09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਵਿਚ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ

ਸੰਗਰੂਰ, 9 ਅਗਸਤ (ਸੁਖਵਿੰਦਰ ਸਿੰਘ ਫੁੱਲ) - ਕੈਂਬ੍ਰਿਜ ਇੰਟਰਨੈਸ਼ਨਲ ਸਕੂਲ, ਸੰਗਰੂਰ-ਸੁਨਾਮ ਰੋਡ ਵਿਖੇ ਪੰਜਾਬੀ ਸਭਿਆਚਾਰ, ਲੋਕ-ਵਿਰਸੇ ਅਤੇ ਰਵਾਇਤੀ ਪਰੰਪਰਾਵਾਂ ਨੂੰ ਸੰਭਾਲਣ ਅਤੇ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ, ਖ਼ੁਸ਼ੀ ਅਤੇ ਰੰਗਾਰੰਗ ਮਾਹੌਲ ਵਿੱਚ ਮਨਾਇਆ ਗਿਆ। ਇਸ ਮੌਕੇ ਸਕੂਲ ਦੀਆਂ ਅਧਿਆਪਕਾਵਾਂ, ਵਿਦਿਆਰਥਣਾਂ ਅਤੇ ਉਨ੍ਹਾਂ ਦੀਆਂ ਮਾਵਾਂ ਨੇ ਉਤਸ਼ਾਹਪੂਰਵਕ ਸ਼ਮੂਲੀਅਤ ਕੀਤੀ।

Ad Position 21
No active advertisement
ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਵਿੱਚ ਮਨਾਏ ਗਏ ਤੀਆਂ ਦੇ ਤਿਉਹਾਰ ਦੀਆਂ ਵੱਖ ਵੱਖ ਝਲਕੀਆਂ। ਤਸਵੀਰ: ਮੁਕੇਸ਼ ਕੁਮਾਰ 10-08-2026
ਸੰਗਰੂਰ, 9 ਅਗਸਤ (ਸੁਖਵਿੰਦਰ ਸਿੰਘ ਫੁੱਲ) - ਕੈਂਬ੍ਰਿਜ ਇੰਟਰਨੈਸ਼ਨਲ ਸਕੂਲ, ਸੰਗਰੂਰ-ਸੁਨਾਮ ਰੋਡ ਵਿਖੇ ਪੰਜਾਬੀ ਸਭਿਆਚਾਰ, ਲੋਕ-ਵਿਰਸੇ ਅਤੇ ਰਵਾਇਤੀ ਪਰੰਪਰਾਵਾਂ ਨੂੰ ਸੰਭਾਲਣ ਅਤੇ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ, ਖ਼ੁਸ਼ੀ ਅਤੇ ਰੰਗਾਰੰਗ ਮਾਹੌਲ ਵਿੱਚ ਮਨਾਇਆ ਗਿਆ। ਇਸ ਮੌਕੇ ਸਕੂਲ ਦੀਆਂ ਅਧਿਆਪਕਾਵਾਂ, ਵਿਦਿਆਰਥਣਾਂ ਅਤੇ ਉਨ੍ਹਾਂ ਦੀਆਂ ਮਾਵਾਂ ਨੇ ਉਤਸ਼ਾਹਪੂਰਵਕ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਪੰਜਾਬੀ ਸਭਿਆਚਾਰ ਦੀਆਂ ਵੱਖ-ਵੱਖ ਰਵਾਇਤੀ ਝਲਕੀਆਂ ਪੇਸ਼ ਕੀਤੀਆਂ ਗਈਆਂ। ਵਿਦਿਆਰਥਣਾਂ ਅਤੇ ਅਧਿਆਪਕਾਵਾਂ ਨੇ ਰਵਾਇਤੀ ਪੰਜਾਬੀ ਪਹਿਰਾਵਿਆਂ ਵਿੱਚ ਸਜ ਕੇ ਤੀਆਂ ਦੀ ਰੌਣਕ ਨੂੰ ਹੋਰ ਵਧਾ ਦਿੱਤਾ। ਇਸ ਮੌਕੇ ਵੱਖ-ਵੱਖ ਸਭਿਆਚਾਰਕ ਗਤੀਵਿਧੀਆਂ, ਮਨੋਰੰਜਕ ਖੇਡਾਂ ਅਤੇ ਰਵਾਇਤੀ ਪੇਸ਼ਕਾਰੀਆਂ ਕਰਵਾਈਆਂ ਗਈਆਂ। ਸਮਾਗਮ ਦਾ ਮੁੱਖ ਆਕਰਸ਼ਣ ਗਿੱਧਾ ਅਤੇ ਪੰਜਾਬੀ ਬੋਲੀਆਂ ਰਹੀਆਂ। ਗਿੱਧੇ ਦੀਆਂ ਤਾਲਾਂ ਅਤੇ ਬੋਲੀਆਂ ਦੀ ਗੂੰਜ ਨਾਲ ਪੂਰਾ ਮਾਹੌਲ ਖ਼ੁਸ਼ੀਆਂ ਨਾਲ ਭਰ ਗਿਆ। ਅਧਿਆਪਕਾਵਾਂ, ਵਿਦਿਆਰਥਣਾਂ ਅਤੇ ਮਾਵਾਂ ਨੇ ਮਿਲ ਕੇ ਗਿੱਧੇ ਵਿੱਚ ਸ਼ਮੂਲੀਅਤ ਕੀਤੀ ਅਤੇ ਪੰਜਾਬੀ ਲੋਕ-ਨਾਚ ਦੀ ਖ਼ੂਬਸੂਰਤ ਪੇਸ਼ਕਾਰੀ ਰਾਹੀਂ ਆਪਣੀ ਸਭਿਆਚਾਰਕ ਵਿਰਾਸਤ ਦੀ ਝਲਕ ਪੇਸ਼ ਕੀਤੀ। ਸਮੂਹ ਹਾਜ਼ਰੀਨ ਨੇ ਇਸ ਮੌਕੇ ਦਾ ਭਰਪੂਰ ਆਨੰਦ ਮਾਣਿਆ। ਸਕੂਲ ਦੀ ਪ੍ਰਿੰਸੀਪਲ ਮਨਦੀਪ ਛੰਨਾ ਨੇ ਕਿਹਾ ਕਿ ਤੀਆਂ ਪੰਜਾਬੀ ਸਭਿਆਚਾਰ ਦਾ ਬਹੁਤ ਹੀ ਪਿਆਰਾ ਅਤੇ ਰੰਗੀਲਾ ਤਿਉਹਾਰ ਹੈ, ਜੋ ਪੰਜਾਬ ਦੀਆਂ ਧੀਆਂ, ਭੈਣਾਂ ਅਤੇ ਮਾਵਾਂ ਦੀਆਂ ਖ਼ੁਸ਼ੀਆਂ ਨਾਲ ਜੁੜਿਆ ਹੋਇਆ ਹੈ। ਸਕੂਲ ਦੀ ਪ੍ਰੈਜ਼ੀਡੈਂਟ ਡਾ. ਸੀਮਾ ਅਰੋੜਾ ਨੇ ਕਿਹਾ ਕਿ ਪੰਜਾਬੀ ਲੋਕ-ਵਿਰਸਾ ਸਾਡੀ ਪਛਾਣ ਦਾ ਅਨਮੋਲ ਹਿੱਸਾ ਹੈ। ਉਨ੍ਹਾਂ ਕਿਹਾ ਕਿ ਆਧੁਨਿਕ ਸਮੇਂ ਵਿੱਚ ਬੱਚਿਆਂ ਨੂੰ ਆਪਣੀਆਂ ਰਵਾਇਤਾਂ, ਲੋਕ-ਕਲਾਵਾਂ ਅਤੇ ਸਭਿਆਚਾਰ ਨਾਲ ਜੋੜਨਾ ਬੇਹੱਦ ਜ਼ਰੂਰੀ ਹੈ। ਸਕੂਲ ਦੀ ਮੁੱਖ ਕਾਰਜਕਾਰੀ ਅਧਿਕਾਰੀ ਭਾਵਨਾ ਪੋਲ ਨੇ ਕਿਹਾ ਕਿ ਵਿਦਿਆਰਥੀਆਂ ਦੀ ਸ਼ਖ਼ਸੀਅਤ ਦੇ ਸਰਬਪੱਖੀ ਵਿਕਾਸ ਲਈ ਕਿਤਾਬੀ ਸਿੱਖਿਆ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੀ ਭਾਸ਼ਾ, ਸਭਿਆਚਾਰ ਅਤੇ ਵਿਰਸੇ ਨਾਲ ਜੋੜਨਾ ਵੀ ਜ਼ਰੂਰੀ ਹੈ। ਤੀਆਂ ਦੇ ਇਸ ਰੰਗਾਰੰਗ ਸਮਾਗਮ ਨੇ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਵਾਂ ਅਤੇ ਮਾਪਿਆਂ ਵਿੱਚ ਖ਼ੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਸਿਰਜ ਦਿੱਤਾ। ਗਿੱਧੇ ਦੀਆਂ ਤਾਲਾਂ, ਪੰਜਾਬੀ ਬੋਲੀਆਂ ਅਤੇ ਰਵਾਇਤੀ ਪਹਿਰਾਵਿਆਂ ਨੇ ਸਮਾਗਮ ਨੂੰ ਯਾਦਗਾਰ ਬਣਾ ਦਿੱਤਾ। ਇਸ ਮੌਕੇ ਹਾਜ਼ਰ ਸਮੂਹ ਨੇ ਪੰਜਾਬੀ ਸਭਿਆਚਾਰ ਦੀ ਇਸ ਸੁੰਦਰ ਪੇਸ਼ਕਾਰੀ ਦਾ ਭਰਪੂਰ ਆਨੰਦ ਮਾਣਦਿਆਂ ਤੀਆਂ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ।
Ad Position 22
No active advertisement
ਪਿਛਲੀ ਖ਼ਬਰ ਧੂਰੀ ਦੇ ਸਿਵਲ ਹਸਪਤਾਲ ਵਿੱਚ ਚਮੜੀ ਰੋਗਾਂ ਦੇ ਮਰੀਜ਼ਾਂ ਲਈ ਵਿਸ਼ੇਸ਼ ਸਹੂਲਤ ਅਗਲੀ ਖ਼ਬਰ ਭਾਜਪਾ ਅਕਾਲੀ ਗੱਠਜੋੜ ਨੂੰ ਲੋਕ ਸਬਕ ਸਿਖਾਉਣ ਲਈ ਤਿਆਰ–ਹਰਪਾਲ ਸਿੰਘ ਚੀਮਾ
Ad Position 24