07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਵਿਧਾਇਕ ਲਾਭ ਸਿੰਘ ਉੱਗੋਕੇ ਨੇ ਪਿੰਡ ਭਗਤਪੁਰਾ ਵਿਖੇ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਦੀ ਗ੍ਰਾਂਟ ਦਿੱਤੀ

ਸ਼ਹਿਣਾ, 5 ਅਗਸਤ (ਸੁਰੇਸ਼ ਗੋਗੀ)-ਵਿਧਾਨ ਸਭਾ ਹਲਕਾ ਭਦੌੜ ਤੋਂ ਵਿਧਾਇਕ ਲਾਭ ਸਿੰਘ ਉਗੋਕੇ ਨੇ ਪਿੰਡ ਭਗਤਪੁਰਾ ਮੌੜ ਪੰਚਾਇਤ ਨੂੰ ਪਿੰਡ ਵਿਖੇ ਵਿਕਾਸ ਕਾਰਜਾਂ ਨੂੰ ਸ਼ੁਰੂ ਕਰਵਾਉਣ ਲਈ 10 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਸੌਂਪਿਆ ਹੈ। ਇਸ ਮੌਕੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਰੰਗਲਾ ਪੰਜਾਬ ਤਹਿਤ ਪਿੰਡਾਂ ਦੀਆਂ ਪੰਚਾਇਤਾਂ ਨੂੰ ਗ੍ਰਾਂਟਾਂ ਦੀ ਵੰਡ ਕੀਤੀ ਗਈ ਹੈ।

Ad Position 21
No active advertisement
ਵਿਧਾਇਕ ਲਾਭ ਸਿੰਘ ਉਗੋਕੇ ਭਗਤਪੁਰਾ ਪੰਚਾਇਤ ਨੂੰ ਚੈੱਕ ਸੌਂਪਣ ਸਮੇਂ। ਤਸਵੀਰ : ਸੁਰੇਸ਼ ਗੋਗੀ 07-08-2026
ਸ਼ਹਿਣਾ, 5 ਅਗਸਤ (ਸੁਰੇਸ਼ ਗੋਗੀ)-ਵਿਧਾਨ ਸਭਾ ਹਲਕਾ ਭਦੌੜ ਤੋਂ ਵਿਧਾਇਕ ਲਾਭ ਸਿੰਘ ਉਗੋਕੇ ਨੇ ਪਿੰਡ ਭਗਤਪੁਰਾ ਮੌੜ ਪੰਚਾਇਤ ਨੂੰ ਪਿੰਡ ਵਿਖੇ ਵਿਕਾਸ ਕਾਰਜਾਂ ਨੂੰ ਸ਼ੁਰੂ ਕਰਵਾਉਣ ਲਈ 10 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਸੌਂਪਿਆ ਹੈ। ਇਸ ਮੌਕੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਰੰਗਲਾ ਪੰਜਾਬ ਤਹਿਤ ਪਿੰਡਾਂ ਦੀਆਂ ਪੰਚਾਇਤਾਂ ਨੂੰ ਗ੍ਰਾਂਟਾਂ ਦੀ ਵੰਡ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਉਕਤ ਗ੍ਰਾਂਟਾਂ ਨਾਲ ਪਿੰਡਾਂ ਵਿਚ ਗਲੀਆਂ, ਨਾਲੀਆਂ ਅਤੇ ਹੋਰ ਅਹਿਮ ਭਲਾਈ ਦੇ ਕੰਮ ਪੂਰੇ ਕੀਤੇ ਜਾਣਗੇ ਤਾਂ ਜੋ ਲੋਕਾਂ ਨੂੰ ਸਹੂਲਤ ਮਿਲ ਸਕੇ। ਵਿਧਾਇਕ ਲਾਭ ਸਿੰਘ ਉਗੋਕੇ ਨੇ ਪਿੰਡ ਭਗਤਪੁਰਾ ਦੇ ਲੋਕਾਂ ਨੂੰ ਵਿਕਾਸ ਲਈ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ ਕਰਦਿਆਂ ਕਿਹਾ ਕਿ ਪਿੰਡ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਇਹ ਫ਼ੰਡ ਜਾਰੀ ਕੀਤੇ ਗਏ ਹਨ। ਇਸ ਰੁਪਏ ਨਾਲ ਪਿੰਡ ਵਿਚ ਰਹਿੰਦੇ ਵਿਕਾਸ ਦੇ ਕੰਮ ਜਲਦ ਪੂਰੇ ਕੀਤੇ ਜਾਣਗੇ। ਵਿਧਾਇਕ ਨੇ ਭਰੋਸਾ ਦਿੱਤਾ ਕਿ ਹਲਕੇ ਦੇ ਹਰ ਪਿੰਡ ਵਿਚ ਵਿਕਾਸ ਕਾਰਜਾਂ ਲਈ ਫ਼ੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਲਵਦੀਪ ਸਿੰਘ ਮਾਨ ਬਲਾਕ ਪ੍ਰਧਾਨ ਅਤੇ ਸਰਪੰਚ ਕੁਲਵੰਤ ਰਾਮ ਸਮੇਤ ਪਿੰਡ ਦੇ ਪਤਵੰਤਿਆਂ ਅਤੇ ਪੰਚਾਇਤ ਨੇ ਵਿਧਾਇਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿੰਡ ਵਿਚ ਖ਼ੁਸ਼ੀ ਦਾ ਮਾਹੌਲ ਹੈ ਕਿਉਂਕਿ ਗ੍ਰਾਂਟ ਮਿਲਣ ਨਾਲ ਰੁਕੇ ਹੋਏ ਕੰਮ ਚੱਲ ਪੈਣਗੇ। ਆਗੂਆਂ ਨੇ ਦੱਸਿਆ ਕਿ ਉਕਤ ਗ੍ਰਾਂਟ ਨਾਲ ਸ਼ਮਸ਼ਾਨਘਾਟ ਦੀ ਚਾਰਦੀਵਾਰੀ ਅਤੇ ਇੰਟਰਲਾਕ ਟਾਈਲ ਤੋਂ ਇਲਾਵਾ ਕੁੱਝ ਹੋਰ ਵਿਕਾਸ ਕਾਰਜ ਕੀਤੇ ਜਾਣਗੇ। ਇਸ ਮੌਕੇ ਹਰਮੇਲ ਸਿੰਘ ਪੰਚ, ਸ਼ਮਸ਼ੇਰ ਸਿੰਘ ਪੰਚ, ਹਰਬੰਸ ਸਿੰਘ ਪੰਚ, ਸ਼ਲਿੰਦਰ ਸਿੰਘ ਬਗੀ ਪੰਚ, ਸੁਰਿੰਦਰ ਸਿੰਘ ਕਾਕਾ ਪੰਚ ਤੋਂ ਇਲਾਵਾ ਹੋਰ ਵੀ ਪੰਚਾਇਤੀ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅੱਜ ਅਗਲੀ ਖ਼ਬਰ ਪਾਵਰਕਾਮ ਸਟੋਰਾਂ ’ਚ ਕੰਮ ਕਰਦੇ ਕੱਚੇ ਕਾਮਿਆਂ ਨੇ ਹਲਕਾ ਇੰਚਾਰਜ ਨੂੰ ਦਿੱਤਾ ਮੰਗ-ਪੱਤਰ
Ad Position 24
No active advertisement