ਸੰਗਰੂਰ, ਬਰਨਾਲਾ ਅਤੇ ਮਲੇਰਕੋਟਲਾ ਜ਼ਿਲ੍ਹਿਆਂ ਵਿੱਚ ਸਰਕਾਰ ਲਗਾਏਗੀ ਸਾਢੇ 19 ਲੱਖ ਪੌਦੇ
ਸੰਗਰੂਰ, 7 ਅਗਸਤ (ਸੁਖਵਿੰਦਰ ਸਿੰਘ ਫੁੱਲ) – ਵਣ ਵਿਭਾਗ ਵੱਲੋਂ ਜ਼ਿਲ੍ਹਾ ਸੰਗਰੂਰ, ਬਰਨਾਲਾ ਅਤੇ ਮਲੇਰਕੋਟਲਾ ਵਿੱਚ ਸਾਢੇ 19 ਲੱਖ ਬੂਟੇ ਲਗਾਏ ਜਾਣ ਦਾ ਟੀਚਾ ਮਿਥਿਆ ਗਿਆ ਹੈ। ਵਿਭਾਗ ਦੇ ਵਣ ਮੰਡਲ ਅਧਿਕਾਰੀ ਸ੍ਰੀ ਕਮਲ ਕਿਸ਼ੋਰ ਨੇ ਦੱਸਿਆ ਕਿ ਇਨ੍ਹਾਂ ਤਿੰਨਾਂ ਜ਼ਿਲ੍ਹਿਆਂ ਵਿੱਚ ਸਾਢੇ 6-6 ਲੱਖ ਪੌਦੇ ਲਗਾਏ ਜਾਣੇ ਹਨ ਜਿਨ੍ਹਾਂ ਵਿੱਚੋਂ ਸਾਢੇ 4 ਲੱਖ ਪੌਦੇ ਵਣ ਵਿਭਾਗ ਲਗਾਏਗਾ ਅਤੇ ਬਾਕੀ ਪੌਦੇ ਦੂਸਰੇ ਵਿਭਾਗਾਂ ਰਾਹੀਂ ਲਗਾਏ ਜਾਣਗੇ।
ਸੰਗਰੂਰ, 7 ਅਗਸਤ (ਸੁਖਵਿੰਦਰ ਸਿੰਘ ਫੁੱਲ) – ਵਣ ਵਿਭਾਗ ਵੱਲੋਂ ਜ਼ਿਲ੍ਹਾ ਸੰਗਰੂਰ, ਬਰਨਾਲਾ ਅਤੇ ਮਲੇਰਕੋਟਲਾ ਵਿੱਚ ਸਾਢੇ 19 ਲੱਖ ਬੂਟੇ ਲਗਾਏ ਜਾਣ ਦਾ ਟੀਚਾ ਮਿਥਿਆ ਗਿਆ ਹੈ। ਵਿਭਾਗ ਦੇ ਵਣ ਮੰਡਲ ਅਧਿਕਾਰੀ ਸ੍ਰੀ ਕਮਲ ਕਿਸ਼ੋਰ ਨੇ ਦੱਸਿਆ ਕਿ ਇਨ੍ਹਾਂ ਤਿੰਨਾਂ ਜ਼ਿਲ੍ਹਿਆਂ ਵਿੱਚ ਸਾਢੇ 6-6 ਲੱਖ ਪੌਦੇ ਲਗਾਏ ਜਾਣੇ ਹਨ ਜਿਨ੍ਹਾਂ ਵਿੱਚੋਂ ਸਾਢੇ 4 ਲੱਖ ਪੌਦੇ ਵਣ ਵਿਭਾਗ ਲਗਾਏਗਾ ਅਤੇ ਬਾਕੀ ਪੌਦੇ ਦੂਸਰੇ ਵਿਭਾਗਾਂ ਰਾਹੀਂ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਰਵੀਦਾਸ ਜਯੰਤੀ ਨੂੰ ਸਮਰਪਿਤ ਇਸ ਮੁਹਿੰਮ ਤਹਿਤ ਸਮਾਜ ਸੇਵੀ ਸੰਸਥਾਵਾਂ ਦਾ ਵੀ ਸਹਿਯੋਗ ਲਿਆ ਜਾਵੇਗਾ। ਸ੍ਰੀ ਕਿਸ਼ੋਰ ਨੇ ਦੱਸਿਆ ਕਿ ਵਿਭਾਗ ਨੇ ਆਪਣਾ ਟੀਚਾ ਪੂਰਾ ਕਰ ਲਿਆ ਹੈ ਅਤੇ ਬਾਕੀ ਵਿਭਾਗਾਂ ਦਾ ਟੀਚਾ ਪੂਰਾ ਕਰਵਾਉਣ ਲਈ ਮੀਟਿੰਗਾਂ ਲਗਾਤਾਰ ਜਾਰੀ ਹਨ।