੈਕਟ ਲਈ 4.

Ad Position 21
No active advertisement
ਪਿੰਡ ਗੁਰਮ ਵਿਖੇ ਨਵੀਂ ਪਾਈਪ ਲਾਈਨ ਵਿਛਾਉਣ ਦੇ ਕੰਮ ਬਾਰੇ ਜਾਇਜ਼ਾ ਲੈਂਦੇ ਹੋਏ ਗ੍ਰਾਮ ਪੰਚਾਇਤ, ਮੁਹਤਬਰ। ਤਸਵੀਰ : ਅਵਤਾਰ ਸਿੰਘ ਅਣਖੀ 07-08-2026
ਮਹਿਲ ਕਲਾਂ, 6 ਅਗਸਤ (ਅਵਤਾਰ ਸਿੰਘ ਅਣਖੀ)-ਪਿੰਡ ਗੁਰਮ ਵਿਖੇ ਲੰਮੇ ਸਮੇਂ ਤੋਂ ਚੱਲ ਰਹੀ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਸਥਾਈ ਹੱਲ ਲਈ ਨਵੀਂ ਪਾਈਪ ਲਾਈਨ ਵਿਛਾਉਣ ਦੇ ਕੰਮ ਦਾ ਰਸਮੀ ਆਗਾਜ਼ ਸਰਪੰਚ ਮਨਜੀਤ ਕੌਰ ਦੀ ਅਗਵਾਈ ਹੇਠ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਸਿਫ਼ਾਰਸ਼ ਸਦਕਾ ਇਸ ਮਹੱਤਵਪੂਰਨ ਪ੍ਰੋਜੈਕਟ ਲਈ 4.72 ਲੱਖ ਰੁਪਏ ਦੀ ਗਰਾਂਟ ਮਨਜ਼ੂਰ ਕੀਤੀ ਗਈ। ਇਸ ਗਰਾਂਟ ਨਾਲ ਗ੍ਰਾਮ ਪੰਚਾਇਤ ਨੇ ਪਿੰਡ ’ਚ ਪਾਣੀ ਦੀ ਸਪਲਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਨਵੀਂ ਪਾਈਪ ਲਾਈਨ ਵਿਛਾਉਣ ਦਾ ਕੰਮ ਸ਼ੁਰੂ ਕਰਵਾ ਦਿੱਤਾ ਹੈ। ਕੁਲਦੀਪ ਸਿੰਘ ਗੁਰਮ ਨੇ ਦੱਸਿਆ ਕਿ ਪਿੰਡ ਦੀਆਂ ਵੱਖ-ਵੱਖ ਗਲੀਆਂ ਅਤੇ ਖ਼ਾਸ ਕਰ ਕੇ ਕਾਲੋਨੀ ’ਚ, ਜਿੱਥੇ ਲੰਬੇ ਸਮੇਂ ਤੋਂ ਪਾਣੀ ਦੀ ਘਾਟ ਰਹਿੰਦੀ ਸੀ, ਹੁਣ ਨਵੀਂ ਪਾਈਪ ਲਾਈਨ ਵਿਛਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕੰਮ ਜੰਗੀ ਪੱਧਰ ’ਤੇ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ ਘਰ-ਘਰ ਤੱਕ ਸਾਫ਼ ਅਤੇ ਨਿਰੰਤਰ ਪੀਣ ਵਾਲੇ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪਿੰਡ ਵਾਸੀ ਕਈ ਸਾਲਾਂ ਤੋਂ ਇਸ ਮੰਗ ਨੂੰ ਵੱਖ-ਵੱਖ ਪੱਧਰਾਂ ’ਤੇ ਉਠਾਉਂਦੇ ਆ ਰਹੇ ਸਨ। ਹੁਣ ਸਰਕਾਰ ਵੱਲੋਂ ਇਸ ਮੰਗ ਨੂੰ ਪਹਿਲ ਦੇ ਆਧਾਰ ’ਤੇ ਮਨਜ਼ੂਰ ਕਰ ਕੇ ਗਰਾਂਟ ਜਾਰੀ ਕੀਤੀ ਗਈ ਹੈ, ਜਿਸ ਨਾਲ ਲੋਕਾਂ ਵਿਚ ਖ਼ੁਸ਼ੀ ਦਾ ਮਾਹੌਲ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਨਾਲ ਪਿੰਡ ਨੂੰ ਇਹ ਮਹੱਤਵਪੂਰਨ ਵਿਕਾਸ ਕਾਰਜ ਮਿਲਿਆ ਹੈ। ਗੋਰਾ ਸਿੰਘ, ਬਸੰਤ ਸਿੰਘ ਖ਼ਾਲਸਾ, ਰਜਿੰਦਰ ਸਿੰਘ ਰਾਜੂ ਨੇ ਕਿਹਾ ਕਿ ਸਾਫ਼ ਪੀਣ ਵਾਲਾ ਪਾਣੀ ਹਰ ਨਾਗਰਿਕ ਦਾ ਬੁਨਿਆਦੀ ਅਧਿਕਾਰ ਹੈ। ਪਿੰਡ ਗੁਰਮ ਦੇ ਲੋਕ ਪਿਛਲੇ ਲੰਬੇ ਸਮੇਂ ਤੋਂ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਸਨ। ਹੁਣ ਨਵੀਂ ਪਾਈਪ ਲਾਈਨ ਨਾਲ ਨਾ ਸਿਰਫ਼ ਪਾਣੀ ਦੀ ਸਪਲਾਈ ਵਿਚ ਸੁਧਾਰ ਆਵੇਗਾ, ਸਗੋਂ ਲੋਕਾਂ ਨੂੰ ਸਾਫ਼ ਅਤੇ ਸਿਹਤਮੰਦ ਪਾਣੀ ਵੀ ਉਪਲਬਧ ਹੋਵੇਗਾ। ਉਨ੍ਹਾਂ ਸਰਪੰਚ ਮਨਜੀਤ ਕੌਰ ਗੁਰਮ ਅਤੇ ਸਮੂਹ ਗ੍ਰਾਮ ਪੰਚਾਇਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਪ੍ਰੋਜੈਕਟ ਨੂੰ ਮਨਜ਼ੂਰ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਰਹੇ।
Ad Position 22
No active advertisement
ਪਿਛਲੀ ਖ਼ਬਰ ਪਨਗ੍ਰੇਨ ਦੇ ਗੁਦਾਮ ’ਚੋਂ 35 ਗੱਟੇ ਕਣਕ ਤੇ ਖੇਤਾਂ ’ਚੋਂ ਕੇਬਲ ਤਾਰਾਂ ਚੋਰੀ ਕਰਨ ਵਾਲੇ 4 ਵਿਅਕਤੀ ਗ੍ਰਿਫ਼ਤਾਰ ਅਗਲੀ ਖ਼ਬਰ ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਰੈਗੂਲਰ ਯੂਨੀਅਨ ਨੇ ਮੰਗਾਂ ਸੰਬੰਧੀ ਐਸ. ਐਮ. ਓ. ਨੂੰ ਦਿੱਤਾ ਮੰਗ ਪੱਤਰ
Ad Position 24
No active advertisement