12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਬੱਸ ਅੱਡਾ ਤਿਆਰ ਹੋਣ ਦੇ ਬਾਵਜੂਦ ਨਹੀਂ ਹੋ ਰਿਹਾ ਚਾਲੂ, ਵਪਾਰੀ ਵਰਗ ਤੇ ਲੋਕਾਂ ਵਿਚ ਰੋਸ ਨਗਰ ਨਿਗਮ ਵਲੋਂ ਕੱਚੇ ਘਰਾਂ ਵਾਲੇ 152 ਲਾਭਪਾਤਰੀਆਂ ਨੂੰ ਪ੍ਰਵਾਨਗੀ ਪੱਤਰ-ਸੌਂਪੇ

ਬਰਨਾਲਾ, 11 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਨਗਰ ਨਿਗਮ ਬਰਨਾਲਾ ਵਲੋਂ ਆਵਾਸ ਯੋਜਨਾ ਤਹਿਤ ਕੱਚੇ ਘਰਾਂ ਵਾਲਿਆਂ ਨੂੰ ਮਕਾਨ ਉਸਾਰੀ ਲਈ ਪ੍ਰਵਾਨਗੀ ਪੱਤਰ ਤਕਸੀਮ ਕੀਤੇ ਗਏ। ਇਸ ਮੌਕੇ ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ ਨਗਰ ਨਿਗਮ ਦੇ ਮੇਅਰ ਹਸਨਪ੍ਰੀਤ ਭਾਰਦਵਾਜ ਨੇ ਕਿਹਾ ਕਿ ਅੱਜ 152 ਲਾਭਪਾਤਰੀਆਂ ਨੂੰ ਆਵਾਸ ਯੋਜਨਾ ਦੇ ਐਲ.

Ad Position 21
No active advertisement
ਅਜੀਤ ਡੈਸਕ 12-08-2026
ਬਰਨਾਲਾ, 11 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਨਗਰ ਨਿਗਮ ਬਰਨਾਲਾ ਵਲੋਂ ਆਵਾਸ ਯੋਜਨਾ ਤਹਿਤ ਕੱਚੇ ਘਰਾਂ ਵਾਲਿਆਂ ਨੂੰ ਮਕਾਨ ਉਸਾਰੀ ਲਈ ਪ੍ਰਵਾਨਗੀ ਪੱਤਰ ਤਕਸੀਮ ਕੀਤੇ ਗਏ। ਇਸ ਮੌਕੇ ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ ਨਗਰ ਨਿਗਮ ਦੇ ਮੇਅਰ ਹਸਨਪ੍ਰੀਤ ਭਾਰਦਵਾਜ ਨੇ ਕਿਹਾ ਕਿ ਅੱਜ 152 ਲਾਭਪਾਤਰੀਆਂ ਨੂੰ ਆਵਾਸ ਯੋਜਨਾ ਦੇ ਐਲ.ਓ.ਆਈ. (ਪ੍ਰਵਾਨਗੀ ਪੱਤਰ) ਦਿੱਤੇ ਗਏ ਹਨ ਜਿਨ੍ਹਾਂ ਦੇ ਕੇਸ ਮਨਜ਼ੂਰ ਹੋ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ 1500 ਤੋਂ ਵੱਧ ਪਰਿਵਾਰਾਂ ਨੂੰ ਮਕਾਨ ਬਣਾਉਣ ਵਾਸਤੇ ਰਾਸ਼ੀ ਜਾਰੀ ਹੋ ਚੁੱਕੀ ਹੈ। ਉਨ੍ਹਾਂ ਕਿਹਾ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਯਤਨਾਂ ਸਦਕਾ ਨਗਰ ਕੌਂਸਲ ਬਰਨਾਲਾ ਨੂੰ ਨਗਰ ਨਿਗਮ ਬਰਨਾਲਾ ਦਾ ਦਰਜਾ ਮਿਲਿਆ ਹੈ ਅਤੇ ਕਰੋੜਾਂ ਰੁਪਏ ਬਰਨਾਲਾ ਨਗਰ ਨਿਗਮ ਦੇ ਵਿਕਾਸ ਉੱਤੇ ਖ਼ਰਚੇ ਜਾ ਚੁੱਕੇ ਹਨ। ਆਉਣ ਵਾਲੇ ਦਿਨਾਂ ਵਿਚ ਬਰਨਾਲਾ ਵਾਸੀਆਂ ਨੂੰ ਵੱਡੀਆਂ ਸੌਗਾਤਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਮ ਤੀਰਥ ਮੰਨਾ, ਕੌਂਸਲਰ ਰਾਜੀਵ ਗੁਪਤਾ ਲੂਬੀ, ਲਵਪ੍ਰੀਤ ਦੀਵਾਨਾ, ਕੁਲਦੀਪ ਕੁਮਾਰ ਧਰਮਾ, ਗੁਰਪ੍ਰੀਤ ਸਿੰਘ ਸੋਨੀ ਸੰਘੇੜਾ, ਬੀਬੀ ਸੁਖਜੀਤ ਕੌਰ ਸੁੱਖੀ, ਰੋਹਿਤ ਕੁਮਾਰ ਓਸ਼ੋ, ਮਲਕੀਤ ਸਿੰਘ ਸੰਘੇੜਾ, ਅਮਨ ਗੋਇਲ ਕਾਲਾ, ਰਜਤ ਬਾਂਸਲ ਲੱਕੀ, ਰਾਜੇਸ਼ ਭੂਟਾਨੀ, ਵਿਕਾਸ ਭੰਡਾਰੀ ਆਦਿ ਆਗੂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਜ਼ਦੂਰ ਵਰਗ ’ਚ ਪਾੜ ਪਾ ਕੇ ਸਿਆਸੀ ਰੋਟੀਆਂ ਸੇਕਣ ਵਾਲਿਆਂ ਤੋਂ ਸੁਚੇਤ ਰਹਿਣ ਦੀ ਲੋੜ-ਭਾਨ ਸਿੰਘ ਜੱਸੀ ਅਗਲੀ ਖ਼ਬਰ ਪਿੰਡ ਚੀਮਾ ਵਿਖੇ ਸਾਉਣ ਦੀ ਸ਼ਿਵਰਾਤਰੀ ਦਾ ਤਿਉਹਾਰ ਮਨਾਇਆ
Ad Position 24