09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਪਿੰਡ ਸਹਿਜੜਾ ਵਿਖੇ ਇੰਸ: ਰਾਜਪਾਲ ਸਿੰਘ ਬਾਜਵਾ ਨੇ ਆਪਣਾ ਮਾਤਾ-ਪਿਤਾ ਦੀ ਯਾਦ ’ਚ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ

ਮਹਿਲ ਕਲਾਂ, 8 ਅਗਸਤ (ਅਵਤਾਰ ਸਿੰਘ ਅਣਖੀ)-ਪਿੰਡ ਸਹਿਜੜਾ ਵਿਖੇ ਪੰਜਾਬ ਪੁਲਿਸ ਇੰਸਪੈਕਟਰ ਰਾਜਪਾਲ ਸਿੰਘ ਬਾਜਵਾ ਵਲੋਂ ਆਪਣੇ ਪਿਤਾ ਸ: ਦਰਸ਼ਨ ਸਿੰਘ ਬਾਜਵਾ ਮਾਤਾ ਸਰਦਾਰਨੀ ਗੁਰਮੀਤ ਕੌਰ ਦੀ ਯਾਦ ਨੂੰ ਸਮਰਪਿਤ ਇਕ ਵਿਸ਼ੇਸ਼ ਉਪਰਾਲਾ ਕਰਦਿਆਂ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਲਈ 26 ਵਾਲੀਬਾਲ ਖਿਡਾਰੀਆਂ ਨੂੰ ਖੇਡ ਕਿੱਟਾਂ, ਵਾਲੀਬਾਲ ਦੀਆਂ ਗੇਂਦਾਂ ਅਤੇ ਵਾਲੀਬਾਲ ਦਾ ਜਾਲ ਭੇਟ ਕੀਤਾ ਗਿਆ। ਇਸ ਮੌਕੇ ਇੰਸਪੈਕਟਰ ਰਾਜਪਾਲ ਸਿੰਘ ਬਾਜਵਾ ਨੇ ਕਿਹਾ ਕਿ ਨੌਜਵਾਨ ਵਰਗ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ।

Ad Position 21
No active advertisement
ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਵਿਖੇ ਤੀਆਂ ਦਾ ਤਿਉਹਾਰ ਮਨਾਉਣ ਮੌਕੇ ਵਿਦਿਆਰਥਣਾਂ। ਤਸਵੀਰ : ਗੁਰਜੀਤ ਸਿੰਘ ਖੁੱਡੀ 09-08-2026
ਮਹਿਲ ਕਲਾਂ, 8 ਅਗਸਤ (ਅਵਤਾਰ ਸਿੰਘ ਅਣਖੀ)-ਪਿੰਡ ਸਹਿਜੜਾ ਵਿਖੇ ਪੰਜਾਬ ਪੁਲਿਸ ਇੰਸਪੈਕਟਰ ਰਾਜਪਾਲ ਸਿੰਘ ਬਾਜਵਾ ਵਲੋਂ ਆਪਣੇ ਪਿਤਾ ਸ: ਦਰਸ਼ਨ ਸਿੰਘ ਬਾਜਵਾ ਮਾਤਾ ਸਰਦਾਰਨੀ ਗੁਰਮੀਤ ਕੌਰ ਦੀ ਯਾਦ ਨੂੰ ਸਮਰਪਿਤ ਇਕ ਵਿਸ਼ੇਸ਼ ਉਪਰਾਲਾ ਕਰਦਿਆਂ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਲਈ 26 ਵਾਲੀਬਾਲ ਖਿਡਾਰੀਆਂ ਨੂੰ ਖੇਡ ਕਿੱਟਾਂ, ਵਾਲੀਬਾਲ ਦੀਆਂ ਗੇਂਦਾਂ ਅਤੇ ਵਾਲੀਬਾਲ ਦਾ ਜਾਲ ਭੇਟ ਕੀਤਾ ਗਿਆ। ਇਸ ਮੌਕੇ ਇੰਸਪੈਕਟਰ ਰਾਜਪਾਲ ਸਿੰਘ ਬਾਜਵਾ ਨੇ ਕਿਹਾ ਕਿ ਨੌਜਵਾਨ ਵਰਗ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਵੱਖ-ਵੱਖ ਆਗੂਆਂ ਨੇ ਬਾਜਵਾ ਪਰਿਵਾਰ ਦੇ ਇਸ ਉੱਦਮ ਦੀ ਸ਼ਲਾਘਾ ਕਰਦਿਆਂ ਕਿਹਾ ਗਿਆ ਕਿ ਸਵ: ਦਰਸ਼ਨ ਸਿੰਘ ਬਾਜਵਾ ਅਤੇ ਸਰਦਾਰਨੀ ਗੁਰਮੀਤ ਕੌਰ ਦੀ ਯਾਦ ਨੂੰ ਸਿਰਫ਼ ਰਵਾਇਤੀ ਤਰੀਕੇ ਨਾਲ ਮਨਾਉਣ ਦੀ ਬਜਾਏ ਅਜਿਹਾ ਕਾਰਜ ਕਰਨਾ ਵਧੇਰੇ ਸਾਰਥਿਕ ਹੈ, ਜਿਸ ਨਾਲ ਸਮਾਜ ਅਤੇ ਖ਼ਾਸ ਕਰ ਕੇ ਨੌਜਵਾਨ ਪੀੜ੍ਹੀ ਨੂੰ ਕੋਈ ਚੰਗੀ ਸੇਧ ਮਿਲ ਸਕੇ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਬੇਹੱਦ ਮਹੱਤਵਪੂਰਨ ਹਨ ਅਤੇ ਪਿੰਡਾਂ ਵਿਚ ਖੇਡ ਪ੍ਰਤਿਭਾ ਦੀ ਕੋਈ ਘਾਟ ਨਹੀਂ, ਲੋੜ ਸਿਰਫ਼ ਉਨ੍ਹਾਂ ਨੂੰ ਢੁਕਵਾਂ ਮੌਕਾ ਅਤੇ ਸਹੂਲਤਾਂ ਦੇਣ ਦੀ ਹੈ। ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਦਾ ਸਾਧਨ ਹਨ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਅਜੋਕੇ ਸਮੇਂ ਵਿਚ ਨੌਜਵਾਨਾਂ ਨੂੰ ਨਸ਼ਿਆਂ, ਮਾੜੀ ਸੰਗਤ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਬਚਾਉਣ ਲਈ ਉਨ੍ਹਾਂ ਨੂੰ ਖੇਡ ਮੈਦਾਨਾਂ ਨਾਲ ਜੋੜਨਾ ਬਹੁਤ ਜ਼ਰੂਰੀ ਹੈ। ਖੇਡਾਂ ਨੌਜਵਾਨਾਂ ਅੰਦਰ ਅਨੁਸ਼ਾਸਨ, ਸਹਿਣਸ਼ੀਲਤਾ, ਮਿਹਨਤ, ਟੀਮ ਭਾਵਨਾ ਅਤੇ ਜਿੱਤਣ ਦੀ ਲਗਨ ਪੈਦਾ ਕਰਦੀਆਂ ਹਨ। ਪਿੰਡਾਂ ਦੇ ਖਿਡਾਰੀਆਂ ਨੂੰ ਜੇਕਰ ਸਮੇਂ ਸਿਰ ਖੇਡ ਸਮਗਰੀ ਅਤੇ ਲੋੜੀਂਦੀਆਂ ਸਹੂਲਤਾਂ ਮਿਲਣ ਤਾਂ ਉਹ ਜ਼ਿਲ੍ਹਾ, ਸੂਬਾ ਅਤੇ ਕੌਮੀ ਪੱਧਰ ਤੱਕ ਆਪਣੀ ਪ੍ਰਤਿਭਾ ਦਾ ਲੋਹਾ ਮਨਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੇ ਹਮੇਸ਼ਾ ਖੇਡਾਂ ਦੇ ਖੇਤਰ ਵਿਚ ਦੇਸ਼ ਦਾ ਨਾਂਅ ਰੌਸ਼ਨ ਕੀਤਾ ਹੈ ਅਤੇ ਪਿੰਡਾਂ ਦੇ ਖੇਡ ਮੈਦਾਨਾਂ ਨੇ ਹੀ ਅਨੇਕਾਂ ਪ੍ਰਤਿਭਾਸ਼ਾਲੀ ਖਿਡਾਰੀ ਪੈਦਾ ਕੀਤੇ ਹਨ। ਉਨ੍ਹਾਂ ਕਿਹਾ ਕਿ ਯਾਦਗਾਰੀ ਮੌਕਿਆਂ ਨੂੰ ਸਮਾਜ ਸੇਵਾ ਅਤੇ ਨੌਜਵਾਨਾਂ ਦੀ ਭਲਾਈ ਨਾਲ ਜੋੜਨਾ ਇਕ ਸ਼ਲਾਘਾਯੋਗ ਸੋਚ ਹੈ। ਇਸ ਮੌਕੇ ਸੂਬੇਦਾਰ ਜਰਨੈਲ ਸਿੰਘ, ਗੁਰਮੇਲ ਸਿੰਘ ਮੈਂਬਰ, ਕਰਨੈਲ ਸਿੰਘ ਗਾਂਧੀ, ਗੁਰਚਰਨ ਸਿੰਘ, ਅਮਰਜੀਤ ਸਿੰਘ, ਕਰਨੈਲ ਸਿੰਘ ਨਿੱਕੂ, ਸਮੂਹ ਖਿਡਾਰੀ, ਮੁਹਤਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਰਸੀ ’ਤੇ ਵਿਸ਼ੇਸ਼-ਕਾਮਰੇਡ ਪ੍ਰੀਤਮ ਸਿੰਘ ‘ਦਰਦੀ’ ਅਗਲੀ ਖ਼ਬਰ ਸ੍ਰੀ ਅੰਬਿਕਾ ਭਜਨ ਮੰਡਲੀ ਭਦੌੜ ਵਲੋਂ 54ਵਾਂ ਸਾਲਾਨਾ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ
Ad Position 24