08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਰੋਜ਼ਵੈਲੀ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ‘ਤੀਆਂ ਤੀਜ ਦੀਆਂ’ ਤਿਉਹਾਰ ਮਨਾਇਆ

ਟੱਲੇਵਾਲ, 8 ਅਗਸਤ (ਸੋਨੀ ਚੀਮਾ)-ਰੋਜ਼ਵੈਲੀ ਇੰਟਰਨੈਸ਼ਨਲ ਪਬਲਿਕ ਸਕੂਲ ਚੀਮਾ-ਜੋਧਪੁਰ ਵਿਖੇ ‘ਤੀਆਂ ਤੀਜ ਦੀਆਂ’ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਮੈਡਮ ਲਵਲੀ, ਮੈਡਮ ਬਲਜੀਤ ਕੌਰ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਇਹ ਤਿਉਹਾਰ ਪੰਜਾਬੀ ਵਿਰਸੇ ਅਤੇ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ।

Ad Position 21
No active advertisement
ਅਜੀਤ ਡੈਸਕ 09-08-2026
ਟੱਲੇਵਾਲ, 8 ਅਗਸਤ (ਸੋਨੀ ਚੀਮਾ)-ਰੋਜ਼ਵੈਲੀ ਇੰਟਰਨੈਸ਼ਨਲ ਪਬਲਿਕ ਸਕੂਲ ਚੀਮਾ-ਜੋਧਪੁਰ ਵਿਖੇ ‘ਤੀਆਂ ਤੀਜ ਦੀਆਂ’ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਮੈਡਮ ਲਵਲੀ, ਮੈਡਮ ਬਲਜੀਤ ਕੌਰ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਇਹ ਤਿਉਹਾਰ ਪੰਜਾਬੀ ਵਿਰਸੇ ਅਤੇ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ। ਉਨ੍ਹਾਂ ਦੱਸਿਆ ਕਿ ਇਸ ਤਿਉਹਾਰ ਮੌਕੇ ਵਿਆਹੀਆਂ ਧੀਆਂ ਆਪਣੇ ਪੇਕੇ ਘਰ ਆ ਕੇ ਆਪਣੀਆਂ ਸਹੇਲੀਆਂ ਨਾਲ ਖ਼ੁਸ਼ੀਆਂ ਸਾਂਝੀਆਂ ਕਰਦੀਆਂ ਹਨ ਅਤੇ ਇਹ ਤਿਉਹਾਰ ਨੌਜਵਾਨ ਪੀੜ੍ਹੀ ਨੂੰ ਆਪਣੇ ਅਮੀਰ ਸਭਿਆਚਾਰ ਨਾਲ ਜੋੜਨ ਵਿਚ ਇਹ ਅਹਿਮ ਭੂਮਿਕਾ ਨਿਭਾਉਂਦਾ ਹੈ। ਇਸ ਮੌਕੇ ਵਿਦਿਆਰਥੀਆਂ ਨੇ ਗਿੱਧਾ, ਭੰਗੜੇ ਤੋਂ ਇਲਾਵਾ ਹੋਰ ਕਈ ਪੇਸ਼ਕਾਰੀਆਂ ਕਰ ਕੇ ਮਨਮੋਹਿਆ। ਇਸ ਮੌਕੇ ਜਿੱਥੇ ਸਕੂਲ ਮੈਨੇਜਮੈਂਟ ਦੇ ਮੈਡਮ ਪਰਦੀਪ, ਮੈਡਮ ਕਾਂਤਾ, ਮੈਡਮ ਵੀਰਪਾਲ ਕੌਰ ਵਲੋਂ ਵਿਦਿਆਰਥੀਆਂ ਨੂੰ ਖੀਰ ਪੂੜੇ, ਪੂਰੀਆਂ ਛੋਲੇ ਆਦਿ ਦੇ ਪਕਵਾਨ ਖਵਾਏ ਗਏ, ੳੁੱਥੇ ਸੇਵਾ ਮੁਕਤ ਪ੍ਰਿੰਸੀਪਲ ਜੇ.ਆਰ ਸ਼ਰਮਾ ਵਲੋਂ ਵਿਦਿਆਰਥੀਆਂ ਨੂੰ ਲੱਡੂ ਵੀ ਵੰਡੇ ਗਏ। ਇਸ ਮੌਕੇ ਮੈਡਮ ਨਿਸ਼ਾ, ਮੈਡਮ ਪਰਦੀਪ, ਮੈਡਮ ਅਰਚਨਾ, ਤੇਜਿੰਦਰ, ਕਰਮਜੀਤ, ਸਤਵੀਰ, ਗੁਰਮੀਤ, ਬਲਜੀਤ, ਰਮਨਦੀਪ, ਕਮਲਜੀਤ, ਅਮਨਦੀਪ, ਮਨੀਸ਼ਾ, ਪ੍ਰੇਰਨਾ, ਸੀਮਾ, ਮੱਘਰ ਸਿੰਘ, ਵੀਰ ਸਿੰਘ, ਹਰਦੀਪ ਸਿੰਘ, ਨਰਿੰਦਰ ਸੂਦ, ਭੋਲਾ ਸਿੰਘ ਤੇ ਗੁਰਚਰਨ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਹਾਲਾਤ ਕੋਈ ਬਹੁਤ ਵਧੀਆ ਨਹੀਂ ਹਨ-ਮਹੰਤ ਸਵਰੂਪ ਬਿਹਾਰੀ ਸ਼ਰਨ ਅਗਲੀ ਖ਼ਬਰ ਪਿੰਡ ਸੁਖਪੁਰਾ ਮੌੜ ਵਿਖੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਧਨੇਰ ਇਕਾਈ ਦੀ ਸਰਬਸੰਮਤੀ ਨਾਲ ਕੀਤੀ ਚੋਣ
Ad Position 24