11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਸਿਟੀ ਪੁਲਿਸ ਚੌਂਕੀ ਤੋਂ ਮਹਿਜ਼ ਕੁਝ ਹੀ ਦੂਰੀ ਤੋਂ ਨਕਾਬਪੋਸ਼ ਲੁਟੇਰੇ ਸਕੂਟਰੀ ਸਵਾਰ ਦੀ ਜੇਬ ਪੁੱਟ ਕੇ ਫ਼ਰਾਰ

ਤਪਾ ਮੰਡੀ, 10 ਅਗਸਤ (ਪ੍ਰਵੀਨ ਗਰਗ)-ਇਲਾਕੇ ਅੰਦਰ ਚੋਰੀ ਚਕਾਰੀ, ਲੁੱਟਾਂ ਖੋਹਾਂ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਹੀ ਜਾ ਰਹੀਆਂ ਹਨ। ਜਿਸ ਨੇ ਪੁਲਿਸ ਦੀ ਕਾਰਗੁਜ਼ਾਰੀ ’ਤੇ ਸਵਾਲੀਆ ਨਿਸ਼ਾਨ ਲਾ ਕੇ ਰੱਖ ਦਿੱਤਾ ਹੈ।

Ad Position 21
No active advertisement
ਅਜੀਤ ਡੈਸਕ 11-08-2026
ਤਪਾ ਮੰਡੀ, 10 ਅਗਸਤ (ਪ੍ਰਵੀਨ ਗਰਗ)-ਇਲਾਕੇ ਅੰਦਰ ਚੋਰੀ ਚਕਾਰੀ, ਲੁੱਟਾਂ ਖੋਹਾਂ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਹੀ ਜਾ ਰਹੀਆਂ ਹਨ। ਜਿਸ ਨੇ ਪੁਲਿਸ ਦੀ ਕਾਰਗੁਜ਼ਾਰੀ ’ਤੇ ਸਵਾਲੀਆ ਨਿਸ਼ਾਨ ਲਾ ਕੇ ਰੱਖ ਦਿੱਤਾ ਹੈ। ਅਜਿਹੀ ਇੱਕ ਘਟਨਾ ਉਸ ਸਮੇਂ ਵਾਪਰੀ ਜਦੋਂ ਮੋਟਰਸਾਈਕਲ ਸਵਾਰ ਨਕਾਬਪੋਸ਼ ਲੁਟੇਰੇ ਸਿਟੀ ਪੁਲਿਸ ਚੌਂਕੀ ਤੋਂ ਮਹਿਜ਼ ਕੁੱਝ ਹੀ ਦੂਰੀ ਤੋਂ ਇੱਕ ਇਲੈਕਟ੍ਰੋਨਿਕ ਸਕੂਟਰੀ ਸਵਾਰ ਵਿਅਕਤੀ ਨੈਬ ਸਿੰਘ ਵਾਸੀ ਦਰਾਜ਼ ਦਾ ਗਿੱਝਾ ਪੁੱਟ ਕੇ ਲੈ ਗਏ ਜਿਸ ਵਿਚ ਉਸ ਨੇ ਆਪਣਾ ਪਰਸ ਪਾਇਆ ਹੋਇਆ ਸੀ, ਜਿਸ ਵਿਚ ਉਸ ਦੀ ਕੁੱਝ ਨਕਦੀ ਅਤੇ ਜ਼ਰੂਰੀ ਦਸਤਾਵੇਜ਼ ਸਨ। ਉਕਤ ਵਿਅਕਤੀ ਵਲੋਂ ਉਨ੍ਹਾਂ ਨਕਾਬਪੋਸ਼ ਲੁਟੇਰਿਆਂ ਦਾ ਪਿੱਛਾ ਵੀ ਕੀਤਾ ਗਿਆ, ਪ੍ਰੰਤੂ ਉਦੋਂ ਤੱਕ ਉਹ ਉਸ ਦੀ ਪਹੁੰਚ ਤੋਂ ਕਾਫੀ ਦੂਰ ਜਾ ਚੁੱਕੇ ਸਨ। ਉਸ ਨੇ ਤੁਰੰਤ ਇਸ ਘਟਨਾ ਸਬੰਧੀ ਤਪਾ ਸਿਟੀ ਪੁਲਿਸ ਨੂੰ ਸੂਚਨਾ ਦਿੱਤੀ। ਜਦ ਸਬੰਧੀ ਸਿਟੀ ਪੁਲਿਸ ਦੇ ਇੰਚਾਰਜ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਸੀ.ਸੀ.ਟੀ.ਵੀ. ਕੈਮਰੇ ਦੀ ਫੁਟੇਜ ਖੰਘਾਲੀ ਜਾ ਰਹੀ ਹੈ। ਇਨ੍ਹਾਂ ਲੁਟੇਰਿਆਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ। ਉੱਧਰ ਦੂਜੇ ਪਾਸੇ ਇਲਾਕੇ ਅੰਦਰ ਵਾਪਰ ਰਹੀਆਂ ਇਹਨਾਂ ਘਟਨਾਵਾਂ ਨੂੰ ਲੈ ਕੇ ਸ਼ਹਿਰ ਵਾਸੀਆਂ ਅੰਦਰ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਅਤੇ ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ ’ਤੇ ਰੋਸ ਰੈਲੀ ਕੀਤੀ ਅਗਲੀ ਖ਼ਬਰ ਸ਼ਹੀਦ ਕਿਰਨਜੀਤ ਕੌਰ ਮਹਿਲ ਕਲਾਂ ਦਾ 29ਵਾਂ ਯਾਦਗਾਰੀ ਸਮਾਗਮ ਭਲਕੇ, ਤਿਆਰੀਆਂ ਮੁਕੰਮਲ
Ad Position 24