10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਹਲਕਾ ਭਦੌੜ ਵਿਚ ਕਾਂਗਰਸ ਦਾ ਇੰਚਾਰਜ ਨਾ ਹੋਣ ਕਾਰਨ ਵਰਕਰਾਂ ਨੂੰ ਹੋ ਰਹੀਆਂ ਮੁਸ਼ਕਿਲਾਂ, ਪਾਰਟੀ ਦੇ ਗਰਾਫ਼ ਨੂੰ ਲੈ ਕੇ ਕਾਫ਼ੀ ਚਿੰਤਾ

ਤਪਾ ਮੰਡੀ, 9 ਅਗਸਤ (ਵਿਜੇ ਸ਼ਰਮਾ)-ਕਾਂਗਰਸ ਪਾਰਟੀ ਦੀ ਆਪਸੀ ਧੜ੍ਹੇਬੰਦੀ ਕਾਰਨ ਕਾਂਗਰਸ ਦਾ ਕਾਫੀ ਨੁਕਸਾਨ ਹੁੰਦਾ ਵਿਖਾਈ ਦੇ ਰਿਹਾ ਹੈ ਜਿਸ ਨੂੰ ਲੈ ਕੇ ਕਾਂਗਰਸ ਦੇ ਸੀਨੀਅਰ ਆਗੂ ਆਪੋ ਆਪਣੀ ਡਫਲੀ ਵਜਾਉਣ ਦੇ ਵਿਚ ਲੱਗੇ ਹੋਏ ਹਨ। ਜਿਸ ਕਾਰਨ ਨੁਕਸਾਨ ਤਾਂ ਕਾਂਗਰਸ ਪਾਰਟੀ ਦਾ ਹੀ ਹੋ ਰਿਹਾ ਹੈ, ਗੱਲ ਕਰੀਏ ਹਲਕਾ ਭਦੌੜ ਅੰਦਰ ਪਿਛਲੇ ਲੰਮੇ ਸਮੇਂ ਤੋਂ ਕੋਈ ਵੀ ਹਲਕਾ ਇੰਚਾਰਜ ਨਾ ਹੋਣ ਕਾਰਨ ਵਰਕਰਾਂ ਦਾ ਮਨੋਬਲ ਡਿਗ ਰਿਹਾ ਹੈ ਜਿਸ ਕਾਰਨ ਕਾਂਗਰਸ ਪਾਰਟੀ ਦਾ ਗਰਾਫ਼ ਹਲਕੇ ਅੰਦਰ ਦਿਨ ਪ੍ਰਤੀ ਦਿਨ ਹੇਠਾਂ ਵੱਲ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 10-08-2026
ਤਪਾ ਮੰਡੀ, 9 ਅਗਸਤ (ਵਿਜੇ ਸ਼ਰਮਾ)-ਕਾਂਗਰਸ ਪਾਰਟੀ ਦੀ ਆਪਸੀ ਧੜ੍ਹੇਬੰਦੀ ਕਾਰਨ ਕਾਂਗਰਸ ਦਾ ਕਾਫੀ ਨੁਕਸਾਨ ਹੁੰਦਾ ਵਿਖਾਈ ਦੇ ਰਿਹਾ ਹੈ ਜਿਸ ਨੂੰ ਲੈ ਕੇ ਕਾਂਗਰਸ ਦੇ ਸੀਨੀਅਰ ਆਗੂ ਆਪੋ ਆਪਣੀ ਡਫਲੀ ਵਜਾਉਣ ਦੇ ਵਿਚ ਲੱਗੇ ਹੋਏ ਹਨ। ਜਿਸ ਕਾਰਨ ਨੁਕਸਾਨ ਤਾਂ ਕਾਂਗਰਸ ਪਾਰਟੀ ਦਾ ਹੀ ਹੋ ਰਿਹਾ ਹੈ, ਗੱਲ ਕਰੀਏ ਹਲਕਾ ਭਦੌੜ ਅੰਦਰ ਪਿਛਲੇ ਲੰਮੇ ਸਮੇਂ ਤੋਂ ਕੋਈ ਵੀ ਹਲਕਾ ਇੰਚਾਰਜ ਨਾ ਹੋਣ ਕਾਰਨ ਵਰਕਰਾਂ ਦਾ ਮਨੋਬਲ ਡਿਗ ਰਿਹਾ ਹੈ ਜਿਸ ਕਾਰਨ ਕਾਂਗਰਸ ਪਾਰਟੀ ਦਾ ਗਰਾਫ਼ ਹਲਕੇ ਅੰਦਰ ਦਿਨ ਪ੍ਰਤੀ ਦਿਨ ਹੇਠਾਂ ਵੱਲ ਜਾ ਰਿਹਾ ਹੈ। ਪਿਛਲੀਆਂ ਚੋਣਾਂ ਵਿਚ ਮੌਜੂਦਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਜਦੋਂ ਪੱਤਰਕਾਰਾਂ ਨੇ ਪੁੱਛਿਆ ਕਿ ਹਲਕਾ ਭਦੌੜ ਅੰਦਰ ਕਾਂਗਰਸ ਦਾ ਕੋਈ ਵੀ ਇੰਚਾਰਜ ਨਹੀਂ ਹੈ ਤਾਂ ਉਨ੍ਹਾਂ ਵਲੋਂ ਜਵਾਬ ਦਿੱਤਾ ਗਿਆ ਸੀ ਕਿ ਮੈਂ ਹੀ ਹਲਕਾ ਭਦੌੜ ਦਾ ਇੰਚਾਰਜ ਹਾਂ ਜੋ ਵੀ ਗੱਲਬਾਤ ਹੈ ਮੇਰੇ ਨਾਲ ਸੰਪਰਕ ਸਾਧਿਆ ਜਾਵੇ ਪਰ ਨਾ ਤਾਂ ਸੂਬਾ ਪ੍ਰਧਾਨ ਹਲਕੇ ਅੰਦਰ ਆਏ ਤੇ ਨਾ ਹੀ ਵਰਕਰਾਂ ਦੀ ਕੋਈ ਗੱਲਬਾਤ ਸੁਣੀ ਗਈ। ਜਿਸ ਕਰ ਕੇ ਕਾਂਗਰਸ ਦੇ ਵਰਕਰ ਜਾਂ ਤਾਂ ਕਿਸੇ ਹੋਰ ਪਾਰਟੀਆਂ ਵਿਚ ਰਲੇਵਾਂ ਕਰ ਕੇ ਜਾਂ ਚੁੱਪ ਚਾਪ ਆਪਣੇ ਘਰਾਂ ਅੰਦਰ ਬੈਠ ਗਏ। ਇਸ ਸਬੰਧੀ ਕਾਂਗਰਸ ਪਾਰਟੀ ਨਾਲ ਜੁੜੇ ਕੁੱਝ ਆਗੂਆਂ ਅਤੇ ਵਰਕਰਾਂ ਦਾ ਕਹਿਣਾ ਹੈ ਕਿ ਹਲਕੇ ਵਿਚ ਪਾਰਟੀ ਦਾ ਕੋਈ ਸਪਸ਼ਟ ਇੰਚਾਰਜ ਨਾ ਹੋਣ ਕਾਰਨ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਵਰਕਰਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਰਕਰਾਂ ਅਨੁਸਾਰ ਪਾਰਟੀ ਦੀਆਂ ਗਤੀਵਿਧੀਆਂ ਨੂੰ ਇੱਕਜੁੱਟ ਢੰਗ ਨਾਲ ਚਲਾਉਣ, ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਅਤੇ ਸਥਾਨਕ ਮੁੱਦਿਆਂ ਨੂੰ ਪਾਰਟੀ ਪੱਧਰ ’ਤੇ ਉਠਾਉਣ ਲਈ ਇੱਕ ਮਜ਼ਬੂਤ ਅਗਵਾਈ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਹੈ। ਕਾਂਗਰਸੀ ਵਰਕਰਾਂ ਵਿਚ ਇਹ ਵੀ ਚਰਚਾ ਹੈ ਕਿ ਜੇਕਰ ਹਲਕੇ ਅੰਦਰ ਪਾਰਟੀ ਦੀ ਸਰਗਰਮੀ ਨੂੰ ਤੇਜ਼ ਨਹੀਂ ਕੀਤਾ ਗਿਆ ਤਾਂ ਇਸ ਦਾ ਸਿਆਸੀ ਪ੍ਰਭਾਵ ਆਉਣ ਵਾਲੇ ਸਮੇਂ ਵਿਚ ਪਾਰਟੀ ਦੀ ਕਾਰਗੁਜ਼ਾਰੀ ’ਤੇ ਪੈ ਸਕਦਾ ਹੈ। ਪਿੰਡਾਂ ਅਤੇ ਸ਼ਹਿਰਾਂ ਵਿਚ ਵਰਕਰਾਂ ਨਾਲ ਮੀਟਿੰਗਾਂ, ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਲਗਾਤਾਰ ਪ੍ਰੋਗਰਾਮਾਂ ਦੀ ਲੋੜ ਹੈ। ਕੁੱਝ ਸਥਾਨਕ ਕਾਂਗਰਸੀ ਆਗੂਆਂ ਦਾ ਮੰਨਣਾ ਹੈ ਕਿ ਹਲਕੇ ਵਿਚ ਪਾਰਟੀ ਨੂੰ ਮੁੜ ਮਜ਼ਬੂਤ ਕਰਨ ਲਈ ਵਰਕਰਾਂ ਦੀ ਰਾਏ ਨੂੰ ਮਹੱਤਵ ਦੇਣਾ, ਪੁਰਾਣੇ ਅਤੇ ਨਵੇਂ ਆਗੂਆਂ ਵਿਚਕਾਰ ਤਾਲਮੇਲ ਬਣਾਉਣਾ ਅਤੇ ਇਕ ਸਰਗਰਮ ਇੰਚਾਰਜ ਦੀ ਨਿਯੁਕਤੀ ਕਰਨਾ ਜ਼ਰੂਰੀ ਹੈ। ਉਨ੍ਹਾਂ ਅਨੁਸਾਰ ਜ਼ਮੀਨੀ ਪੱਧਰ ’ਤੇ ਮਜ਼ਬੂਤ ਸੰਗਠਨ ਤੋਂ ਬਿਨਾਂ ਕਿਸੇ ਵੀ ਸਿਆਸੀ ਪਾਰਟੀ ਲਈ ਲੋਕਾਂ ਵਿਚ ਆਪਣਾ ਆਧਾਰ ਕਾਇਮ ਰੱਖਣਾ ਚੁਣੌਤੀ ਪੂਰਨ ਹੋ ਸਕਦਾ ਹੈ। ਦੂਜੇ ਪਾਸੇ, ਸਿਆਸੀ ਹਲਕਿਆਂ ਵਿਚ ਇਹ ਵੀ ਚਰਚਾ ਹੈ ਕਿ ਹਲਕਾ ਭਦੌੜ ਵਿਚ ਕਾਂਗਰਸ ਨੂੰ ਆਪਣੀ ਰਣਨੀਤੀ ’ ਤੇ ਮੁੜ ਵਿਚਾਰ ਕਰਨ ਦੀ ਲੋੜ ਹੈ। ਸਥਾਨਕ ਲੋਕਾਂ ਨਾਲ ਸੰਪਰਕ, ਜਨਤਕ ਮੁੱਦਿਆਂ ’ਤੇ ਆਵਾਜ਼ ਬੁਲੰਦ ਕਰਨਾ ਅਤੇ ਸਰਗਰਮ ਜਥੇਬੰਦਕ ਢਾਂਚਾ ਖੜ੍ਹਾ ਕਰਨਾ ਪਾਰਟੀ ਲਈ ਅਹਿਮ ਚੁਣੌਤੀ ਬਣਿਆ ਹੋਇਆ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਕਾਂਗਰਸ ਹਾਈਕਮਾਂਡ ਹਲਕਾ ਭਦੌੜ ਵਿਚ ਸੰਗਠਨ ਨੂੰ ਮਜ਼ਬੂਤ ਕਰਨ ਲਈ ਕੀ ਕਦਮ ਚੁੱਕਦੀ ਹੈ ਅਤੇ ਕੀ ਕਿਸੇ ਸਰਗਰਮ ਆਗੂ ਨੂੰ ਹਲਕੇ ਦੀ ਜ਼ਿੰਮੇਵਾਰੀ ਸੌਂਪੀ ਜਾਂਦੀ ਹੈ। ਸਥਾਨਕ ਕਾਂਗਰਸੀ ਵਰਕਰਾਂ ਨੂੰ ਵੀ ਉਮੀਦ ਹੈ ਕਿ ਪਾਰਟੀ ਦੀ ਅਗਵਾਈ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਹਲਕੇ ਵਿਚ ਸਿਆਸੀ ਸਰਗਰਮੀਆਂ ਨੂੰ ਨਵੀਂ ਦਿਸ਼ਾ ਦੇਵੇਗੀ। ਇਸ ਲਈ ਕਾਂਗਰਸ ਹਾਈਕਮਾਂਡ ਨੂੰ ਚਾਹੀਦਾ ਹੈ ਕਿ ਹਲਕਾ ਭਦੌੜ ਨੂੰ ਕੋਈ ਪੱਕਾ ਹਲਕਾ ਇੰਚਾਰਜ ਦਿੱਤਾ ਜਾਵੇ ਜਿਸ ਨਾਲ ਪਾਰਟੀ ਦੇ ਵਰਕਰਾਂ ਵਿਚ ਜੋਸ਼ ਭਰਿਆ ਜਾਵੇ। ਇਸ ਵੇਲੇ ਹਲਕਾ ਭਦੌੜ ਅੰਦਰ ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ, ਮਹਿਲਾ ਆਗੂ ਬੀਬੀ ਸੁਰਿੰਦਰ ਕੌਰ ਬਾਲੀਆ, ਸੀਨੀਅਰ ਆਗੂ ਰਾਜਵਿੰਦਰ ਸਿੰਘ ਸੀਤਲ ਅਤੇ ਅਮਨਦੀਪ ਸਿੰਘ ਸਾਹੋਕੇ ਲੋਕਾਂ ਦੀ ਆਵਾਜ਼ ਬਣ ਕੇ ਕੰਮ ਕਾਰ ਕਰ ਰਹੇ ਹਨ ਅਗਰ ਹਾਈਕਮਾਂਡ ਵਲੋਂ ਕਿਸੇ ਇੱਕ ਨੂੰ ਜ਼ਿੰਮੇਵਾਰੀ ਦਿੱਤੀ ਜਾਵੇ ਤਾਂ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਵਿਚ ਕਾਂਗਰਸ ਚੰਗਾ ਪ੍ਰਭਾਵ ਦੇ ਸਕਦੀ ਹੈ। ਹਾਈਕਮਾਂਡ ਨੂੰ ਚਾਹੀਦਾ ਹੈ ਕਿ ਹਲਕਾ ਭਦੌੜ ਅੰਦਰ ਅਜਿਹਾ ਹਲਕਾ ਇੰਚਾਰਜ ਨਿਯੁਕਤ ਕੀਤਾ ਜਾਵੇ ਜੋ ਸਾਰੇ ਵਰਕਰਾਂ ਨੂੰ ਨਾਲ ਲੈ ਕੇ ਚੱਲਣ ਦੀ ਸਮਰੱਥਾ ਰੱਖਦਾ ਹੋਵੇ ਕਿਉਂਕਿ ਹਲਕਾ ਭਦੌੜ ਅੰਦਰ ਅੱਜ ਵੀ ਕਾਂਗਰਸ ਦਾ ਕਾਫੀ ਵੋਟ ਬੈਂਕ ਹੈ।
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੋਣ ਦੇ ਬਾਵਜੂਦ ਵੀ ਸ਼ਹਿਰ ਅੰਦਰ ਕੂੜੇ ਅਤੇ ਗਾਰ ਦੇ ਢੇਰ ਬਰਕਰਾਰ ਅਗਲੀ ਖ਼ਬਰ ਪੰਜਾਬ ਪੁਲਿਸ ਵਿਚ ਰਿਟਾਇਰ ਹੋਣ ਤੋਂ ਬਾਅਦ ਭਰਤੀ ਹੋਏ ਸਾਬਕਾ ਫ਼ੌਜੀਆ ਦਾ ਰੈਂਕ ਅਤੇ ਸੀਨੀਆਰਤਾ ਬਰਕਰਾਰ ਰੱਖੀ ਜਾਵੇ-ਕੈਪਟਨ...
Ad Position 24