ਜਥੇ. ਭੂਰਾ ਸਿੰਘ ਬਣੇ ਅਕਾਲੀ ਦਲ ਪੁਨਰ ਸੁਰਜੀਤ ਦੇ ਜ਼ਿਲ੍ਹਾ ਸਰਪ੍ਰਸਤ ਅਤੇ ਸ਼ਿੰਦਰਪਾਲ ਬਣੇ ਸੀ. ਮੀਤ ਪ੍ਰਧਾਨ
ਲੌਂਗੋਵਾਲ, 10 ਅਗਸਤ (ਵਿਨੋਦ, ਖੰਨਾ) - ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਪਾਰਟੀ ਨੂੰ ਸੂਬੇ ਵਿਚ ਸੰਗਠਨਾਤਮਕ ਤੌਰ ਉਤੇ ਮਜ਼ਬੂਤ ਕਰਨ ਦੇ ਮੰਤਵ ਨਾਲ ਸਾਬਕਾ ਕੈਬਨਿਟ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਅਤੇ ਜ਼ਿਲ੍ਹਾ ਪ੍ਰਧਾਨ ਜਥੇ. ਰਾਮਪਾਲ ਸਿੰਘ ਬਹਿਣੀਵਾਲ ਦੀ ਸਿਫਾਰਿਸ਼ ’ਤੇ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਜਥੇ.
ਲੌਂਗੋਵਾਲ, 10 ਅਗਸਤ (ਵਿਨੋਦ, ਖੰਨਾ) - ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਪਾਰਟੀ ਨੂੰ ਸੂਬੇ ਵਿਚ ਸੰਗਠਨਾਤਮਕ ਤੌਰ ਉਤੇ ਮਜ਼ਬੂਤ ਕਰਨ ਦੇ ਮੰਤਵ ਨਾਲ ਸਾਬਕਾ ਕੈਬਨਿਟ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਅਤੇ ਜ਼ਿਲ੍ਹਾ ਪ੍ਰਧਾਨ ਜਥੇ. ਰਾਮਪਾਲ ਸਿੰਘ ਬਹਿਣੀਵਾਲ ਦੀ ਸਿਫਾਰਿਸ਼ ’ਤੇ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਜਥੇ. ਭੂਰਾ ਸਿੰਘ ਢੀਂਡਸਾ ਨੂੰ ਜ਼ਿਲ੍ਹਾ ਸੰਗਰੂਰ ਦਿਹਾਤੀ ਦਾ ਸਰਪ੍ਰਸਤ ਅਤੇ ਬਲਾਕ ਸੰਮਤੀ ਮੈਂਬਰ ਸ਼ਿੰਦਰਪਾਲ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹਨਾਂ ਨਿਯੁਕਤੀਆਂ ’ਤੇ ਸਾ. ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਚੇਅਰਮੈਨ ਜੀਤ ਸਿੰਘ ਸਿੱਧੂ, ਅਮਨਬੀਰ ਸਿੰਘ ਚੈਰੀ, ਸਰਪੰਚ ਮੱਖਣ ਸ਼ਰਮਾ, ਬਲਾਕ ਪ੍ਰਧਾਨ ਜਗਮੇਲ ਸਿੰਘ, ਗੁਰਜੰਟ ਸਿੰਘ ਢੀਂਡਸਾ, ਚਮਕੌਰ ਸਿੰਘ ਢੀਂਡਸਾ, ਮਾ. ਸੁਖਦੇਵ ਸਿੰਘ, ਅਮਨ ਗੋਰੀਆ, ਨਿਰਭੈ ਸਿੰਘ ਸਾ. ਪੰਚ, ਬਿੰਦਰ ਸਿੰਘ ਪ੍ਰਧਾਨ ਸਹਿਕਾਰੀ ਸਭਾ, ਜਸਪਾਲ ਸਿੰਘ ਭੱਟੀ ਅਤੇ ਰਣਧੀਰ ਸਿੰਘ ਨੇ ਇਨ੍ਹਾਂ ਨਿਯਕਤੀਆਂ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।