10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਮਹਿਲ ਕਲਾਂ ’ਚ ਹੋਈ ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਅਹਿਮ ਵਿਚਾਰਾਂ

ਮਹਿਲ ਕਲਾਂ, 10 ਅਗਸਤ (ਅਵਤਾਰ ਸਿੰਘ ਅਣਖੀ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਇਕ ਅਹਿਮ ਜ਼ਿਲ੍ਹਾ ਪੱਧਰੀ ਮੀਟਿੰਗ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਗੁਰਵਿੰਦਰ ਸਿੰਘ ਗਿੰਦੀ ਦੀ ਅਗਵਾਈ ਹੇਠ ਸੰਪੰਨ ਹੋਈ। ਇਸ ਮੀਟਿੰਗ ਦੌਰਾਨ ਜਥੇਬੰਦੀ ਨੂੰ ਮਜ਼ਬੂਤ ਕਰਨ, ਪਾਰਟੀ ਦੇ ਅਨੁਸ਼ਾਸਨ ਨੂੰ ਕਾਇਮ ਰੱਖਣ ਅਤੇ ਜਥੇਬੰਦਕ ਸਰਗਰਮੀਆਂ ਨੂੰ ਤੇਜ਼ ਕਰਨ ਸਬੰਧੀ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 11-08-2026
ਮਹਿਲ ਕਲਾਂ, 10 ਅਗਸਤ (ਅਵਤਾਰ ਸਿੰਘ ਅਣਖੀ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਇਕ ਅਹਿਮ ਜ਼ਿਲ੍ਹਾ ਪੱਧਰੀ ਮੀਟਿੰਗ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਗੁਰਵਿੰਦਰ ਸਿੰਘ ਗਿੰਦੀ ਦੀ ਅਗਵਾਈ ਹੇਠ ਸੰਪੰਨ ਹੋਈ। ਇਸ ਮੀਟਿੰਗ ਦੌਰਾਨ ਜਥੇਬੰਦੀ ਨੂੰ ਮਜ਼ਬੂਤ ਕਰਨ, ਪਾਰਟੀ ਦੇ ਅਨੁਸ਼ਾਸਨ ਨੂੰ ਕਾਇਮ ਰੱਖਣ ਅਤੇ ਜਥੇਬੰਦਕ ਸਰਗਰਮੀਆਂ ਨੂੰ ਤੇਜ਼ ਕਰਨ ਸਬੰਧੀ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਗੁਰਵਿੰਦਰ ਸਿੰਘ ਗਿੰਦੀ ਨੇ ਦੱਸਿਆ ਕਿ ਮਹਿਲ ਕਲਾਂ ਹਲਕੇ ਵਿਚ ਟਿਕਟ ਦੇ ਚਾਹਵਾਨ ਕੁੱਝ ਵਿਅਕਤੀਆਂ ਵਲੋਂ ਪਾਰਟੀ ਦੇ ਨਾਂ ’ਤੇ ਪਿੰਡ-ਪਿੰਡ ਜਾ ਕੇ ਇਕਾਈਆਂ ਬਣਾਉਣ ਅਤੇ ਅਹੁਦੇਦਾਰੀਆਂ ਵੰਡਣ ਦਾ ਕੰਮ ਕੀਤਾ ਜਾ ਰਿਹਾ ਹੈ, ਜਿਸ ਵਿਚ ਪਾਰਟੀ ਦੀ ਕੋਈ ਵੀ ਸਹਿਮਤੀ ਨਹੀਂ ਲਈ ਗਈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਜਥੇਬੰਦੀ ਵੱਲੋਂ ਅਜਿਹੀਆਂ ਗਤੀਵਿਧੀਆਂ ਨੂੰ ਕਈ ਵਾਰ ਰੋਕਣ ਦੀ ਕੋਸ਼ਿਸ਼ ਕੀਤੀ ਗਈ, ਪਰ ਉਕਤ ਵਿਅਕਤੀਆਂ ’ਤੇ ਇਸ ਦਾ ਕੋਈ ਅਸਰ ਨਹੀਂ ਹੋਇਆ। ਉਨ੍ਹਾਂ ਸਪਸ਼ਟ ਕੀਤਾ ਕਿ ਪਾਰਟੀ ਦੀਆਂ ਇਕਾਈਆਂ ਬਣਾਉਣ ਵਾਲੇ ਉਕਤ ਵਿਅਕਤੀਆਂ ਕੋਲ ਪਾਰਟੀ ਦਾ ਕੋਈ ਵੀ ਅਧਿਕਾਰਤ ਅਹੁਦਾ ਨਹੀਂ ਹੈ। ਬਿਨਾਂ ਅਧਿਕਾਰ ਇਕਾਈਆਂ ਬਣਾਉਣਾ ਅਤੇ ਅਹੁਦੇਦਾਰ ਨਿਯੁਕਤ ਕਰਨਾ ਪਾਰਟੀ ਦੇ ਜਥੇਬੰਦਕ ਸਿਧਾਂਤਾਂ ਅਤੇ ਅਨੁਸ਼ਾਸਨ ਦੇ ਬਿਲਕੁਲ ਉਲਟ ਹੈ। ਇਸ ਗੰਭੀਰ ਮਾਮਲੇ ’ਤੇ ਕਾਰਵਾਈ ਕਰਦਿਆਂ ਐਡਵੋਕੇਟ ਗੁਰਵਿੰਦਰ ਸਿੰਘ ਗਿੰਦੀ ਨੇ ਹਰਜੀਤ ਸਿੰਘ ਖਿਆਲੀ ਅਤੇ ਰਣਜੀਤ ਸਿੰਘ ਚੰਨਣਵਾਲ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ ਕਰ ਕੇ ਆਪਣਾ ਲਿਖਤੀ ਪੱਖ ਪੇਸ਼ ਕਰਨ ਲਈ ਪੰਜ ਦਿਨਾਂ ਦਾ ਸਮਾਂ ਦਿੱਤਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਨਿਰਧਾਰਤ ਸਮੇਂ ਦੌਰਾਨ ਜਵਾਬ ਨਾ ਦਿੱਤਾ ਗਿਆ ਜਾਂ ਪਾਰਟੀ ਦੇ ਨਿਯਮਾਂ ਅਨੁਸਾਰ ਤਸੱਲੀਬਖ਼ਸ਼ ਜਵਾਬ ਨਾ ਮਿਲਿਆ, ਤਾਂ ਉਕਤ ਵਿਅਕਤੀਆਂ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਇਸ ਮੀਟਿੰਗ ਵਿਚ ਸੀਨੀਅਰ ਮੀਤ ਪ੍ਰਧਾਨ ਕੇਵਲ ਸਿੰਘ ਜੰਗੀਆਣਾ, ਆਗੂ ਅਵਤਾਰ ਸਿੰਘ ਬੱਬੀ ਰਾਏਸਰ, ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਮਾਹਮਦਪੁਰ, ਜਨਰਲ ਸਕੱਤਰ ਸੁਖਵਿੰਦਰ ਸਿੰਘ ਠੀਕਰੀਵਾਲਾ, ਸਕੱਤਰ ਹਰਜੀਤ ਸਿੰਘ ਸਹਿਜੜਾ, ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਕੌਰ ਦੀਵਾਨਾ, ਪੂਰਨ ਸਿੰਘ ਗੰਡੇਵਾਲ, ਹਲਕਾ ਪ੍ਰਧਾਨ ਨੈਬ ਸਿੰਘ ਚੀਮਾ, ਬਲਾਕ ਪ੍ਰਧਾਨ ਗੁਰਮੇਲ ਸਿੰਘ ਮਾਂਗੇਵਾਲ, ਬਲਾਕ ਪ੍ਰਧਾਨ ਜਸਵਿੰਦਰ ਸਿੰਘ ਜਵੰਦਾ, ਆਈ.ਟੀ. ਵਿੰਗ ਪ੍ਰਧਾਨ ਬੇਅੰਤ ਸਿੰਘ ਗੰਡੇਵਾਲ, ਇਕਾਈ ਪ੍ਰਧਾਨ ਸਤਨਾਮ ਸਿੰਘ ਮਹਿਲ ਕਲਾਂ, ਲਖਬੀਰ ਸਿੰਘ ਅਤੇ ਇਸਤਰੀ ਵਿੰਗ ਦੀ ਪ੍ਰਧਾਨ ਬਿੰਦਰਪਾਲ ਕੌਰ ਸਮੇਤ ਹੋਰ ਆਗੂ ਤੇ ਵਰਕਰ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਕੜਾਹਾ ਮੱਲ ਦੀ ਯਾਦ ’ਚ ਧਾਰਮਿਕ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਇਆ ਅਗਲੀ ਖ਼ਬਰ ਜੇੇਲ੍ਹ ਭਰੋ ਅੰਦੋਲਨ ਤਹਿਤ ਵੱਡੀ ਗਿਣਤੀ ਵਿਚ ਕਿਸਾਨਾਂ ਅਤੇ ਟਰੇਡ ਯੂਨੀਅਨਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਪਹੁੰਚ ਕੇ ਕੀਤੀ ਗ...
Ad Position 24