ਬੀ. ਵੀ. ਐੱਮ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਈ. ਟੀ. ਐੱਸ. ਵੀ. ਮੁਕਾਬਲਿਆਂ ਪਹਿਲੀਆਂ ਪੁਜ਼ੀਸ਼ਨਾਂ ਕੀਤੀਆਂ ਹਾਸਿਲ
ਬਰਨਾਲਾ, 11 ਅਗਸਤ (ਅਸ਼ੋਕ ਭਾਰਤੀ)-ਬੀ. ਵੀ.
ਬਰਨਾਲਾ, 11 ਅਗਸਤ (ਅਸ਼ੋਕ ਭਾਰਤੀ)-ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਡੀ.ਸੀ.ਐਮ ਯੰਗ ਐਂਟਰਪ੍ਰੀਨਿੳਰਜ ਸਕੂਲ ਵਿਖੇ ਹੋਏ ਈ.ਟੀ.ਐਸ.ਵੀ. ਮੁਕਾਬਲਿਆਂ ਵਿਚ ਭਾਗ ਲਿਆ। ਜਿਸ ਵਿਚ ਸ਼ਾਨਦਾਰ ਪ੍ਰਦਰਸ਼ਨ ਸਦਕਾ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ। ਇਹ ਜਾਣਕਾਰੀ ਪ੍ਰਿੰਸੀਪਲ ਮਨਿੰਦਰਜੀਤ ਕੌਰ ਧਾਲੀਵਾਲ ਨੇ ਦਿੱਤੀ ਤੇ ਦੱਸਿਆ ਕਿ ਸੰਸਥਾ ਦੇ ਹੋਣਹਾਰ ਵਿਦਿਆਰਥੀ ਦਿਵਯਾਂਸ਼ੀ ਅਤੇ ਹਰਨੂਰ ਕੌਰ, ਦਕਸ਼ ਮਿੱਤ, ਸਕਸ਼ਮ ਗਰਗ, ਕਰਮਜੀਤ ਸਿੰਘ ਰੱਖੜਾ, ਗੁਰਸ਼ਨ ਸਿੰਘ, ਦੇਵਾਂਸ਼ ਦੁਆ ਅਤੇ ਕੋਹਿਨੂਰ ਸਿੰਘ ਨੇ ਅਧਿਆਪਕਾ ਅਨਮੋਲ ਦੀ ਅਗਵਾਈ ਵਿਚ ਪਹਿਲੀਆਂ ਪੁਜ਼ੀਸ਼ਨਾਂ ਪ੍ਰਾਪਤ ਕੀਤੀਆਂ ਹਨ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸੰਸਥਾ ਦੇ ਪ੍ਰਿੰਸੀਪਲ ਮਨਿੰਦਰਜੀਤ ਕੌਰ ਨੇ ਵਿਦਿਆਰਥੀਆਂ ਤੇ ਸਟਾਫ਼ ਨੂੰ ਵਧਾਈ ਦਿੱਤੀ।