ਨਸ਼ੀਲੇ ਪਦਾਰਥਾਂ ਸਮੇਤ ਪੰਜ ਜਣੇ ਕਾਬੂ, ਤਿੰਨ ਵੱਖ-ਵੱਖ ਮਾਮਲੇ ਦਰਜ
ਬਰਨਾਲਾ, 9 ਅਗਸਤ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਵਲੋਂ ਪੰਜ ਜਣਿਆ ਨੂੰ 137 ਨਸ਼ੀਲੀਆਂ ਗੋਲੀਆਂ, 7 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ ਕਰ ਕੇ ਤਿੰਨ ਵੱਖ-ਵੱਖ ਮਾਮਲੇ ਥਾਣਾ ਸਿਟੀ-1 ਤੇ ਥਾਣਾ ਸਿਟੀ-2 ਵਿਖੇ ਦਰਜ ਕੀਤੇ ਗਏ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸੁਖਮਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ।
ਸ
ਸੈਲੋ ਪਲਾਂਟ ਨੂੰ ਲੈ ਕੇ ਲੱਗੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂ। ਤਸਵੀਰ – ਜਸਵੀਰ ਸਿੰਘ ਔਜਲਾ
10-08-2026
ਬਰਨਾਲਾ, 9 ਅਗਸਤ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਵਲੋਂ ਪੰਜ ਜਣਿਆ ਨੂੰ 137 ਨਸ਼ੀਲੀਆਂ ਗੋਲੀਆਂ, 7 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ ਕਰ ਕੇ ਤਿੰਨ ਵੱਖ-ਵੱਖ ਮਾਮਲੇ ਥਾਣਾ ਸਿਟੀ-1 ਤੇ ਥਾਣਾ ਸਿਟੀ-2 ਵਿਖੇ ਦਰਜ ਕੀਤੇ ਗਏ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸੁਖਮਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਵਿਸ਼ਨੂੰ ਸਿੰਘ, ਸਨੀ ਸਿੰਘ ਵਾਸੀ ਬਰਨਾਲਾ ਬਾਹਰੋਂ ਨਸ਼ਾ ਲਿਆ ਕੇ ਵੇਚਣ ਦੀ ਫ਼ਿਰਾਕ ਵਿਚ ਹਨ। ਜਿਨ੍ਹਾਂ ਨੂੰ ਕਪਾਹ ਮੰਡੀ ਬਰਨਾਲਾ ਵਿਖੇ ਘੁੰਮਦਾ ਦੇਖਿਆ ਗਿਆ। ਪੁਲਿਸ ਵਲੋਂ ਛਾਪੇਮਾਰੀ ਕਰਦਿਆਂ ਦੋਵੇਂ ਜਾਣਿਆ ਨੂੰ 100 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਲੋਂ ਮਾਮਲਾ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਹੌਲਦਾਰ ਲਵਪ੍ਰੀਤ ਸਿੰਘ ਅਨੁਸਾਰ ਲਖਵਿੰਦਰ ਕੌਰ ਵਾਸੀ ਬਰਨਾਲਾ ਨੂੰ 7 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਹੌਲਦਾਰ ਗੁਲਸ਼ਨ ਕੁਮਾਰ ਅਨੁਸਾਰ ਸੰਮੀ, ਸਨੀ ਸਿੰਘ ਵਾਸੀ ਬਰਨਾਲਾ ਨੂੂੰ ਕਾਬੂ ਕਰ ਕੇ 37 ਨਸ਼ੀਲੀਆਂ ਗੋਲੀਆਂ ਬਰਾਮਦ ਕਰਦਿਆਂ ਥਾਣਾ ਸਿਟੀ-2 ਵਲੋਂ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।