09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਨਾਇਬ ਸਿੰਘ ਚੌਹਾਨ ਬਣੇ ਅਕਾਲੀ ਦਲ ਪੁਨਰ ਸੁਰਜੀਤ ਦੇ ਸੂਬਾ ਸਕੱਤਰ

ਕੌਹਰੀਆਂ, 9 ਅਗਸਤ (ਸੁਨੀਲ ਕੁਮਾਰ ਗਰਗ) - ਨੇੜਲੇ ਪਿੰਡ ਰੋਗਲਾ ਦੇ ਡਾਕਟਰ ਨਾਇਬ ਸਿੰਘ ਚੌਹਾਨ ਨੂੰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦਾ ਸੂਬਾ ਸਕੱਤਰ ਲਗਾਇਆ ਗਿਆ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ ਅਤੇ ਸਾਬਕਾ ਖਜਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਮਿਹਨਤੀ ਵਰਕਰਾਂ ਨੂੰ ਅਹੁਦੇ ਦੇ ਕੇ ਨਿਵਾਜਦਾ ਹੈ।

Ad Position 21
No active advertisement
ਅਜੀਤ ਡੈਸਕ 10-08-2026
ਕੌਹਰੀਆਂ, 9 ਅਗਸਤ (ਸੁਨੀਲ ਕੁਮਾਰ ਗਰਗ) - ਨੇੜਲੇ ਪਿੰਡ ਰੋਗਲਾ ਦੇ ਡਾਕਟਰ ਨਾਇਬ ਸਿੰਘ ਚੌਹਾਨ ਨੂੰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦਾ ਸੂਬਾ ਸਕੱਤਰ ਲਗਾਇਆ ਗਿਆ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ ਅਤੇ ਸਾਬਕਾ ਖਜਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਮਿਹਨਤੀ ਵਰਕਰਾਂ ਨੂੰ ਅਹੁਦੇ ਦੇ ਕੇ ਨਿਵਾਜਦਾ ਹੈ। ਕਿਸੇ ਕੜੀ ਤਹਿਤ ਡਾਕਟਰ ਨਾਇਬ ਚੌਹਾਨ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਸੂਬੇ ਦਾ ਸਕੱਤਰ ਲਗਾਇਆ ਗਿਆ ਹੈ। ਇੱਥੇ ਇਹ ਵੀ ਜਿਕਰ ਯੋਗ ਹੈ ਕਿ ਨਾਇਬ ਸਿੰਘ ਚੌਹਾਨ ਢੀਡਸਾ ਪਰਿਵਾਰ ਨਾਲ ਹਰ ਸਮੇਂ ਚਟਾਣ ਵਾਂਗ ਖੜਦੇ ਹਨ। ਇਸ ਸਮੇਂ ਨਵ ਨਿਯੁਕਤ ਸੂਬਾ ਸਕੱਤਰ ਡਾਕਟਰ ਨਾਇਬ ਸਿੰਘ ਚੌਹਾਨ ਨੇ ਕਿਹਾ ਕਿ ਪਾਰਟੀ ਨੇ ਸੂਬਾ ਸਕੱਤਰ ਬਣਾ ਕੇ ਮੇਰਾ ਮਾਣ ਵਧਾਇਆ ਹੈ। ਉਨ੍ਹਾਂ ਕਿਹਾ ਕਿ ਮੇਰੀ ਜਿੰਮੇਵਾਰੀ ਹੁਣ ਹੋਰ ਵੀ ਵਧ ਗਈ ਹੈ। ਮੈਂ ਪੂਰੀ ਮਿਹਨਤ ਨਾਲ ਪਾਰਟੀ ਵੱਲੋਂ ਦਿੱਤੀ ਜਿੰਮੇਵਾਰੀ ਨੂੰ ਨਿਭਾਵਾਂਗਾ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿੱਚ ਤਿੰਨ ਡਿਜੀਟਲ ਯੂਨੀਵਰਸਿਟੀਆਂ ਖੁੱਲ੍ਹਣ ਨਾਲ ਪੰਜਾਬ ਦੀ ਉਚੇਰੀ ਸਿੱਖਿਆ ਸਮੇਂ ਦੀ ਹਾਣੀ ਬਣੇਗੀ - ‘ਆਪ’ ਆਗੂ ਅਗਲੀ ਖ਼ਬਰ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
Ad Position 24