ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਇਕਾਈ ਮਹਿਲ ਕਲਾਂ ਦੀ ਮੀਟਿੰਗ
ਮਹਿਲ ਕਲਾਂ, 6 ਅਗਸਤ (ਅਵਤਾਰ ਸਿੰਘ ਅਣਖੀ)- ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਇਕਾਈ ਮਹਿਲ ਕਲਾਂ ਦੀ ਮੀਟਿੰਗ ਪ੍ਰਧਾਨ ਦਰਸ਼ਨ ਸਿੰਘ ਪੰਡੋਰੀ ਦੀ ਅਗਵਾਈ ਹੇਠ ਮਹਿਲ ਕਲਾਂ ਵਿਖੇ ਹੋਈ। ਮੀਟਿੰਗ ’ਚ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿਚ ਦਿੱਤੇ ਹਾਲੀਆ ਫ਼ੈਸਲੇ ਦਾ ਭਰਵਾਂ ਸਵਾਗਤ ਕਰਦਿਆਂ ਇਸ ਨੂੰ ਪੈਨਸ਼ਨਰਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਹੱਕੀ ਲੜਾਈ ਦੀ ਇਤਿਹਾਸਕ ਜਿੱਤ ਕਰਾਰ ਦਿੱਤਾ।
ਮ
ਮਹਿਲ ਕਲਾਂ ਵਿਖੇ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਇਕਾਈ ਪ੍ਰਧਾਨ ਮਾ: ਦਰਸ਼ਨ ਸਿੰਘ ਪੰਡੋਰੀ। ਤਸਵੀਰ: ਅਵਤਾਰ ਸਿੰਘ ਅਣਖੀ
07-08-2026
ਮਹਿਲ ਕਲਾਂ, 6 ਅਗਸਤ (ਅਵਤਾਰ ਸਿੰਘ ਅਣਖੀ)- ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਇਕਾਈ ਮਹਿਲ ਕਲਾਂ ਦੀ ਮੀਟਿੰਗ ਪ੍ਰਧਾਨ ਦਰਸ਼ਨ ਸਿੰਘ ਪੰਡੋਰੀ ਦੀ ਅਗਵਾਈ ਹੇਠ ਮਹਿਲ ਕਲਾਂ ਵਿਖੇ ਹੋਈ। ਮੀਟਿੰਗ ’ਚ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿਚ ਦਿੱਤੇ ਹਾਲੀਆ ਫ਼ੈਸਲੇ ਦਾ ਭਰਵਾਂ ਸਵਾਗਤ ਕਰਦਿਆਂ ਇਸ ਨੂੰ ਪੈਨਸ਼ਨਰਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਹੱਕੀ ਲੜਾਈ ਦੀ ਇਤਿਹਾਸਕ ਜਿੱਤ ਕਰਾਰ ਦਿੱਤਾ। ਯੂਨਿਟ ਪ੍ਰਧਾਨ ਮਾ: ਦਰਸ਼ਨ ਸਿੰਘ ਪੰਡੋਰੀ, ਜਨਰਲ ਸਕੱਤਰ ਸੁਰਿੰਦਰ ਸ਼ਰਮਾ ਅਤੇ ਖ਼ਜ਼ਾਨਚੀ ਪਵਨ ਕੁਮਾਰ ਮਹਿਲ ਖ਼ੁਰਦ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਮਾਣਯੋਗ ਹਾਈ ਕੋਰਟ ਦੇ ਫ਼ੈਸਲੇ ਦਾ ਸਤਿਕਾਰ ਕਰਦਿਆਂ ਇਸ ਦੇ ਵਿਰੁੱਧ ਸੁਪਰੀਮ ਕੋਰਟ ਵਿਚ ਜਾਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਦਾਲਤ ਦੇ ਨਿਰਦੇਸ਼ਾਂ ਨੂੰ ਨਿਰਧਾਰਿਤ ਸਮੇਂ ਅੰਦਰ ਲਾਗੂ ਕਰ ਕੇ ਪੈਨਸ਼ਨਰਾਂ ਦੇ ਸਾਰੇ ਬਣਦੇ ਵਿੱਤੀ ਲਾਭ ਅਤੇ ਬਕਾਇਆ ਰਕਮ ਜਾਰੀ ਕਰੇ ਤਾਂ ਜੋ ਹਜ਼ਾਰਾਂ ਸੇਵਾ ਮੁਕਤ ਮੁਲਾਜ਼ਮਾਂ ਨੂੰ ਰਾਹਤ ਮਿਲ ਸਕੇ।ਮੀਟਿੰਗ ਦੌਰਾਨ ਸਰਕਾਰ ਤੋਂ ਇਹ ਵੀ ਮੰਗ ਕੀਤੀ ਗਈ ਕਿ ਮਾਣਯੋਗ ਹਾਈ ਕੋਰਟ ਦੇ ਫ਼ੈਸਲੇ ਅਨੁਸਾਰ ਸਾਰੇ ਬਕਾਇਆ ਵਿੱਤੀ ਲਾਭ ਬਿਨਾਂ ਕਿਸੇ ਦੇਰੀ ਦੇ ਜਾਰੀ ਕੀਤੇ ਜਾਣ ਅਤੇ ਪੈਨਸ਼ਨਰਾਂ ਨਾਲ ਸਬੰਧਿਤ ਹਰ ਮਾਮਲੇ ਦਾ ਜਲਦ ਨਿਪਟਾਰਾ ਕੀਤਾ ਜਾਵੇ। ਇਸ ਮੌਕੇ 7 ਅਗਸਤ ਨੂੰ ਚੰਡੀਗੜ੍ਹ ਵਿਖੇ ਹੋਣ ਵਾਲੇ ਪੈਨਸ਼ਨਰਾਂ ਦੇ ਸੰਘਰਸ਼ ’ਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਦਾ ਫ਼ੈਸਲਾ ਵੀ ਕੀਤਾ ਗਿਆ। ਇਸ ਮੌਕੇ ਅਮਰਜੀਤ ਸਿੰਘ ਮਹਿਲ ਖ਼ੁਰਦ, ਸੁਖਮਿੰਦਰ ਸਿੰਘ ਕਲਾਲ ਮਾਜਰਾ ਨੇ ਪੈਨਸ਼ਨਰਾਂ ਨੂੰ ਏਕਤਾ ਅਤੇ ਅਨੁਸ਼ਾਸਨ ਨਾਲ ਸੰਘਰਸ਼ ’ਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਸੋਹਣ ਸਿੰਘ ਮਹਿਲ ਕਲਾਂ, ਦਲੀਪ ਸਿੰਘ ਠੁੱਲੀਵਾਲ, ਬਲਦੇਵ ਸਿੰਘ ਹਮੀਦੀ, ਬਖ਼ਤੌਰ ਸਿੰਘ ਮੂੰਮ, ਜੱਗਾ ਸਿੰਘ ਮਹਿਲ ਖ਼ੁਰਦ, ਸੁਰਿੰਦਰ ਸਿੰਘ ਕਿਰਪਾਲ ਸਿੰਘ ਵਾਲਾ, ਅਮਰਜੀਤ ਸਿੰਘ ਦੀਵਾਨਾ, ਨਿਰਪਾਲ ਸਿੰਘ ਜਲਾਲਦੀਵਾਲ, ਹਰਬੰਸ ਸਿੰਘ, ਭੋਲਾ ਸਿੰਘ, ਨਛੱਤਰ ਸਿੰਘ ਛਾਪਾ, ਰਾਜਕੁਮਾਰ ਨਿਹਾਲੂਵਾਲ, ਅਜਮੇਰ ਸਿੰਘ ਕਾਲਸਾਂ, ਠਾਕੁਰ ਸਿੰਘ ਮੂੰਮ ਆਦਿ ਹਾਜ਼ਰ ਸਨ।