ਲੌਂਗਪੁਰੀ ਸਕੂਲ ਪੱਖੋ ਕਲਾਂ ਦੀ ਕ੍ਰਿਕਟ ਟੀਮ ਨੇ ਪਹਿਲਾ ਸਥਾਨ ਕੀਤਾ ਹਾਸਲ
ਰੂੜੇਕੇ ਕਲਾਂ, 11 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਦੀ ਕ੍ਰਿਕਟ ਟੀਮ ਨੇ ਸਿੱਖਿਆ ਵਿਭਾਗ ਪੰਜਾਬ ਵਲੋਂ ਕਰਵਾਏ ਗਏ ਜੋਨ ਪੱਧਰੀ ਖੇਡ ਮੁਕਾਬਲਿਆਂ ਵਿਚੋਂ ਅੰਡਰ 17 ਸਾਲ ਮੁੰਡਿਆਂ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕਰ ਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ.
ਰੂੜੇਕੇ ਕਲਾਂ, 11 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਦੀ ਕ੍ਰਿਕਟ ਟੀਮ ਨੇ ਸਿੱਖਿਆ ਵਿਭਾਗ ਪੰਜਾਬ ਵਲੋਂ ਕਰਵਾਏ ਗਏ ਜੋਨ ਪੱਧਰੀ ਖੇਡ ਮੁਕਾਬਲਿਆਂ ਵਿਚੋਂ ਅੰਡਰ 17 ਸਾਲ ਮੁੰਡਿਆਂ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕਰ ਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ.ਡੀ. ਕਰਮਜੀਤ ਕੌਰ ਦੇਵਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੋਨ ਪੱਧਰੀ ਖੇਡ ਮੁਕਾਬਲਿਆਂ ਵਿਚੋਂ ਸਾਡੀ ਸੰਸਥਾ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਮੌਕੇ ਕਮੇਟੀ ਮੈਂਬਰ ਲੈਕਚਰਾਰ ਜਗਮੇਲ ਸਿੰਘ ਸਮਰਾ, ਸੂਬੇਦਾਰ ਹਰਭਜਨ ਸਿੰਘ ਸਿੱਧੂ, ਨੰਬਰਦਾਰ ਸੁਖਦੇਵ ਸਿੰਘ ਸਿੱਧੂ, ਜਗਮੇਲ ਸਿੰਘ ਧਾਲੀਵਾਲ, ਗੁਰਜੰਟ ਸਿੰਘ ਮਾਨ, ਨਿਰਮਲ ਸਿੰਘ ਮਾਨ, ਮਾਸਟਰ ਗਲੋਦਰ ਖ਼ਾਨ, ਬਲਦੇਵ ਸਿੰਘ ਸਿੱਧੂ, ਕੋਆਰਡੀਨੇਟਰ ਗੁਰਦੀਪ ਸਿੰਘ, ਸਰੀਰਕ ਸਿੱਖਿਆ ਅਧਿਆਪਕ ਹਰਵਿੰਦਰ ਸਿੰਘ, ਪ੍ਰਾਇਮਰੀ ਵਿੰਗ ਇੰਚਾਰਜ ਵੀਰਪਾਲ ਕੌਰ ਤੋਂ ਇਲਾਵਾ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ।