10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਅਕਾਲੀ ਦਲ ਵਾਰਿਸ ਪੰਜਾਬ ਦੇ ਝੰਡੇ ਹੇਠ ਇਕੱਠੇ ਹੋਣ ਦਾ ਸੱਦਾ

ਲੌਂਗੋਵਾਲ, 10 ਅਗਸਤ (ਵਿਨੋਦ, ਖੰਨਾ)–ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਅੱਜ ਲੌਂਗੋਵਾਲ ਵਿਖੇ ਸੀਨੀਅਰ ਯੂਥ ਆਗੂ ਭਾਈ ਸਤਨਾਮ ਸਿੰਘ ਦੀ ਅਗਵਾਈ ਹੇਠ ਸੰਗਤਾਂ ਦੀ ਇਕੱਤਰਤਾ ਕੀਤੀ ਗਈ। ਇਸ ਮੌਕੇ ਹਲਕਾ ਸੁਨਾਮ ਤੋਂ ਆਗੂ ਭਾਈ ਅਵਤਾਰ ਸਿੰਘ ਸ਼ੇਰੋਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਸੰਗਤ ਦੇ ਦਰਸ਼ਨ ਕੀਤੇ ਅਤੇ ਨੌਜਵਾਨਾਂ ਤੇ ਮਾਤਾਵਾਂ ਨਾਲ ਵਿਚਾਰ-ਵਟਾਂਦਰਾ ਕੀਤਾ।

Ad Position 21
No active advertisement
ਅਜੀਤ ਡੈਸਕ 11-08-2026
ਲੌਂਗੋਵਾਲ, 10 ਅਗਸਤ (ਵਿਨੋਦ, ਖੰਨਾ)–ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਅੱਜ ਲੌਂਗੋਵਾਲ ਵਿਖੇ ਸੀਨੀਅਰ ਯੂਥ ਆਗੂ ਭਾਈ ਸਤਨਾਮ ਸਿੰਘ ਦੀ ਅਗਵਾਈ ਹੇਠ ਸੰਗਤਾਂ ਦੀ ਇਕੱਤਰਤਾ ਕੀਤੀ ਗਈ। ਇਸ ਮੌਕੇ ਹਲਕਾ ਸੁਨਾਮ ਤੋਂ ਆਗੂ ਭਾਈ ਅਵਤਾਰ ਸਿੰਘ ਸ਼ੇਰੋਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਸੰਗਤ ਦੇ ਦਰਸ਼ਨ ਕੀਤੇ ਅਤੇ ਨੌਜਵਾਨਾਂ ਤੇ ਮਾਤਾਵਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਅਵਤਾਰ ਸਿੰਘ ਸ਼ੇਰੋਂ ਨੇ ਸੰਗਤਾਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਵਾਰਿਸ ਪੰਜਾਬ ਦੇ ਝੰਡੇ ਹੇਠ ਇਕੱਠੇ ਹੋਣ ਅਤੇ ਪੰਥਕ ਸੋਚ ਨੂੰ ਮਜ਼ਬੂਤ ਕਰਨ ਲਈ ਆਪਣੀ ਭੂਮਿਕਾ ਨਿਭਾਉਣ। ਉਨ੍ਹਾਂ ਸੰਗਤ ਨੂੰ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦਾ ਸਾਥ ਦੇਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਹਰ ਸਮੇਂ ਸੰਗਤ ਦੇ ਨਾਲ ਖੜ੍ਹੇ ਰਹਿਣਗੇ ਅਤੇ ਪੂਰਨ ਸਹਿਯੋਗ ਦੇਣਗੇ। ਇਸ ਮੌਕੇ ਹਾਜ਼ਰ ਆਗੂਆਂ ਅਤੇ ਸੰਗਤਾਂ ਵੱਲੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਜੁੜਨ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ ਗਿਆ। ਆਗੂਆਂ ਨੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਪਾਰਟੀ ਦੇ ਮੈਂਬਰ ਬਣਨ ਦੀ ਅਪੀਲ ਵੀ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸੰਤ ਲੌਂਗੋਵਾਲ ਦੀ ਬਰਸੀ ਦੀਆਂ ਤਿਆਰੀਆਂ ਸੰਬੰਧੀ ਧੂਰੀ ’ਚ ਸ਼੍ਰੋਮਣੀ ਅਕਾਲੀ ਦਲ ਦੀ ਹੋਈ ਮੀਟਿੰਗ ਅਗਲੀ ਖ਼ਬਰ ਪਿੰਡ ਮਹਿਲਾਂ ਚੌਕ ਵਿਖੇ ਕਰੀਬ 4.81 ਕਰੋੜ ਦੀ ਲਾਗਤ ਨਾਲ ਨਹਿਰੀ ਪਾਈਪਲਾਈਨਾਂ ਪਾਉਣ ਦਾ ਕੰਮ ਮੁਕੰਮਲ
Ad Position 24