11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਜੀ.ਆਰ.ਪੀ. ਚੌਂਕੀ ਨੇ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਰੇਲਵੇ ਸਟੇਸ਼ਨ ਅਤੇ ਰੇਲ ਗੱਡੀਆਂ ਵਿਚ ਚਲਾਇਆ ਸਰਚ ਅਭਿਆਨ

ਬਰਨਾਲਾ, 10 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਜੀ. ਆਰ.

Ad Position 21
No active advertisement
ਅਜੀਤ ਡੈਸਕ 11-08-2026
ਬਰਨਾਲਾ, 10 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਜੀ.ਆਰ.ਪੀ. ਚੌਂਕੀ ਬਰਨਾਲਾ ਵਲੋਂ ਆਜ਼ਾਦੀ ਦਿਹਾੜੇ ਮੱਦੇਨਜ਼ਰ ਰੇਲਵੇ ਸਟੇਸ਼ਨ ਅਤੇ ਰੇਲ ਗੱਡੀਆਂ ਵਿਚ ਸਰਚ ਅਭਿਆਨ ਚਲਾਇਆ ਗਿਆ। ਜਾਣਕਾਰੀ ਦਿੰਦਿਆਂ ਜੀ.ਆਰ.ਪੀ. ਚੌਂਕੀ ਬਰਨਾਲਾ ਦੇ ਨਵ-ਨਿਯੁਕਤ ਇੰਚਾਰਜ ਏ.ਐੱਸ.ਆਈ. ਕਰਨੈਲ ਸਿੰਘ ਨੇ ਦੱਸਿਆ ਕਿ ਸਪੈਸ਼ਲ ਡੀ.ਜੀ.ਪੀ. ( ਜੀ.ਆਰ.ਪੀ.) ਸ਼ਸ਼ੀ ਪ੍ਰਭਾ ਦੋਵੇਦੀ ਦੇ ਦਿਸ਼ਾ-ਨਿਰਦੇਸ਼ਾਂ, ਡੀ.ਐੱਸ.ਪੀ. ਹੈੱਡਕੁਆਰਟਰ ਗੁਰਦੀਪ ਸਿੰਘ ਦੀ ਰਹਿਨੁਮਾਈ ਅਤੇ ਐੱਸ.ਐੱਚ.ਓ. ਪੁਲਿਸ ਥਾਣਾ ਸੰਗਰੂਰ ਹਰਵਿੰਦਰ ਸਿੰਘ ਦੀ ਅਗਵਾਈ ਹੇਠ ਸਮਾਜ ਵਿਰੋਧੀ ਅਨਸਰਾਂ ਦੀ ਫੜੋ-ਫੜਾਈ ਲਈ ਸਰਚ ਅਭਿਆਨ ਚਲਾਇਆ ਗਿਆ ਹੈ। ਜਿਸ ਵਿਚ ਹਰ ਆਉਣ-ਜਾਣ ਵਾਲੇ ਯਾਤਰੀ ਦੀਆਂ ਗਤੀਵਿਧੀਆਂ ਅਤੇ ਸਾਮਾਨ ਦੀ ਬਾਰੀਕੀ ਨਾਲ ਛਾਣਬੀਣ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਰਚ ਅਭਿਆਨ ਤਹਿਤ ਲਗਾਤਾਰ ਰੇਲਵੇ ਸਟੇਸ਼ਨ, ਰੇਲਵੇ ਪਲੇਟਫਾਰਮ, ਉਡੀਕ ਘਰ, ਪਾਰਕਿੰਗ ਵਾਲੀ ਥਾਂ ਅਤੇ ਰੇਲਵੇ ਕੰਪਲੈਕਸ ਵਿਚ ਹਰ ਆਉਣ-ਜਾਣ ਵਾਲੇ ਸ਼ੱਕੀ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਮੌਕੇ ਹਰਕੇਸ਼ ਸਿੰਘ ਏ.ਐੱਸ.ਆਈ., ਸੁਖਵਿੰਦਰ ਕੌਰ ਏ.ਐੱਸ.ਆਈ., ਹੈੱਡ ਕਾਂਸਟੇਬਲ ਜਸਵੀਰ ਸਿੰਘ, ਲੇਡੀਜ਼ ਕਾਂਸਟੇਬਲ ਕਾਜਲ ਸਮੇਤ ਪੂਰੀ ਜੀ.ਆਰ.ਪੀ. ਪੁਲਿਸ ਪਾਰਟੀ ਨੇ ਹਿੱਸਾ ਲਿਆ।
Ad Position 22
No active advertisement
ਪਿਛਲੀ ਖ਼ਬਰ ਟੱਲੇਵਾਲ ਪੁਲਿਸ ਨੇ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਵਿਸ਼ੇਸ਼ ਨਾਕਾਬੰਦੀ ਕਰ ਕੇ ਸ਼ੱਕੀ ਵਾਹਨਾਂ ਦੀ ਕੀਤੀ ਜਾਂਚ ਅਗਲੀ ਖ਼ਬਰ ਦਾਣਾ ਮੰਡੀ ਦੀ ਗਊਸ਼ਾਲਾ ਪਿੱਛੇ ਖੰਡਰ ਹੋਏ ਪਖਾਨਿਆਂ ’ਚੋਂ ਭੇਦਭਰੇ ਹਾਲਾਤ ’ਚ ਨੌਜਵਾਨ ਦੀ ਲਾਸ਼ ਬਰਾਮਦ
Ad Position 24