09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

-ਮਾਮਲਾ ਪਿੰਡ ਨੇੜੇ ਸੈਲੋ ਪਲਾਂਟ ਲਾਉਣ ਦਾ- ਪਿੰਡ ਤੂਰਬਨਜਾਰਾ ਵਿਖੇ ਬੀਕੇਯੂ ਉਗਰਾਹਾਂ ਦਾ ਪੱਕਾ ਮੋਰਚਾ ਦਸਵੇਂ ਦਿਨ ’ਚ ਦਾਖਲ

ਦਿੜ੍ਹਬਾ ਮੰਡੀ, 9 ਅਗਸਤ (ਜਸਵੀਰ ਸਿੰਘ ਔਜਲਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦਿੜ੍ਹਬਾ ਦੀ ਅਗਵਾਈ ਹੇਠ ਪਿੰਡ ਤੂਰਬਨਜਾਰਾ ਵਿਖੇ ਸੈਲੋ ਪਲਾਂਟ ਲਗਾਉਣ ਦੇ ਵਿਰੋਧ ਵਿੱਚ ਚੱਲ ਰਿਹਾ ਦਿਨ-ਰਾਤ ਦਾ ਪੱਕਾ ਮੋਰਚਾ ਅੱਜ ਨੌਵੇਂ ਦਿਨ ਵਿੱਚ ਦਾਖਲ ਹੋ ਗਿਆ। ਇਸ ਮੌਕੇ ਪਿੰਡ ਦੇ ਕਿਸਾਨਾਂ, ਮਜ਼ਦੂਰਾਂ ਅਤੇ ਔਰਤਾਂ ਨੇ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਸੈਲੋ ਪਲਾਂਟ ਲਗਾਉਣ ਵਾਲੀ ਕੰਪਨੀ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

Ad Position 21
No active advertisement
ਅਜੀਤ ਡੈਸਕ 10-08-2026
ਦਿੜ੍ਹਬਾ ਮੰਡੀ, 9 ਅਗਸਤ (ਜਸਵੀਰ ਸਿੰਘ ਔਜਲਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦਿੜ੍ਹਬਾ ਦੀ ਅਗਵਾਈ ਹੇਠ ਪਿੰਡ ਤੂਰਬਨਜਾਰਾ ਵਿਖੇ ਸੈਲੋ ਪਲਾਂਟ ਲਗਾਉਣ ਦੇ ਵਿਰੋਧ ਵਿੱਚ ਚੱਲ ਰਿਹਾ ਦਿਨ-ਰਾਤ ਦਾ ਪੱਕਾ ਮੋਰਚਾ ਅੱਜ ਨੌਵੇਂ ਦਿਨ ਵਿੱਚ ਦਾਖਲ ਹੋ ਗਿਆ। ਇਸ ਮੌਕੇ ਪਿੰਡ ਦੇ ਕਿਸਾਨਾਂ, ਮਜ਼ਦੂਰਾਂ ਅਤੇ ਔਰਤਾਂ ਨੇ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਸੈਲੋ ਪਲਾਂਟ ਲਗਾਉਣ ਵਾਲੀ ਕੰਪਨੀ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਬਲਾਕ ਦਿੜ੍ਹਬਾ ਦੇ ਪ੍ਰਧਾਨ ਹਰਜੀਤ ਸਿੰਘ ਅਤੇ ਜ਼ਿਲ੍ਹਾ ਖਜ਼ਾਨਚੀ ਅਮਨਦੀਪ ਸਿੰਘ ਮਹਿਲਾਂ ਨੇ ਕਿਹਾ ਕਿ ਪਿੰਡ ਦੀ ਹੱਦ ਨਾਲ ਲੱਗਦੀ ਜਗ੍ਹਾ ’ਤੇ ਪੀਯੂਬੀ ਲੌਜਿਸਟਿਕ ਪ੍ਰਾਈਵੇਟ ਲਿਮਿਟਡ ਕੰਪਨੀ ਵੱਲੋਂ ਸੈਲੋ ਪਲਾਂਟ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਵਿਰੋਧ ਵਿੱਚ ਪਿੰਡ ਵਾਸੀਆਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦਿੜ੍ਹਬਾ ਦੇ ਸਹਿਯੋਗ ਨਾਲ ਦਿਨ-ਰਾਤ ਦਾ ਪੱਕਾ ਮੋਰਚਾ ਲਗਾਇਆ ਹੋਇਆ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਕੰਪਨੀ ਵੱਲੋਂ ਸਰਕਾਰੀ ਹਦਾਇਤਾਂ ਨੂੰ ਅਣਡਿੱਠਾ ਕਰਦਿਆਂ ਸੈਲੋ ਪਲਾਂਟ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਦਕਿ ਇਸ ਮਾਮਲੇ ਸਬੰਧੀ ਮਾਣਯੋਗ ਅਦਾਲਤ ਵਿੱਚ ਕੇਸ ਵੀ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਲਗਭਗ ਦੋ ਸਾਲ ਪਹਿਲਾਂ ਵੀ ਕੰਪਨੀ ਵੱਲੋਂ ਇਸੇ ਥਾਂ ’ਤੇ ਸੈਲੋ ਪਲਾਂਟ ਲਗਾਉਣ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਪਿੰਡ ਵਾਸੀਆਂ ਦੇ ਸਖ਼ਤ ਵਿਰੋਧ ਕਾਰਨ ਕੰਪਨੀ ਨੂੰ ਪਿੱਛੇ ਹਟਣਾ ਪਿਆ ਸੀ। ਇਸ ਮੌਕੇ ਬਲਾਕ ਖਜ਼ਾਨਚੀ ਜਗਦੀਪ ਸਿੰਘ ਮਹਿਲਾਂ, ਗੁਰਸੇਵਕ ਸਿੰਘ, ਆਤਮਾ ਸਿੰਘ ਜਨਾਲ, ਬਲਵਿੰਦਰ ਸਿੰਘ ਜਨਾਲ, ਇਕਾਈ ਪ੍ਰਧਾਨ ਕਰਮ ਸਿੰਘ, ਖਜ਼ਾਨਚੀ ਰਾਮ ਸਿੰਘ, ਜਨਰਲ ਸਕੱਤਰ ਧੰਨਾ ਸਿੰਘ, ਹਰਦੇਵ ਸਿੰਘ, ਮੇਜਰ ਸਿੰਘ, ਦਰਸ਼ਨ ਸਿੰਘ, ਜੱਗੀ ਸਿੰਘ, ਮਨਦੀਪ ਸਿੰਘ, ਬਲਵਿੰਦਰ ਸਿੰਘ, ਬੰਤ ਸਿੰਘ, ਗੁਰਮੇਲ ਕੌਰ, ਮੁਖਤਿਆਰ ਕੌਰ, ਜਸਵਿੰਦਰ ਕੌਰ, ਹਰਪ੍ਰੀਤ ਕੌਰ ਅਤੇ ਵੀਰਪਾਲ ਕੌਰ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਦੀਆਂ ਔਰਤਾਂ, ਕਿਸਾਨ ਅਤੇ ਮਜ਼ਦੂਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਅਕਾਲੀ ਗੱਠਜੋੜ ਨੂੰ ਲੋਕ ਸਬਕ ਸਿਖਾਉਣ ਲਈ ਤਿਆਰ–ਹਰਪਾਲ ਸਿੰਘ ਚੀਮਾ ਅਗਲੀ ਖ਼ਬਰ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਦੇ ਖਿਡਾਰੀਆਂ ਦੀ ਚੈੱਸ ਜ਼ਿਲ੍ਹਾ ਪੱਧਰੀ ਲਈ ਖੇਡ ਮੁਕਾਬਲਿਆਂ ਦੀ ਚੋਣ
Ad Position 24