ਐੱਸ.ਜੀ.ਐੱਨ ਇੰਟਰਨੈਸ਼ਨਲ ਸਕੂਲ ਦੀਵਾਨਾ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਖੇਡਾਂ ਵਿਚ ਪਹਿਲੀ ਪੁਜ਼ੀਸ਼ਨ ਕੀਤੀ ਪ੍ਰਾਪਤ
ਟੱਲੇਵਾਲ, 11 ਅਗਸਤ (ਸੋਨੀ ਚੀਮਾ)-ਐੱਸ. ਜੀ.
ਟੱਲੇਵਾਲ, 11 ਅਗਸਤ (ਸੋਨੀ ਚੀਮਾ)-ਐੱਸ.ਜੀ.ਐੱਨ ਇੰਟਰਨੈਸ਼ਨਲ ਸਕੂਲ ਦੀਵਾਨਾ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਖੇਡਾਂ ਠੀਕਰੀਵਾਲ ਜ਼ੋਨ ਵਿਚੋਂ (ਖੋ-ਖੋ) ਲੜਕੀਆਂ ਨੇ ਪਹਿਲੀ ਪੁਜ਼ੀਸ਼ਨ ਹਾਸਲ ਕਰ ਕੇ ਆਪਣਾ ਅਤੇ ਆਪਣੇ ਮਾਪਿਆਂ ਦੇ ਨਾਲ-ਨਾਲ ਸੰਸਥਾ ਦਾ ਨਾਂਅ ਰੌਸ਼ਨ ਕੀਤਾ। ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਮੱਖਣ ਸਿੰਘ ਦੀਵਾਨਾ ਅਤੇ ਕੁਲਜੀਤ ਸਿੰਘ ਨੇ ਕਿਹਾ ਕਿ ਸਕੂਲ ਦੇ ਵਿਦਿਆਰਥੀਆਂ ਨੇ ਖੋ-ਖੋ ਅੰਡਰ-14 (ਲੜਕੀਆਂ) ਪਹਿਲਾ ਸਥਾਨ ਪ੍ਰਾਪਤ ਕਰ ਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। ਸਮੁੱਚੇ ਸਕੂਲ ਸਟਾਫ਼ ਵਲੋਂ ਜੇਤੂ ਬੱਚਿਆਂ ਨੂੰ ਵਧਾਈ ਦਿੱਤੀ। ਇਸ ਮੌਕੇ ਪ੍ਰਿੰਸੀਪਲ ਮੱਖਣ ਸਿੰਘ ਦੀਵਾਨਾ, ਕੁਲਜੀਤ ਸਿੰਘ ਦੀਵਾਨਾ, ਗੁਰਪ੍ਰੀਤ ਕੌਰ, ਆਸ਼ੂ ਵਰਮਾ ਰਮਨਜੀਤ ਕੌਰ, ਪ੍ਰਦੀਪ ਕੌਰ, ਪਵਨਜੀਤ ਕੌਰ, ਅਮਨਜੋਤ ਕੌਰ, ਲਛਮਣੀ, ਮਨਦੀਪ ਕੌਰ, ਸੁਖਮੀਤ ਕੌਰ, ਕਮਲਜੀਤ ਕੌਰ, ਲਵਪ੍ਰੀਤ ਕੌਰ, ਹਰਪ੍ਰੀਤ ਕੌਰ, ਸੁਖਪ੍ਰੀਤ ਕੌਰ, ਅਮਨਦੀਪ ਕੌਰ ਆਦਿ ਸਟਾਫ਼ ਮੈਂਬਰ ਹਾਜ਼ਰ ਸਨ।