08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਬਰਨਾਲਾ, 7 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਵਲੋਂ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕਰ ਕੇ ਜ਼ਿਲ੍ਹੇ ਵਿਚ ਪਿੰਡਾਂ, ਸ਼ਹਿਰਾਂ, ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ਵਿਚ ਪਾਣੀ ਦੀ ਸ਼ੁੱਧਤਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ। ਮੀਟਿੰਗ ਦੌਰਾਨ ਉਨ੍ਹਾਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੂੰ ਪਿੰਡਾਂ ਵਿਚ ਟੈਂਕੀਆਂ ਦੀ ਸਫ਼ਾਈ, ਸਮੇਂ-ਸਮੇਂ ’ਤੇ ਕਲੋਰੀਨੇਸ਼ਨ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਪਾਣੀ ਦੀ ਸੈਂਪਲਿੰਗ ਕਰਵਾਉਣ ਦੇ ਨਿਰਦੇਸ਼ ਦਿੱਤੇ।

Ad Position 21
No active advertisement
ਭਗਵਾਨ ਸ਼ਿਵ ਦਾ ਪੂਜਨ ਕਰਨ ਉਪਰੰਤ ਸ਼ਿਵਰ ਕੈਂਪ ਦੀ ਸ਼ੁਰੂਆਤ ਕਰਨ ਮੌਕੇ ਸੰਘ ਦੇ ਮੈਂਬਰ। ਤਸਵੀਰ : ਪ੍ਰਵੀਨ ਗਰਗ 08-08-2026
ਬਰਨਾਲਾ, 7 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਵਲੋਂ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕਰ ਕੇ ਜ਼ਿਲ੍ਹੇ ਵਿਚ ਪਿੰਡਾਂ, ਸ਼ਹਿਰਾਂ, ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ਵਿਚ ਪਾਣੀ ਦੀ ਸ਼ੁੱਧਤਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ। ਮੀਟਿੰਗ ਦੌਰਾਨ ਉਨ੍ਹਾਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੂੰ ਪਿੰਡਾਂ ਵਿਚ ਟੈਂਕੀਆਂ ਦੀ ਸਫ਼ਾਈ, ਸਮੇਂ-ਸਮੇਂ ’ਤੇ ਕਲੋਰੀਨੇਸ਼ਨ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਪਾਣੀ ਦੀ ਸੈਂਪਲਿੰਗ ਕਰਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸੀਵਰੇਜ ਬੋਰਡ ਨੂੰ ਸ਼ਹਿਰਾਂ ਵਿਚ ਇਹ ਮੁਹਿੰਮ ਚਲਾਉਣ ਦੀ ਹਦਾਇਤ ਕੀਤੀ। ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੂੰ ਸਾਰੇ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿਚ ਪਾਣੀ ਦੀਆਂ ਟੈਂਕੀਆਂ ਦੀ ਸਫ਼ਾਈ ਅਤੇ ਪਾਣੀ ਦੇ ਨਮੂਨਿਆਂ ਦੀ ਜਾਂਚ ਕਰਵਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਬੱਚਿਆਂ ਲਈ ਸ਼ੁੱਧ ਪੀਣ ਵਾਲਾ ਪਾਣੀ ਯਕੀਨੀ ਬਣਾਇਆ ਜਾ ਸਕੇ। ਸਿਹਤ ਵਿਭਾਗ ਨੂੰ ਬਰਸਾਤੀ ਮੌਸਮ ਦੇ ਮੱਦੇਨਜ਼ਰ ਜ਼ਿਲ੍ਹਾ ਵਾਸੀਆਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਗਤੀਵਿਧੀਆਂ ਕਰਨ ਅਤੇ ਖੜ੍ਹੇ ਪਾਣੀ ਦੀ ਟੈਸਟਿੰਗ ਯਕੀਨੀ ਬਣਾਉਣ ਅਤੇ ਵੱਧ ਤੋਂ ਵੱਧ ਟੀਮਾਂ ਤਾਇਨਾਤ ਕਰਨ ਲਈ ਕਿਹਾ ਤਾਂ ਜੋ ਬਰਸਾਤੀ ਮੌਸਮ ਦੌਰਾਨ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਰਹੇ। ਉਨ੍ਹਾਂ ਸਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਜੇਕਰ ਆਰ.ਓ. ਪਲਾਂਟਾਂ ਵਿਚ ਕਿਧਰੇ ਕੋਈ ਨੁਕਸ ਨਜ਼ਰ ਆਉਂਦਾ ਹੈ ਜਾਂ ਕੀਤੇ ਪਾਣੀ ਦਾ ਰਲੇਵਾਂ ਹੁੰਦਾ ਹੈ ਤਾਂ ਤੁਰੰਤ ਕਾਰਵਾਈ ਕਰਦੇ ਹੋਏ ਨੁਕਸ ਠੀਕ ਕਰਵਾਇਆ ਜਾਵੇ। ਸਮੇਂ-ਸਮੇਂ ਉੱਤੇ ਕਲੋਰੀਨੇਸ਼ਨ ਕਰਵਾਈ ਜਾਵੇ ਅਤੇ ਲੋਕਾਂ ਨੂੰ ਬਰਸਾਤਾਂ ਵਿਚ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਮੀਟਿੰਗ ਵਿਚ ਐਸ.ਡੀ.ਐਮ. ਬਰਨਾਲਾ ਡਾ. ਅਜੀਤਪਾਲ ਸਿੰਘ ਚਹਿਲ, ਐਸ.ਡੀ.ਐਮ. ਤਪਾ ਆਯੂਸ਼ ਗੋਇਲ, ਐਸ.ਡੀ.ਐਮ. ਮਹਿਲ ਕਲਾਂ ਬੇਅੰਤ ਸਿੰਘ ਸਿੱਧੂ, ਸਿਵਲ ਸਰਜਨ ਡਾ. ਹਰੀਪਾਲ ਸਿੰਘ, ਐਕਸੀਅਨ ਜਲ ਸਪਲਾਈ ਤੇ ਸੈਨੀਟੇਸ਼ਨ ਚਮਕ ਸਿੰਗਲਾ, ਐਕਸੀਅਨ ਸੀਵਰੇਜ ਬੋਰਡ ਤਿਲਕ ਰਾਜ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸੁਨੀਤਇੰਦਰ ਸਿੰਘ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਵਿੱਦਿਆ ਰਤਨ ਕਾਲਜ ਫਾਰ ਵੂਮੈਨ, ਖੋਖਰ ਕਲਾਂ ਵਿੱਚ ਨਵੇਂ ਅਕਾਦਮਿਕ ਸੈਸ਼ਨ 2026-27 ਦਾ ਉਤਸ਼ਾਹ ਨਾਲ ਆਗਾਜ਼ ਅਗਲੀ ਖ਼ਬਰ ਭਾਕਿਯੂ ਡਕੌਂਦਾ ਬਲਾਕ ਸ਼ਹਿਣਾ ਦੀ ਹੋਈ ਮੀਟਿੰਗ
Ad Position 24