09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਪਿੰਡ ਵਿਧਾਤੇ ਵਿਖੇ ਇੰਸਪੈਕਟਰ ਸਰਬਜੀਤ ਸਿੰਘ ਰੰਗੀਆਂ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ

ਟੱਲੇਵਾਲ, 9 ਅਗਸਤ (ਸੋਨੀ ਚੀਮਾ)-ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਥਾਣਾ ਟੱਲੇਵਾਲ ਦੇ ਮੁਖੀ ਸਰਬਜੀਤ ਸਿੰਘ ਰੰਗੀਆਂ ਵਲੋਂ ਪਿੰਡ ਵਿਧਾਤੇ ਵਿਖੇ ਪੁਲਿਸ ਪਬਲਿਕ ਮੀਟਿੰਗ ਨੂੰ ਸੰਬੋਧਨ ਕੀਤਾ ਗਿਆ। ਇਸ ਮੌਕੇ ਥਾਣਾ ਮੁਖੀ ਸਰਬਜੀਤ ਸਿੰਘ ਰੰਗੀਆਂ ਨੇ ਕਿਹਾ ਕਿ ਮੀਟਿੰਗ ਦੇ ਮੁੱਖ ਉਦੇਸ਼ ਪਿੰਡ ਵਾਸੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਨੁਕਸਾਨਾਂ ਤੋਂ ਜਾਣੂ ਕਰਵਾਉਣਾ ਹੈ।

Ad Position 21
No active advertisement
ਅਜੀਤ ਡੈਸਕ 10-08-2026
ਟੱਲੇਵਾਲ, 9 ਅਗਸਤ (ਸੋਨੀ ਚੀਮਾ)-ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਥਾਣਾ ਟੱਲੇਵਾਲ ਦੇ ਮੁਖੀ ਸਰਬਜੀਤ ਸਿੰਘ ਰੰਗੀਆਂ ਵਲੋਂ ਪਿੰਡ ਵਿਧਾਤੇ ਵਿਖੇ ਪੁਲਿਸ ਪਬਲਿਕ ਮੀਟਿੰਗ ਨੂੰ ਸੰਬੋਧਨ ਕੀਤਾ ਗਿਆ। ਇਸ ਮੌਕੇ ਥਾਣਾ ਮੁਖੀ ਸਰਬਜੀਤ ਸਿੰਘ ਰੰਗੀਆਂ ਨੇ ਕਿਹਾ ਕਿ ਮੀਟਿੰਗ ਦੇ ਮੁੱਖ ਉਦੇਸ਼ ਪਿੰਡ ਵਾਸੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਨੁਕਸਾਨਾਂ ਤੋਂ ਜਾਣੂ ਕਰਵਾਉਣਾ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਪੁਲਿਸ ਦਾ ਸਾਥ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਨਸ਼ਾ ਤਸਕਰਾਂ ਅਤੇ ਗਤੀਵਿਧੀਆਂ ਬਾਰੇ ਪੁਲਿਸ ਨਾਲ ਗੁਪਤ ਜਾਣਕਾਰੀ ਸਾਂਝੀ ਕੀਤੀ ਜਾਵੇ, ਤਾਂ ਜੋ ਸਮਾਜ ਵਿਰੋਧੀ ਅਨਸਰਾਂ ਨੂੰ ਜੇਲ੍ਹਾਂ ਵਿਚ ਸੁੱਟਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪਿੰਡ ਦੀ ਪੰਚਾਇਤ ਅਤੇ ਕਲੱਬ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਅਤੇ ਸਕਾਰਾਤਮਿਕ ਗਤੀਵਿਧੀਆਂ ਨਾਲ ਜੋੜਨ, ਤਾਂ ਜੋ ਸਾਡੀ ਨੌਜਵਾਨ ਪੀੜੀ ਇਸ ਅਲਾਮਤ ਤੋਂ ਦੂਰ ਰਹਿ ਸਕੇ। ਉਨ੍ਹਾਂ ਪਿੰਡ ਵਾਸੀਆਂ ਨੂੰ ਕਿਹਾ ਕਿ ਨਸ਼ੇ ਦੇ ਆਦੀ ਹੋ ਚੁੱਕੇ ਨੌਜਵਾਨਾਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿਚ ਦਾਖਲ ਕਰਵਾਉਣਾ ਅਤੇ ਉਨ੍ਹਾਂ ਦੀ ਮਦਦ ਕਰਨਾ ਵੀ ਪੁਲਿਸ ਦੀ ਪਹਿਲ ਹੈ। ਜਿਸ ਸਬੰਧੀ ਵੀ ਜਾਣੂ ਕਰਵਾਇਆ ਜਾਵੇ। ਇਸ ਮੌਕੇ ਥਾਣੇਦਾਰ ਅਵਤਾਰ ਸਿੰਘ, ਮੁੱਖ ਮੁਨਸ਼ੀ ਅਮਨਦੀਪ ਸਿੰਘ, ਸੁਖਪਾਲ ਸਿੰਘ, ਸਤਪਾਲ ਸਿੰਘ ਆਦਿ ਤੋਂ ਇਲਾਵਾ ਪਿੰਡ ਦੇ ਪਤਵੰਤੇ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਮੇਅਰ ਹਸਨਪ੍ਰੀਤ ਭਾਰਦਵਾਜ ਨੇ ਕੱਚਾ ਕਾਲਜ ਰੋਡ ਉਪਰ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰਵਾਇਆ ਅਗਲੀ ਖ਼ਬਰ ਕਿੱਟੀ ਕਲੱਬ ਨੇ ਜੋਸ਼ੋ ਖਰੋਸ਼ ਨਾਲ ਮਨਾਇਆ ਤੀਆਂ ਦਾ ਤਿਉਹਾਰ
Ad Position 24