10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਸੁਨਾਮ ’ਚ ਕਿਸਾਨਾਂ ਨੇ ਕੀਤਾ ਰੋਸ ਮਾਰਚ

ਸੁਨਾਮ ਊਧਮ ਸਿੰਘ ਵਾਲਾ, 10 ਅਗਸਤ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਆਪਣੀਆਂ ਮੰਗਾਂ ਨੂੰ ਲੈਕੇ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤੇ ਕਿਸਾਨ ਆਗੂ ਸੁਖਪਾਲ ਸਿੰਘ ਮਾਣਕ ਕਣਕਵਾਲ ਦੀ ਅਗਵਾਈ ਵਿਚ ਸਥਾਨਕ ਨਵੀਂ ਵਿਚ ਧਰਨਾ ਦੇਣ ਉਪਰੰਤ ਸੁਨਾਮ ਸ਼ਹਿਰ ਚ ਰੋਸ ਮਾਰਚ ਕੀਤਾ ਗਿਆ। ਇਸ ਸਮੇ ਕੇਂਦਰ ਸਰਕਾਰ ਖਿਲਾਫ ਜੋਰਦਾਰ ਨਾਅਰੇਬਾਜੀ ਵੀ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 11-08-2026
ਸੁਨਾਮ ਊਧਮ ਸਿੰਘ ਵਾਲਾ, 10 ਅਗਸਤ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਆਪਣੀਆਂ ਮੰਗਾਂ ਨੂੰ ਲੈਕੇ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤੇ ਕਿਸਾਨ ਆਗੂ ਸੁਖਪਾਲ ਸਿੰਘ ਮਾਣਕ ਕਣਕਵਾਲ ਦੀ ਅਗਵਾਈ ਵਿਚ ਸਥਾਨਕ ਨਵੀਂ ਵਿਚ ਧਰਨਾ ਦੇਣ ਉਪਰੰਤ ਸੁਨਾਮ ਸ਼ਹਿਰ ਚ ਰੋਸ ਮਾਰਚ ਕੀਤਾ ਗਿਆ। ਇਸ ਸਮੇ ਕੇਂਦਰ ਸਰਕਾਰ ਖਿਲਾਫ ਜੋਰਦਾਰ ਨਾਅਰੇਬਾਜੀ ਵੀ ਕੀਤੀ ਗਈ। ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾ, ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਨੇ ਕਿਹਾ ਕਿ ਸਰਕਾਰ ਕਾਰਪੋਰੇਟ ਘਰਾਣਿਆਂ ਨਾਲ ਮਿਲਕੇ ਕਿਸਾਨਾਂ ਦੀਆਂ ਜਮੀਨਾਂ ਖੋਹਣ ਲਈ ਤੁਲੀ ਹੋਈ ਹੈ। ਜਿਸ ਨੂੰ ਮੁਲਕ ਭਰ ਦੇ ਕਦੇ ਵੀ ਬਰਦਾਸ਼ਤ ਨਹੀ ਕਰਨਗੇ। ਇਸ ਸਮੇ ਐਸ.ਡੀ.ਐਮ. ਸੁਨਾਮ ਨੂੰ ਮੰਗ ਪੱਤਰ ਵੀ ਦਿੱਤਾ ਗਿਆ। ਜਿਸ ਵਿਚ ਕੇਂਦਰ ਸਰਕਾਰ ਤੋਂ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤਾ ਰੱਦ ਕਰਨ, ਲੈਂਡ ਪੋਲਿੰਗ ਨੀਤੀ ਰੱਦ ਕਰਨ, ਐਮ.ਐਸ.ਪੀ. ਦੀ ਗਰੰਟੀ ਦੇਣ, ਸਮੁੱਚੇ ਕਿਸਾਨਾਂ-ਮਜ਼ਦੂਰਾਂ ਦਾ ਕੁਲ ਕਰਜ਼ਾ ਮਾਫ ਕਰਨ ਦੀ ਮੰਗ ਕੀਤੀ। ਇਸ ਮੌਕੇ ਪਾਲ ਸਿੰਘ ਦੌਲਾ ਸਿੰਘ ਵਾਲਾ, ਯਾਦਵਿੰਦਰ ਸਿੰਘ ਚੱਠੇ-ਨੱਕਟੇ, ਜੀਤ ਸਿੰਘ ਗੰਢੂਆਂ ਅਤੇ ਬਲਜੀਤ ਸਿੰਘ ਮਾਡਲ ਟਾਉਨ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਜੇੇਲ੍ਹ ਭਰੋ ਅੰਦੋਲਨ ਤਹਿਤ ਵੱਡੀ ਗਿਣਤੀ ਵਿਚ ਕਿਸਾਨਾਂ ਅਤੇ ਟਰੇਡ ਯੂਨੀਅਨਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਪਹੁੰਚ ਕੇ ਕੀਤੀ ਗ... ਅਗਲੀ ਖ਼ਬਰ ਅੰਤਰਰਾਸ਼ਟਰੀ ਬਾਕਸਰ ਪੰਕਜ ਸੈਣੀ ਤਰੱਕੀ ਉਪਰੰਤ ਬਣੇ ਸਬ ਇੰਸਪੈਕਟਰ
Ad Position 24