60 ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ
ਮਹਿਲ ਕਲਾਂ, 10 ਅਗਸਤ (ਤਰਸੇਮ ਸਿੰਘ ਗਹਿਲ)-ਪੁਲਿਸ ਥਾਣਾ ਠੁੱਲੀਵਾਲ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਗੁਪਤ ਸੂਚਨਾ ਦੇ ਆਧਾਰ ’ਤੇ ਇੱਕ ਔਰਤ ਨੂੰ 60 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕਰ ਕੇ ਔਰਤ ਖ਼ਿਲਾਫ਼ ਐੱਨ. ਡੀ.
ਮਹਿਲ ਕਲਾਂ, 10 ਅਗਸਤ (ਤਰਸੇਮ ਸਿੰਘ ਗਹਿਲ)-ਪੁਲਿਸ ਥਾਣਾ ਠੁੱਲੀਵਾਲ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਗੁਪਤ ਸੂਚਨਾ ਦੇ ਆਧਾਰ ’ਤੇ ਇੱਕ ਔਰਤ ਨੂੰ 60 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕਰ ਕੇ ਔਰਤ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕੀਤਾ ਹੈ। ਗ੍ਰਿਫ਼ਤਾਰ ਕੀਤੀ ਔਰਤ ਦੀ ਪਛਾਣ ਗੁਰਦੇਵ ਕੌਰ ਉਰਫ਼ ਦੇਬੋ ਵਾਸੀ ਬਰਨਾਲਾ ਵਜੋਂ ਹੋਈ। ਇਸ ਸਮੇਂ ਜਾਣਕਾਰੀ ਦਿੰਦਿਆਂ ਥਾਣਾ ਠੁੱਲੀਵਾਲ ਦੇ ਏ.ਐੱਸ.ਆਈ. ਮਨਜਿੰਦਰ ਕੌਰ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਲਾਕੇ ਵਿਚ ਇੱਕ ਔਰਤ ਨਸ਼ੀਲੀਆਂ ਗੋਲੀਆਂ ਵੇਚਣ ਦਾ ਧੰਦਾ ਕਰ ਰਹੀ ਹੈ। ਸੂਚਨਾ ਦੇ ਆਧਾਰ ’ਤੇ ਪੁਲਿਸ ਪਾਰਟੀ ਵਲੋਂ ਅਨਾਜ ਮੰਡੀ ਅਮਲਾ ਸਿੰਘ ਵਾਲਾ ਤੋਂ ਉਕਤ ਔਰਤ ਨੂੰ ਕਾਬੂ ਕਰ ਕੇ ਉਸ ਦੀ ਤਲਾਸ਼ੀ ਦੌਰਾਨ ਉਸ ਕੋਲੋਂ 60 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਉਨ੍ਹਾਂ ਕਿਹਾ ਕਿ ਐੱਸ.ਐੱਸ.ਪੀ. ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ-ਨਿਰਦੇਸ਼ਾਂ, ਪੁਲਿਸ ਸਬ-ਡਵੀਜ਼ਨ ਮਹਿਲ ਕਲਾਂ ਦੇ ਡੀ.ਐਸ.ਪੀ. ਸਤਵਿੰਦਰ ਸਿੰਘ ਵਿਰਕ ਅਤੇ ਥਾਣਾ ਠੁੱਲੀਵਾਲ ਮੁਖੀ ਅਜੈਬ ਸਿੰਘ ਦੀ ਅਗਵਾਈ ਹੇਠ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਨਸ਼ਿਆਂ ਦੇ ਧੰਦੇ ਵਿਚ ਲੱਗੇ ਕਿਸੇ ਵੀ ਵਿਅਕਤੀ ਨੂੰ ਪੁਲਿਸ ਵਲੋਂ ਬਖਸ਼ਿਆ ਨਹੀਂ ਜਾਵੇਗਾ।