ਮੁਲਾਜ਼ਮਾਂ ਅਤੇ ਪੈਨਸ਼ਨਰਾਂ ਪ੍ਰਤੀ ‘ਆਪ’ ਸਰਕਾਰ ਦੀ ਮੁਲਾਜ਼ਮ ਵਿਰੋਧੀ ਸੋਚ ਬੇਨਕਾਬ-ਨਰਿੰਦਰ ਗਰਗ ਨੀਟਾ
ਸਨਾਤਨ ਦੇ ਪ੍ਰਚਾਰ ਅਤੇ ਪਸਾਰ ਲਈ ਸੰਗਰੂਰ, ਸੁਨਾਮ,ਦਿੜਬਾ,ਧੂਰੀ ਲਹਿਰਾ ਵਿਖੇ 8 ਨੂੰ ਦਿਖਾਇਆ ਜਾਵੇਗਾ “ਹਮਾਰੇ ਰਾਮ “ ਨਾਟਕ
ਬਰਨਾਲਾ, 6 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਨੇ ਸੂਬੇ ਦੀ ‘ਆਪ’ ਸਰਕਾਰ ਦੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਪ੍ਰਤੀ ਨਕਾਰਾਤਮਿਕ ਅਤੇ ਸਰਕਾਰੀ ਮੁਲਾਜ਼ਮ ਵਿਰੋਧੀ ਸੋਚ ਨੂੰ ਪੂਰੀ ਤਰ੍ਹਾਂ ਬੇਨਕਾਬ ਕਰ ਦਿੱਤਾ ਹੈ। ਅਦਾਲਤ ਨੇ ਮਹਿੰਗਾਈ ਭੱਤੇ (ਡੀ.
ਬਰਨਾਲਾ, 6 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਨੇ ਸੂਬੇ ਦੀ ‘ਆਪ’ ਸਰਕਾਰ ਦੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਪ੍ਰਤੀ ਨਕਾਰਾਤਮਿਕ ਅਤੇ ਸਰਕਾਰੀ ਮੁਲਾਜ਼ਮ ਵਿਰੋਧੀ ਸੋਚ ਨੂੰ ਪੂਰੀ ਤਰ੍ਹਾਂ ਬੇਨਕਾਬ ਕਰ ਦਿੱਤਾ ਹੈ। ਅਦਾਲਤ ਨੇ ਮਹਿੰਗਾਈ ਭੱਤੇ (ਡੀ.ਏ.) ਦੇ ਬਕਾਏ ਰੋਕਣ ਲਈ ਸਰਕਾਰ ਵਲੋਂ ਦਿੱਤੀ ਹਰ ਦਲੀਲ ਨੂੰ ਰੱਦ ਕਰ ਦਿੱਤਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਗਰਗ ਨੀਟਾ ਨੇ ਕਿਹਾ ਕਿ ਅਦਾਲਤ ਵਿਚ ਹਾਰ ਤੋਂ ਬਾਅਦ ਵੀ ਪੰਜਾਬ ਸਰਕਾਰ ਉਹੀ ਪੁਰਾਣੀਆਂ ਦਲੀਲਾਂ ਦੁਹਰਾ ਕੇ ਮੁਲਾਜ਼ਮਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਿਨ੍ਹਾਂ ਨੂੰ ਹਾਈ ਕੋਰਟ ਆਪਣੇ ਵਿਸਤ੍ਰਿਤ ਫ਼ੈਸਲੇ ਵਿਚ ਪਹਿਲਾਂ ਹੀ ਖ਼ਾਰਜ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਅਦਾਲਤ ਦੇ ਫ਼ੈਸਲੇ ਦਾ ਸਨਮਾਨ ਕਰਨਾ ਚਾਹੀਦਾ ਹੈ, ਨਾ ਕਿ ਮੁਲਾਜ਼ਮਾਂ ਨੂੰ ਭਰਮਿਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਾਈ ਕੋਰਟ ਨੇ ਸਪਸ਼ਟ ਕੀਤਾ ਹੈ ਕਿ ਸਰਕਾਰ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਆਪਣੀ ਸਹੂਲਤ ਅਨੁਸਾਰ ਲਾਗੂ ਨਹੀਂ ਕਰ ਸਕਦੀ। ਜੇਕਰ ਸਰਕਾਰ ਨੇ ਸੋਧੇ ਹੋਏ ਤਨਖ਼ਾਹ ਸਕੇਲ ਮਨਜ਼ੂਰ ਕੀਤੇ ਹਨ ਤਾਂ ਉਸੇ ਅਨੁਸਾਰ ਡੀ.ਏ. ਦੇਣ ਤੋਂ ਵੀ ਪਿੱਛੇ ਨਹੀਂ ਹਟ ਸਕਦੀ। ਸ੍ਰੀ ਨੀਟਾ ਨੇ ਕਿਹਾ ਕਿ ਪੰਜਾਬ ਦੇ ਲੱਖਾਂ ਮੁਲਾਜ਼ਮ ਅਤੇ ਪੈਨਸ਼ਨਰ ‘ਆਪ’ ਸਰਕਾਰ ਦੀਆਂ ਗ਼ਲਤ ਤਰਜੀਹਾਂ ਅਤੇ ਵਿੱਤੀ ਕੁਪ੍ਰਬੰਧਨ ਦੇ ਸ਼ਿਕਾਰ ਬਣੇ ਹਨ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਬੇਲੋੜੀ ਕਾਨੂੰਨੀ ਲੜਾਈ ਛੱਡ ਕੇ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰੇ ਅਤੇ ਨਿਰਧਾਰਤ ਸਮਾਂ-ਸੀਮਾ ਅੰਦਰ ਡੀ.ਏ. ਦਾ ਸਾਰਾ ਬਕਾਇਆ ਜਾਰੀ ਕਰੇ।