ਕਨਿਕਾ ਪਟਿਆਲਾ ਬਣੀ ਮਿਸ ਤੀਜ
ਸੁਨਾਮ ਊਧਮ ਸਿੰਘ ਵਾਲਾ, 11 (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਸਥਾਨਕ ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵਲੋਂ ਪ੍ਰਧਾਨ ਸੁਨੀਤਾ ਸ਼ਰਮਾ ਦੀ ਅਗਵਾਈ ਵਿਚ ਤੀਜ ਦਾ ਤਿਉਹਾਰ ਮਨਾਇਆ ਗਿਆ। ਜਿਸ ਵਿਚ ਮੁੱਖ ਮਹਿਮਾਨ ਵਲੋਂ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਦੀ ਧਰਮਪਤਨੀ ਸ਼੍ਰੀਮਤੀ ਸ਼ਬੀਨਾ ਅਰੋੜਾ ਜਦੋਂ ਕਿ ਵਿਸੇਸ਼ ਮਹਿਮਾਨ ਵਜੋਂ ਕੌਂਸਲਰ ਆਸ਼ਾ ਬਜਾਜ ਅਤੇ ਨਿਰਮਲਾ ਸਿੰਗਲਾ ਸ਼ਾਮਿਲ ਹੋਏ।
ਸੁਨਾਮ ਊਧਮ ਸਿੰਘ ਵਾਲਾ, 11 (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਸਥਾਨਕ ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵਲੋਂ ਪ੍ਰਧਾਨ ਸੁਨੀਤਾ ਸ਼ਰਮਾ ਦੀ ਅਗਵਾਈ ਵਿਚ ਤੀਜ ਦਾ ਤਿਉਹਾਰ ਮਨਾਇਆ ਗਿਆ।ਜਿਸ ਵਿਚ ਮੁੱਖ ਮਹਿਮਾਨ ਵਲੋਂ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਦੀ ਧਰਮਪਤਨੀ ਸ਼੍ਰੀਮਤੀ ਸ਼ਬੀਨਾ ਅਰੋੜਾ ਜਦੋਂ ਕਿ ਵਿਸੇਸ਼ ਮਹਿਮਾਨ ਵਜੋਂ ਕੌਂਸਲਰ ਆਸ਼ਾ ਬਜਾਜ ਅਤੇ ਨਿਰਮਲਾ ਸਿੰਗਲਾ ਸ਼ਾਮਿਲ ਹੋਏ। ਸ਼ਾਮਿਲ ਹੋਏ।ਸ਼ਬੀਨਾ ਅਰੋੜਾ ਨੇ ਤੀਜ ਦੇ ਤਿਉਹਾਰ ਦੀ ਵਧਾਈ ਦਿੰਦਿਆ ਕਿਹਾ ਅਜਿਹੇ ਤਿਉਹਾਰ ਜਿੱਥੇ ਲੰਮੇ ਸਮੇਂ ਤੋਂ ਵਿਛੜੀਆਂ ਸਹੇਲੀਆਂ ਦਾ ਮੇਲ ਕਰਵਾਉਂਦੇ ਹਨ ਉੱਥੇ ਹੀ ਪੁਰਾਣੇ ਸੱਭਿਆਚਾਰ ਅਤੇ ਲੋਕ ਕਲਾਵਾਂ ਤੋਂ ਵੀ ਨਵੀਂ ਪੀੜੀ ਨੂੰ ਜਾਣੂ ਕਰਵਾਉਂਦੇ ਹਨ। ਇਸ ਸਮੇ ਵੱਖ-ਵੱਖ ਮੁਕਾਬਲੇ ਕਰਵਾਏ ਗਏ ਅਤੇ ਕਨਿਕਾ ਪਟਿਆਲਾ ਨੇ ਮਿਸ ਤੀਜ ਦਾ ਖਿਤਾਬ ਜਿੱਤਿਆ। ਇਸ ਮੌਕੇ ਸੁਨੀਤਾ ਸ਼ਰਮਾ, ਰੋਜੀ ਮੰਗਲਾ, ਮੀਨੂ ਕਾਂਸਲ ਅਤੇ ਮੰਜੂ ਗਰਗ ਆਦਿ ਮੌਜੂਦ ਸਨ।