07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਵਾਈ.ਐੱਸ ਸਕੂਲ ਵਿਖੇ ਕੈਰੀਅਰ ਕਾਊਂਸਲਿੰਗ ਸੈਮੀਨਾਰ ਕਰਵਾਇਆ

ਬਰਨਾਲਾ, 7 ਅਗਸਤ (ਅਸ਼ੋਕ ਭਾਰਤੀ)-ਵਾਈ. ਐੱਸ ਸਕੂਲ ਬਰਨਾਲਾ ਵਿਖੇ 10ਵੀਂ ਅਤੇ 11ਵੀਂ ਦੇ ਵਿਦਿਆਰਥੀਆਂ ਕੈਰੀਅਰ ਕਾਊਂਸਲਿੰਗ ਸੈਮੀਨਾਰ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 08-08-2026
ਬਰਨਾਲਾ, 7 ਅਗਸਤ (ਅਸ਼ੋਕ ਭਾਰਤੀ)-ਵਾਈ.ਐੱਸ ਸਕੂਲ ਬਰਨਾਲਾ ਵਿਖੇ 10ਵੀਂ ਅਤੇ 11ਵੀਂ ਦੇ ਵਿਦਿਆਰਥੀਆਂ ਕੈਰੀਅਰ ਕਾਊਂਸਲਿੰਗ ਸੈਮੀਨਾਰ ਕਰਵਾਇਆ ਗਿਆ। ਜਿਸ ਦਾ ਉਦੇਸ਼ ਵਿਦਿਆਰਥੀਆਂ ਨੂੰ ਆਪਣੇ ਭਵਿੱਖ ਦੇ ਕੈਰੀਅਰ ਵਿਕਲਪਾਂ ਬਾਰੇ ਜਾਗਰੂਕ ਕਰਨਾ ਅਤੇ ਕਾਮਰਸ ਤੇ ਇੰਡਸਟਰੀ ਵਿਚ ਮੌਜੂਦ ਵਿਭਿੰਨ ਮੌਕਿਆਂ ਨਾਲ ਜਾਣੂ ਕਰਵਾਉਣਾ ਸੀ। ਇਸ ਮੌਕੇ ਪ੍ਰਸਿੱਧ ਬਿਜ਼ਨਸ ਅਤੇ ਐਚ.ਆਰ. ਕਨਸਲਟੈਂਟ ਸਵਿਤਾ ਕਲਵਾਨੀਆ ਨੇ ਵਿਦਿਆਰਥੀਆਂ ਨੂੰ ਕਾਮਰਸ, ਮੈਨੇਜਮੈਂਟ, ਉਦਯਮਤਾ, ਫਾਈਨੈਂਸ, ਹਿਊਮਨ ਰਿਸੋਰਸ ਅਤੇ ਉੱਭਰ ਰਹੇ ਕੈਰੀਅਰ ਖੇਤਰਾਂ ਵਿਚ ਮੌਜੂਦ ਮੌਕਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੀਆਂ ਰੁਚੀਆਂ ਅਤੇ ਯੋਗਤਾਵਾਂ ਦੇ ਅਨੁਸਾਰ ਸਹੀ ਕੈਰੀਅਰ ਦੀ ਚੋਣ ਕਰਨ ਅਤੇ ਭਵਿੱਖ ਲਈ ਲੋੜੀਂਦੇ ਹੁਨਰ ਵਿਕਸਿਤ ਕਰਨ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਵਲੋਂ ਪੁੱਛੇ ਸਵਾਲਾਂ ਦੇ ਉਨ੍ਹਾਂ ਨੇ ਜਵਾਬ ਵੀ ਦਿੱਤੇ। ਪ੍ਰਿੰਸੀਪਲ ਵਿੰਮੀਪੁਰੀ ਨੇ ਸਵਿਤਾ ਕਲਵਾਨੀਆ ਨੂੰ ਸਨਮਾਨਿਤ ਕੀਤਾ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਿਵਰਾਤਰੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਕਾਂਵੜੀਆਂ ਦੀ ਸੇਵਾ ਲਈ ਸ਼ਿਵਰ ਕੈਂਪ ਦੀ ਸ਼ੁਰੂਆਤ ਅਗਲੀ ਖ਼ਬਰ ਸੂਬਾ ਸਰਕਾਰ ਕਾਂਵੜੀਆਂ ਦੇ ਸੜਕੀ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰੇ-ਤਰਲੋਚਨ ਬਾਂਸਲ
Ad Position 24