07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਕੂੜਾ ਕਰਕਟ ਦੀ ਸਾਂਭ-ਸੰਭਾਲ ਨੂੰ ਲੈ ਕੇ ਪ੍ਰੋਗਰਾਮ ਕਰਵਾਇਆ

ਸੁਨਾਮ ਊਧਮ ਸਿੰਘ ਵਾਲਾ,7 ਅਗਸਤ (ਧਾਲੀਵਾਲ, ਭੁੱਲਰ) - ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਪ੍ਰਿੰਸੀਪਲ ਸ਼ਾਮ ਸੁੰਦਰ ਸ਼ਰਮਾ ਦੀ ਅਗਵਾਈ ਵਿਚ ‘ਈਕੋ ਕਲੱਬ’ ਵਲੋਂ “ਸਫ਼ਾਈ ਅਪਣਾਓ - ਬਿਮਾਰੀ ਭਜਾਓ” ਦੇ ਨਾਂਅ ਹੇਠ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿਚ ਵਿੱਚ ਵਧੀਕ ਡਿਪਟੀ ਕਮਿਸ਼ਨਰ ਸੰਗਰੂਰ ਦੇ ਪ੍ਰੋਗਰਾਮ ਅਫ਼ਸਰ ਗੁਰਵਿੰਦਰ ਸਿੰਘ, ਸੀ.

Ad Position 21
No active advertisement
ਅਜੀਤ ਡੈਸਕ 08-08-2026
ਸੁਨਾਮ ਊਧਮ ਸਿੰਘ ਵਾਲਾ,7 ਅਗਸਤ (ਧਾਲੀਵਾਲ, ਭੁੱਲਰ) - ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਪ੍ਰਿੰਸੀਪਲ ਸ਼ਾਮ ਸੁੰਦਰ ਸ਼ਰਮਾ ਦੀ ਅਗਵਾਈ ਵਿਚ ‘ਈਕੋ ਕਲੱਬ’ ਵਲੋਂ “ਸਫ਼ਾਈ ਅਪਣਾਓ - ਬਿਮਾਰੀ ਭਜਾਓ” ਦੇ ਨਾਂਅ ਹੇਠ ਪ੍ਰੋਗਰਾਮ ਕਰਵਾਇਆ ਗਿਆ।ਜਿਸ ਵਿਚ ਵਿੱਚ ਵਧੀਕ ਡਿਪਟੀ ਕਮਿਸ਼ਨਰ ਸੰਗਰੂਰ ਦੇ ਪ੍ਰੋਗਰਾਮ ਅਫ਼ਸਰ ਗੁਰਵਿੰਦਰ ਸਿੰਘ, ਸੀ.ਐਫ. ਸੁਨਾਮ ਤੋਂ ਪ੍ਰੋਗਰਾਮ ਕੋਆਰਡੀਨੇਟਰ ਸ਼ਿੰਗਾਰਾ ਸਿੰਘ ਅਤੇ ਉਨ੍ਹਾਂ ਦੀ ਟੀਮ ਨੇ ਸ਼ਿਰਕਤ ਕੀਤੀ।ਪ੍ਰੋਗਰਾਮ ਦੌਰਾਨ ਗੁਰਵਿੰਦਰ ਸਿੰਘ ਨੇ ਬੱਚਿਆਂ ਨਾਲ ਕੂੜਾ ਕਰਕਟ ਪ੍ਰਬੰਧਨ 2026 ਦੇ ਨਿਯਮਾਂ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕੂੜੇ-ਕਰਕਟ ਦੀ ਸਾਂਭ-ਸੰਭਾਲ, ਕੰਪੋਸਟ ਪਿੱਟ, ਸਿੰਗਲ ਯੂਜ਼ ਪਲਾਸਟਿਕ ਅਤੇ ਪਲਾਸਟਿਕ ਤੋਂ ਹੋਣ ਵਾਲੀਆਂ ਬਿਮਾਰੀਆਂ ਬਾਰੇ ਬੱਚਿਆਂ ਨੂੰ ਵਿਸਤਾਰਪੂਰਵਕ ਦੱਸਿਆ। ਅਸਿ. ਪ੍ਰੋ. ਦਰਸ਼ਨ ਕੁਮਾਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਵਾਤਾਵਰਨ ਵਿੱਚ ਆ ਰਹੀਆਂ ਸਮੱਸਿਆਵਾਂ ਸਬੰਧੀ ਬੱਚਿਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਪ੍ਰੋਗਰਾਮ ਦਾ ਸਟੇਜ ਸੰਚਾਲਨ ‘ਈਕੋ ਕਲੱਬ’ ਦੇ ਕਨਵੀਨਰ ਸੁਮਨਦੀਪ ਕੌਰ ਨੇ ਕੀਤਾ। ਇਸ ਮੌਕੇ ਈਕੋ ਕਲੱਬ ਦੇ ਮੈਂਬਰ ਅਸਿ. ਪ੍ਰੋ. ਸੰਦੀਪ ਕੌਰ, ਅਸਿ. ਪ੍ਰੋ. ਪਾਰੁਲ, ਅਸਿ. ਪ੍ਰੋ. ਕਾਲਾ ਸਿੰਘ ਅਤੇ ਅਸਿ. ਪ੍ਰੋ. ਤਨਵੀਰ ਕੌਰ ਆਦਿ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਸੰਗਰੂਰ, ਬਰਨਾਲਾ ਅਤੇ ਮਲੇਰਕੋਟਲਾ ਜ਼ਿਲ੍ਹਿਆਂ ਵਿੱਚ ਸਰਕਾਰ ਲਗਾਏਗੀ ਸਾਢੇ 19 ਲੱਖ ਪੌਦੇ ਅਗਲੀ ਖ਼ਬਰ ਆਕਸਫੋਰਡ ਸਕੂਲ ਚੀਮਾ ਦੇ ਖਿਡਾਰੀਆਂ ਨੇ ਕਰਾਟੇ ਖੇਡਾਂ ’ਚ ਮਾਰੀ ਬਾਜ਼ੀ
Ad Position 24