ਚੀਮਾ-ਜੋਧਪੁਰ ਜ਼ੋਨ ਦੇ ਜ਼ੋਨਲ ਪੱਧਰੀ ਸ਼ਤਰੰਜ ਮੁਕਾਬਲੇ ਕਰਵਾਏ
ਟੱਲੇਵਾਲ, 8 ਅਗਸਤ (ਸੋਨੀ ਚੀਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ-ਜੋਧਪੁਰ ਵਿਖੇ ਜ਼ੋਨ ਦੇ ਜ਼ੋਨਲ ਪੱਧਰੀ ਸ਼ਤਰੰਜ ਮੁਕਾਬਲੇ ਸ੍ਰੀ ਰਾਜਵਿੰਦਰ ਸਿੰਘ ਦੀ ਅਗਵਾਈ ਵਿਚ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਚੀਮਾ-ਜੋਧਪੁਰ ਜ਼ੋਨ ਦੇ ਵੱਖ-ਵੱਖ ਸਕੂਲਾਂ ਤੋਂ 50 ਤੋਂ ਵੱਧ ਖਿਡਾਰੀਆਂ ਨੇ ਭਾਗ ਲਿਆ।
ਟੱਲੇਵਾਲ, 8 ਅਗਸਤ (ਸੋਨੀ ਚੀਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ-ਜੋਧਪੁਰ ਵਿਖੇ ਜ਼ੋਨ ਦੇ ਜ਼ੋਨਲ ਪੱਧਰੀ ਸ਼ਤਰੰਜ ਮੁਕਾਬਲੇ ਸ੍ਰੀ ਰਾਜਵਿੰਦਰ ਸਿੰਘ ਦੀ ਅਗਵਾਈ ਵਿਚ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਚੀਮਾ-ਜੋਧਪੁਰ ਜ਼ੋਨ ਦੇ ਵੱਖ-ਵੱਖ ਸਕੂਲਾਂ ਤੋਂ 50 ਤੋਂ ਵੱਧ ਖਿਡਾਰੀਆਂ ਨੇ ਭਾਗ ਲਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ: ਸੁਨੀਤਿੰਦਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰਿੰਸੀਪਲ ਸ੍ਰੀ ਅਨਿਲ ਕੁਮਾਰ ਮੋਦੀ, ਮੀਡੀਆ ਕੋਆਰਡੀਨੇਟਰ ਡਾ. ਜਤਿੰਦਰ ਜੋਸ਼ੀ ਨੇ ਕਿਹਾ ਕਿ ਇਸ ਸ਼ਤਰੰਜ ਮੁਕਾਬਲੇ ਵਿਚ ਵੱਖ-ਵੱਖ ਸਕੂਲਾਂ ਦੇ ਹੋਣਹਾਰ ਅਤੇ ਬੁੱਧੀਮਾਨ ਵਿਦਿਆਰਥੀਆਂ ਦੀ ਸ਼ਮੂਲੀਅਤ ਬਹੁਤ ਹੀ ਖ਼ੁਸ਼ੀ ਅਤੇ ਮਾਣ ਵਾਲੀ ਗੱਲ ਹੈ। ਵੱਖ-ਵੱਖ ਉਮਰ ਵਰਗਾਂ ਦੇ ਨਤੀਜੇ 19 ਸਾਲ ਤੋਂ ਘੱਟ ਉਮਰ ਦੇ ਲੜਕਿਆਂ ਦੇ ਵਰਗ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ-ਜੋਧਪੁਰ ਨੇ ਪਹਿਲਾ ਸਥਾਨ ਹਾਸਲ ਕੀਤਾ। 19 ਸਾਲ ਤੋਂ ਘੱਟ ਉਮਰ ਦੀਆਂ ਲੜਕੀਆਂ ਦੇ ਵਰਗ ਵਿਚ ਵੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ-ਜੋਧਪੁਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। 17 ਸਾਲ ਤੋਂ ਘੱਟ ਉਮਰ ਦੇ ਲੜਕਿਆਂ ਦੇ ਵਰਗ ਵਿਚ ਬੀ.ਵੀ.ਐਮ. ਸਕੂਲ ਖੁੱਡੀ ਕਲਾਂ ਨੇ ਪਹਿਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ-ਜੋਧਪੁਰ ਨੇ ਦੂਜਾ ਸਥਾਨ ਹਾਸਲ ਕੀਤਾ। 17 ਸਾਲ ਤੋਂ ਘੱਟ ਉਮਰ ਦੀਆਂ ਲੜਕੀਆਂ ਦੇ ਵਰਗ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ-ਜੋਧਪੁਰ ਨੇ ਪਹਿਲਾ, ਸੇਂਟ ਪੌਲ ਇੰਟਰਨੈਸ਼ਨਲ ਸਕੂਲ ਖੁੱਡੀ ਨੇ ਦੂਜਾ ਅਤੇ ਬੀ.ਵੀ.ਐਮ. ਸਕੂਲ ਖੁੱਡੀ ਕਲਾਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 14 ਸਾਲ ਤੋਂ ਘੱਟ ਉਮਰ ਦੇ ਲੜਕਿਆਂ ਦੇ ਵਰਗ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟੱਲੇਵਾਲ ਨੇ ਪਹਿਲਾ ਸਥਾਨ ਹਾਸਲ ਕੀਤਾ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ-ਜੋਧਪੁਰ ਅਤੇ ਬੀ.ਵੀ.ਐਮ. ਸਕੂਲ ਖੁੱਡੀ ਕਲਾਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 14 ਸਾਲ ਤੋਂ ਘੱਟ ਉਮਰ ਦੀਆਂ ਲੜਕੀਆਂ ਦੇ ਵਰਗ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ-ਜੋਧਪੁਰ ਨੇ ਪਹਿਲਾ, ਬੀ.ਵੀ.ਐਮ. ਸਕੂਲ ਖੁੱਡੀ ਕਲਾਂ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟੱਲੇਵਾਲ ਨੇ ਤੀਜਾ ਸਥਾਨ ਹਾਸਲ ਕੀਤਾ। ਜੇਤੂ ਵਿਦਿਆਰਥੀ ਬਰਨਾਲਾ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸ਼ਤਰੰਜ ਮੁਕਾਬਲਿਆਂ ਵਿਚ ਭਾਗ ਲੈਣਗੇ। ਇਸ ਮੌਕੇ ਸੇਂਟ ਪੌਲ ਇੰਟਰਨੈਸ਼ਨਲ ਸਕੂਲ ਖੁੱਡੀ ਤੋਂ ਜਸਪ੍ਰੀਤ ਕੌਰ, ਬੀ.ਵੀ.ਐਮ. ਸਕੂਲ ਖੁੱਡੀ ਕਲਾਂ ਤੋਂ ਜਸਪ੍ਰੀਤ ਕੌਰ ਅਤੇ ਸ੍ਰੀ ਵਿਨਾਇਕ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ-ਜੋਧਪੁਰ ਤੋਂ ਪੂਨਮ ਸ਼ਰਮਾ, ਰਿਸ਼ੂ ਰਾਣੀ, ਬਲਵੀਰ ਸਿੰਘ ਅਤੇ ਰਾਜੇਸ਼ ਕੁਮਾਰ ਅਤੇ ਪੱਖੋਕੇ ਸਕੂਲ ਤੋਂ ਯਾਦਵਿੰਦਰ ਸਿੰਘ, ਯਸ਼ਪਾਲ ਵਾਹਿਆ ਵੀ ਹਾਜ਼ਰ ਸਨ।