10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਸੰਤ ਲੌਂਗੋਵਾਲ ਦੀ ਬਰਸੀ ਦੀਆਂ ਤਿਆਰੀਆਂ ਸੰਬੰਧੀ ਧੂਰੀ ’ਚ ਸ਼੍ਰੋਮਣੀ ਅਕਾਲੀ ਦਲ ਦੀ ਹੋਈ ਮੀਟਿੰਗ

ਧੂਰੀ, 10 ਅਗਸਤ (ਲਖਵੀਰ ਸਿੰਘ ਧਾਂਦਰਾ) - ਸ਼੍ਰੋਮਣੀ ਅਕਾਲੀ ਦਲ ਵੱਲੋਂ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਦੇ ਪ੍ਰਤੀਕ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 20 ਅਗਸਤ ਨੂੰ ਮਨਾਈ ਜਾ ਰਹੀ ਬਰਸੀ ਦੇ ਸਬੰਧ ਵਿੱਚ ਤਿਆਰੀਆਂ ਨੂੰ ਅੰਤਿਮ ਛੋਹਾਂ ਦੇਣ ਲਈ ਸ੍ਰੋਮਣੀ ਅਕਾਲੀ ਦਲ (ਬ) ਇੱਕ ਉਚੇਚੀ ਮੀਟਿੰਗ ਹਲਕਾ ਇੰਚਾਰਜ ਰਣਜੀਤ ਸਿੰਘ ਕਾਤਰੋਂ ਦੀ ਅਗਵਾਈ ਹੇਠ ਸਥਾਨਕ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਹੋਈ, ਜਿਸ ਵਿੱਚ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ ਅਤੇ ਐੱਸ. ਜੀ.

Ad Position 21
No active advertisement
ਅਜੀਤ ਡੈਸਕ 11-08-2026
ਧੂਰੀ, 10 ਅਗਸਤ (ਲਖਵੀਰ ਸਿੰਘ ਧਾਂਦਰਾ) - ਸ਼੍ਰੋਮਣੀ ਅਕਾਲੀ ਦਲ ਵੱਲੋਂ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਦੇ ਪ੍ਰਤੀਕ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 20 ਅਗਸਤ ਨੂੰ ਮਨਾਈ ਜਾ ਰਹੀ ਬਰਸੀ ਦੇ ਸਬੰਧ ਵਿੱਚ ਤਿਆਰੀਆਂ ਨੂੰ ਅੰਤਿਮ ਛੋਹਾਂ ਦੇਣ ਲਈ ਸ੍ਰੋਮਣੀ ਅਕਾਲੀ ਦਲ (ਬ) ਇੱਕ ਉਚੇਚੀ ਮੀਟਿੰਗ ਹਲਕਾ ਇੰਚਾਰਜ ਰਣਜੀਤ ਸਿੰਘ ਕਾਤਰੋਂ ਦੀ ਅਗਵਾਈ ਹੇਠ ਸਥਾਨਕ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਹੋਈ, ਜਿਸ ਵਿੱਚ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ ਅਤੇ ਐੱਸ.ਜੀ.ਪੀ.ਸੀ. ਮੈਂਬਰ ਭੁਪਿੰਦਰ ਸਿੰਘ ਭਲਵਾਨ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।ਮੀਟਿੰਗ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਸੰਤ ਹਰਚੰਦ ਸਿੰਘ ਲੌਂਗੋਵਾਲ ਜੀ ਦੁਆਰਾ ਪੰਥ, ਪੰਜਾਬ ਅਤੇ ਇਨਸਾਫ਼ ਦੀ ਬਹਾਲੀ ਲਈ ਦਿੱਤੇ ਵੱਡੇ ਯੋਗਦਾਨ ਅਤੇ ਕੁਰਬਾਨੀਆਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਯਾਦ ਕੀਤਾ। ਆਗੂਆਂ ਨੇ ਆਖਿਆ ਕਿ 20 ਅਗਸਤ ਨੂੰ ਮਨਾਏ ਜਾ ਰਹੇ ਸ਼ਹੀਦੀ ਸਮਾਗਮ ਨੂੰ ਸਫ਼ਲ ਬਣਾਉਣ ਲਈ ਹਲਕਾ ਧੂਰੀ ਤੋਂ ਅਕਾਲੀ ਵਰਕਰ ਅਤੇ ਸੰਗਤਾਂ ਵੱਡੀ ਗਿਣਤੀ ਵਿੱਚ ਹਾਜ਼ਰੀ ਲਗਵਾਉਣਗੀਆਂ। ਇਸ ਦੌਰਾਨ ਪਿੰਡ-ਪਿੰਡ ਲਾਮਬੰਦੀ ਕਰਨ ਅਤੇ ਸੰਗਤਾਂ ਦੀ ਆਵਾਜਾਈ ਲਈ ਵਿਸ਼ੇਸ਼ ਪ੍ਰਬੰਧ ਕਰਨ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਇਕੱਤਰਤਾ ਵਿੱਚ ਹੋਰਨਾਂ ਤੋਂ ਇਲਾਵਾ ਨਿਰਭੈ ਸਿੰਘ ਹੇੜੀਕੇ, ਸੰਜੀਵ ਕੁਮਾਰ ਪਿੰਟਾ, ਰਵੀਇੰਦਰ ਸਿੰਘ ਈਸੜਾ, ਰਮਨ ਸਿੰਘ ਕੱਕੜਵਾਲ, ਧਰਮਪਾਲ ਗਰਗ, ਬਿੱਕਰ ਸਿੰਘ ਸ਼ੇਰਪੁਰ ਸੋਢੀਆਂ, ਬਬਲੀ ਬੇਨੜਾ ਅਤੇ ਅਮਰੀਕ ਸਿੰਘ ਬਰੜ੍ਹਵਾਲ ਵਰਗੇ ਸਰਗਰਮ ਆਗੂ ਤੇ ਪਾਰਟੀ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਟੱਡੀ ਸਰਕਲ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੇਵਾ ਦਿਵਸ ਮਨਾਇਆ ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਝੰਡੇ ਹੇਠ ਇਕੱਠੇ ਹੋਣ ਦਾ ਸੱਦਾ
Ad Position 24