ਵਾਰਡ ਨੰਬਰ 8 ’ਚ ਚਾਵਾਂ ਨਾਲ ਮਨਾਇਆ ਤੀਆਂ ਦਾ ਤਿਉਹਾਰ
ਤਪਾ ਮੰਡੀ, 11 ਅਗਸਤ (ਪ੍ਰਵੀਨ ਗਰਗ)-ਤਪਾ ਦੇ ਵਾਰਡ ਨੰਬਰ 8 ’ਚ ਬੀਬਾ ਜਸਵਿੰਦਰ ਕੌਰ ਸ਼ੇਰਗਿੱਲ ਦੀ ਅਗਵਾਈ ਹੇਠ ਸਾਉਣ ਦੇ ਮਹੀਨੇ ਨੂੰ ਮੁੱਖ ਰੱਖਦਿਆਂ ‘ਤੀਆਂ’ ਦਾ ਤਿਉਹਾਰ ਮਨਾਇਆ ਗਿਆ। ਜਿਸ ਵਿਚ ਮੁੱਖ ਮਹਿਮਾਨ ਵਜੋਂ ਸਾਬਕਾ ਕੌਂਸਲਰ ਸੁਨੀਤਾ ਬਾਂਸਲ ਅਤੇ ਸਾਬਕਾ ਕੌਂਸਲਰ ਸਿਮਰਪ੍ਰੀਤ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰ ਕੇ ਰੀਬਨ ਕੱਟਣ ਦੀ ਰਸਮ ਅਦਾ ਕਰ ਕੇ ਪ੍ਰੋਗਰਾਮ ਦੀ ਸ਼ੁਰੂਆਤ ਕਰਵਾਈ।
ਤਪਾ ਮੰਡੀ, 11 ਅਗਸਤ (ਪ੍ਰਵੀਨ ਗਰਗ)-ਤਪਾ ਦੇ ਵਾਰਡ ਨੰਬਰ 8 ’ਚ ਬੀਬਾ ਜਸਵਿੰਦਰ ਕੌਰ ਸ਼ੇਰਗਿੱਲ ਦੀ ਅਗਵਾਈ ਹੇਠ ਸਾਉਣ ਦੇ ਮਹੀਨੇ ਨੂੰ ਮੁੱਖ ਰੱਖਦਿਆਂ ‘ਤੀਆਂ’ ਦਾ ਤਿਉਹਾਰ ਮਨਾਇਆ ਗਿਆ। ਜਿਸ ਵਿਚ ਮੁੱਖ ਮਹਿਮਾਨ ਵਜੋਂ ਸਾਬਕਾ ਕੌਂਸਲਰ ਸੁਨੀਤਾ ਬਾਂਸਲ ਅਤੇ ਸਾਬਕਾ ਕੌਂਸਲਰ ਸਿਮਰਪ੍ਰੀਤ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰ ਕੇ ਰੀਬਨ ਕੱਟਣ ਦੀ ਰਸਮ ਅਦਾ ਕਰ ਕੇ ਪ੍ਰੋਗਰਾਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਵਾਰਡ ਦੀਆਂ ਮਹਿਲਾਵਾਂ ਵਲੋਂ ਭੰਗੜਾ, ਗਿੱਧਾ, ਕਿੱਕਲੀ ਸਮੇਤ ਹੋਰ ਪੇਸ਼ਕਾਰੀ ਵਿਚ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਸੀ ਮਿਲਾਪ ਰਾਹੀਂ ਤਿਉਹਾਰ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ। ਇਸ ਮੌਕੇ ਬੋਲਦਿਆਂ ਬੀਬਾ ਜਸਵਿੰਦਰ ਕੌਰ ਸ਼ੇਰਗਿੱਲ ਨੇ ਕਿਹਾ ਕਿ ਪੰਜਾਬੀ ਵਿਰਸੇ ਦੀ ਸੰਭਾਲ ਲਈ ਅਜਿਹੇ ਦਿਨ-ਤਿਉਹਾਰ ਮਨਾਉਣੇ ਚਾਹੀਦੇ ਹਨ। ਤੀਆਂ ਦਾ ਤਿਉਹਾਰ ਪੰਜਾਬ ਦੀ ਅਮੀਰ ਸਭਿਆਚਾਰਕ ਵਿਰਾਸਤ ਦਾ ਪ੍ਰਤੀਕ ਹੈ ਅਤੇ ਅਜਿਹੇ ਸਮਾਗਮ ਸਮਾਜ ਵਿਚ ਆਪਸੀ ਪਿਆਰ, ਭਾਈਚਾਰੇ ਅਤੇ ਸਭਿਆਚਾਰਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਦੇ ਹਨ। ਇਸ ਮੌਕੇ ਔਰਤਾਂ, ਲੜਕੀਆਂ ਅਤੇ ਛੋਟੀਆਂ ਬੱਚੀਆਂ ਨੇ ਤੀਆਂ ਦੇ ਗੀਤ ਗਾਏ, ਪੀਂਘਾਂ ਝੂਟੀਆਂ ਅਤੇ ਗਿੱਧਾ ਵੀ ਪਾਇਆ। ਸਾਬਕਾ ਕੌਂਸਲਰ ਸੁਨੀਤਾ ਬਾਂਸਲ ਅਤੇ ਸਿਮਰਪ੍ਰੀਤ ਕੌਰ ਨੇ ਸਾਰਿਆਂ ਨੂੰ ਤੀਜ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਲੜਕੀਆਂ ਨੂੰ ਆਪਣੇ ਸੱਭਿਆਚਾਰ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ।