09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਪੰਜਾਬ ਦੇ ਮੁੱਦਿਆਂ ਲਈ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਅਤੇ ਨੌਜਵਾਨਾਂ ਨੇ ਬਣਾਇਆ ਸਾਂਝਾ ਪੰਜਾਬ ਮੋਰਚਾ

ਟੱਲੇਵਾਲ, 8 ਅਗਸਤ (ਸੋਨੀ ਚੀਮਾ)-ਅੱਜ ਵੱਖ-ਵੱਖ ਜਥੇਬੰਦੀਆਂ ਦੀ ਅਗਵਾਈ ਵਿਚ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਅਤੇ ਨੌਜਵਾਨਾਂ ਨੇ ਪਿੰਡ ਭੋਤਨਾ ਦੇ ਗੁਰਦੁਆਰਾ ਸਾਹਿਬ ਵਿਖੇ ਇਕੱਤਰ ਹੋ ਕੇ ਪੰਜਾਬ ਦੇ ਮੁੱਦਿਆਂ ਉੱਪਰ ਵਿਚਾਰਾਂ ਕੀਤੀਆਂ। ਅੱਜ ਦੀ ਕਨਵੈੱਨਸ਼ਨ ਦੀ ਪ੍ਰਧਾਨਗੀ ਡਾ: ਦਰਸ਼ਨਪਾਲ, ਸ਼ਿਵਚਰਨ ਮਾਨਸਾ, ਸੁਦਾਗਰ ਸਿੰਘ ਭੋਤਨਾ, ਰਾਉ ਗਜਿੰਦਰ ਸਿੰਘ, ਦਲਵਿੰਦਰ ਸਿੰਘ ਸ਼ੇਰਖਾਂ ਅਤੇ ਜਗਰੂਪ ਸਿੰਘ ਭੁੱਲਰ ਨੇ ਕੀਤੀ।

Ad Position 21
No active advertisement
ਅਜੀਤ ਡੈਸਕ 09-08-2026
ਟੱਲੇਵਾਲ, 8 ਅਗਸਤ (ਸੋਨੀ ਚੀਮਾ)-ਅੱਜ ਵੱਖ-ਵੱਖ ਜਥੇਬੰਦੀਆਂ ਦੀ ਅਗਵਾਈ ਵਿਚ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਅਤੇ ਨੌਜਵਾਨਾਂ ਨੇ ਪਿੰਡ ਭੋਤਨਾ ਦੇ ਗੁਰਦੁਆਰਾ ਸਾਹਿਬ ਵਿਖੇ ਇਕੱਤਰ ਹੋ ਕੇ ਪੰਜਾਬ ਦੇ ਮੁੱਦਿਆਂ ਉੱਪਰ ਵਿਚਾਰਾਂ ਕੀਤੀਆਂ। ਅੱਜ ਦੀ ਕਨਵੈੱਨਸ਼ਨ ਦੀ ਪ੍ਰਧਾਨਗੀ ਡਾ: ਦਰਸ਼ਨਪਾਲ, ਸ਼ਿਵਚਰਨ ਮਾਨਸਾ, ਸੁਦਾਗਰ ਸਿੰਘ ਭੋਤਨਾ, ਰਾਉ ਗਜਿੰਦਰ ਸਿੰਘ, ਦਲਵਿੰਦਰ ਸਿੰਘ ਸ਼ੇਰਖਾਂ ਅਤੇ ਜਗਰੂਪ ਸਿੰਘ ਭੁੱਲਰ ਨੇ ਕੀਤੀ। ਵਿਚਾਰ ਚਰਚਾ ਕਰਨ ਉਪਰੰਤ ਪੰਜਾਬ ਅਤੇ ਦੇਸ਼ ਦੇ ਮੁੱਦਿਆਂ ’ਤੇ ਆਵਾਜ਼ ਬੁਲੰਦ ਕਰਨ ਲਈ ਸਾਂਝਾ ਪੰਜਾਬ ਮੋਰਚਾ ਦਾ ਗਠਨ ਕੀਤਾ ਗਿਆ। ਜਿਸ ਵਿਚ ਸਰਬਸੰਮਤੀ ਨਾਲ ਜੁਗਰਾਜ ਸਿੰਘ ਟੱਲੇਵਾਲ ਨੂੰ ਕਨਵੀਨਰ ਚੁਣਨ ਦੇ ਨਾਲ ਸ਼ਿਵਚਰਨ ਮਾਨਸਾ, ਅਵਤਾਰ ਸਿੰਘ ਮਹਿਮਾ, ਰਾਉਗਜਿੰਦਰ ਸਿੰਘ ਫ਼ਤਿਹਪੁਰ, ਭਜਨ ਸਿੰਘ ਘੁੰਮਣ ਅਤੇ ਗੁਰਮੇਲ ਸਿੰਘ ਮਾਛੀਕੇ ਨੂੰ ਕਮੇਟੀ ਮੈਂਬਰ ਚੁਣਿਆ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਜੁਗਰਾਜ ਸਿੰਘ ਟੱਲੇਵਾਲ ਨੇ ਕਿਹਾ ਕਿ ਅੰਤਰਰਾਸ਼ਟਰੀ ਪੱਧਰ ’ਤੇ ਵੱਖ-ਵੱਖ ਦੇਸ਼ਾਂ ਦੀਆਂ ਜੰਗਾ ਅਤੇ ਆਰਥਿਕ ਸੰਕਟ ਨੇ ਦੁਨੀਆਂ ਦੇ ਹਾਲਾਤ ਬਦਲ ਦਿੱਤੇ ਹਨ। ਇਸ ਦੇ ਨਾਲ ਹੀ ਦੇਸ਼ ਅੰਦਰ ਵੱਧ ਰਹੇ ਫਾਸ਼ੀਵਾਦ ਅਤੇ ਸੂਬੇ ਅੰਦਰ ਲੋਕਾਂ ਦੇ ਮੁੱਦਿਆਂ ਤੋਂ ਦੂਰ ਹੋ ਚੁੱਕੀਆਂ ਸਿਆਸੀ ਪਾਰਟੀ ਕਾਰਨ ਲੋਕਾਂ ਦਾ ਭਵਿੱਖ ਡੂੰਘੇ ਸੰਕਟ ਵਿਚ ਹੈ। ਜਿਸ ਨਾਲ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਅਤੇ ਖ਼ਾਸ ਕਰ ਕੇ ਵਿਦਿਆਰਥੀਆ ਅਤੇ ਨੌਜਵਾਨਾਂ ਅੰਦਰ ਬਹੁਤ ਬੇਚੈਨੀ ਪਾਈ ਜਾ ਰਹੀ ਹੈ। ਅਜਿਹੇ ਵਿਚ ਲੋਕਾਂ ਲਹਿਰਾਂ ਨੂੰ ਸਹੀ ਦਿਸ਼ਾ ਦੇਣ ਲਈ ਅਤੇ ਸਾਂਝੇ ਅੰਦੋਲਨਾਂ ਨੂੰ ਤੇਜ਼ ਕਰਨ ਲਈ ਸਾਂਝਾ ਪੰਜਾਬ ਮੋਰਚਾ ਹੋਂਦ ਵਿਚ ਆਇਆ ਹੈ। ਉਨ੍ਹਾਂ ਕਿਹਾ ਕਿ ਅਸੀਂ ਮੋਰਚੇ ਦੇ ਇਸ ਥੜ੍ਹੇ ਤੋਂ ਸੂਬੇ ਸਮੇਤ ਦੇਸ਼ ਦੇ ਰਾਜਨੀਤਿਕ ਹਾਲਾਤਾਂ ਅਨੁਸਾਰ ਸੰਘਰਸ਼ ਲਈ ਵੱਖ-ਵੱਖ ਵਰਗਾਂ ਨੂੰ ਇਕ ਜੁਟ ਕਰਾਂਗੇ। ਅੱਜ ਦੀ ਕਨਵੈੱਨਸ਼ਨ ਵਲੋਂ ਮਤੇ ਪਾਸ ਕਰ ਕੇ ਮੰਗ ਕੀਤੀ ਕਿ ਚੰਡੀਗੜ੍ਹ ਵਿਚ ਹੱਕ ਮੰਗੇ ਮੁਲਾਜ਼ਮਾਂ ਉੱਪਰ ਲਾਠੀਚਾਰਜ ਕਰਨ ਦੀ ਨਿਖੇਧੀ ਕੀਤੀ, ਦਿੱਲੀ ਜੰਤਰ-ਮੰਤਰ ਉੱਪਰ ਜੇਤੂ ਸੰਘਰਸ਼ ਤੋਂ ਬਾਅਦ ਆਰ.ਐੱਸ.ਐੱਸ ਦੇ ਗੁੰਡਿਆਂ ਵਲੋਂ ਵਿਦਿਆਰਥੀਆਂ ਅਤੇ ਖ਼ਾਸ ਕਰ ਕੇ ਲੜਕੀਆਂ ਉੱਪਰ ਕੀਤੇ ਜਾ ਰਹੇ ਹਮਲਿਆਂ ਦੀ ਨਿਖੇਧੀ ਕਰਦਿਆਂ ਤੁਰੰਤ ਇਹ ਹਮਲੇ ਬੰਦ ਕਰਨ ਦੀ ਚੇਤਾਵਨੀ ਦਿੱਤੀ। ਸਫ਼ਾਈ ਕਾਮਿਆ ਸਮੇਤ ਮਜ਼ਦੂਰਾਂ ਦੇ ਸੰਘਰਸ਼ਾਂ ਨੂੰ ਜਬਰੀ ਦਬਾਉਣ ਦੀ ਬਜਾਏ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣ, ਅਮਰੀਕਾ ਨਾਲ਼ ਟਰੇਡ ਡੀਲ ਰੱਦ ਕੀਤੀ ਜਾਵੇ ਅਤੇ ਕਿਸਾਨਾਂ ਮਜ਼ਦੂਰਾਂ ਦੇ ਕਰਜ਼ਿਆਂ ’ਤੇ ਲੀਕ ਫੇਰਨ ਸਮੇਤ ਸਾਰੀਆਂ ਮੰਗਾਂ ਮੰਨੀਆਂ ਜਾਣ, ਪੰਜਾਬ ਯੂਨੀਵਰਸਿਟੀ ਵਿਚ ਆਰ.ਐੱਸ.ਐੱਸ ਦੀ ਦਖ਼ਲਅੰਦਾਜ਼ੀ ਬੰਦ ਕਰ ਕੇ ਯੂਨੀਵਰਸਿਟੀ, ਚੰਡੀਗੜ੍ਹ ਰਾਜਧਾਨੀ, ਪੰਜਾਬੀ ਬੋਲਦੇ ਇਲਾਕੇ ਅਤੇ ਪਾਣੀਆਂ ਉੱਪਰ ਪੰਜਾਬ ਦਾ ਹੱਕ ਤਸੱਲੀਮ ਕੀਤਾ ਜਾਵੇ, ਲੰਮੀਆਂ ਜੇਲ੍ਹਾਂ ਕੱਟ ਚੁੱਕੇ ਬੰਦੀ ਸਿੰਘਾਂ, ਐੱਨ.ਐੱਸ.ਏ ਅਤੇ ਯੂ.ਏ. ਪੀ.ਏ ਵਿਚ ਜੇਲ੍ਹਾਂ ਕੱਟ ਰਹੇ ਸਾਰੇ ਸਿਆਸੀਆਂ ਕੈਦੀਆਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਸ਼ਿਵਰਾਤਰੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਪੁਲਿਸ ਵਲੋਂ ਵਾਹਨਾਂ ਦੀ ਚੈਕਿੰਗ ਅਗਲੀ ਖ਼ਬਰ ਬੱਸ ’ਚ ਬੈਠੀ ਔਰਤ ਦਾ ਪਰਸ ਚੋਰੀ, ਨਾਮਾਲੂਮ ਖ਼ਿਲਾਫ਼ ਮਾਮਲਾ ਦਰਜ
Ad Position 24