12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਢਿੱਲੋਂ ਬਸਤੀ ਦੇ ਲੋਕ ਸੀਵਰੇਜ ਦੇ ਗੰਦੇ ਪਾਣੀ ਕਾਰਨ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ

ਤਪਾ ਮੰਡੀ, 12 ਅਗਸਤ (ਪ੍ਰਵੀਨ ਗਰਗ)-ਨਗਰ ਕੌਂਸਲ ਤਪਾ ਅਕਸਰ ਹੀ ਕਿਸੇ ਨਾ ਕਿਸੇ ਕਾਰਨਾਂ ਕਰ ਕੇ ਸੁਰਖ਼ੀਆਂ ਵਿਚ ਰਹਿੰਦੀ ਹੈ ਕਿਉਂਕਿ ਨਗਰ ਕੌਂਸਲ ਤਪਾ ਦੀ ਕਰਨੀ ਅਤੇ ਕਥਨੀ ਵਿਚ ਬਹੁਤ ਜ਼ਿਆਦਾ ਅੰਤਰ ਹੈ, ਅਗਰ ਜ਼ਮੀਨੀ ਪੱਧਰ ’ਤੇ ਨਗਰ ਕੌਂਸਲ ਦੇ ਕੀਤੇ ਕੰਮਾਂ ’ਤੇ ਝਾਤ ਮਾਰੀ ਜਾਵੇ ਤਾਂ ਇਹ ਵਾਕ ਨਗਰ ਕੌਂਸਲ ਤੇ ਬਾਖ਼ੂਬੀ ਢੁੱਕਦਾ ਹੈ। ਜਦ ਪੱਤਰਕਾਰਾਂ ਦੀ ਟੀਮ ਨੇ ਅੱਜ ਤਪਾ ਦੀ ਢਿੱਲੋਂ ਬਸਤੀ ਦਾ ਦੌਰਾ ਕੀਤਾ ਤਾਂ ਦੇਖਿਆ ਕਿ ਉੱਥੋਂ ਦੇ ਵਸਨੀਕ ਸੀਵਰੇਜ ਦੇ ਗੰਦੇ ਪਾਣੀ ਦੀ ਸਮੱਸਿਆ ਕਾਰਨ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ।

Ad Position 21
No active advertisement
ਤਪਾ ਦੀ ਢਿੱਲੋਂ ਬਸਤੀ ’ਚ ਖੜ੍ਹੇ ਸੀਵਰੇਜ ਦੇ ਗੰਦੇ ਪਾਣੀ ਨਾਲ ਖੇਰੂੰ-ਖੇਰੂੰ ਹੋਈ ਸੜਕ ਦੀ ਤਸਵੀਰ। ਤਸਵੀਰ : ਪ੍ਰਵੀਨ ਗਰਗ 13-08-2026
ਤਪਾ ਮੰਡੀ, 12 ਅਗਸਤ (ਪ੍ਰਵੀਨ ਗਰਗ)-ਨਗਰ ਕੌਂਸਲ ਤਪਾ ਅਕਸਰ ਹੀ ਕਿਸੇ ਨਾ ਕਿਸੇ ਕਾਰਨਾਂ ਕਰ ਕੇ ਸੁਰਖ਼ੀਆਂ ਵਿਚ ਰਹਿੰਦੀ ਹੈ ਕਿਉਂਕਿ ਨਗਰ ਕੌਂਸਲ ਤਪਾ ਦੀ ਕਰਨੀ ਅਤੇ ਕਥਨੀ ਵਿਚ ਬਹੁਤ ਜ਼ਿਆਦਾ ਅੰਤਰ ਹੈ, ਅਗਰ ਜ਼ਮੀਨੀ ਪੱਧਰ ’ਤੇ ਨਗਰ ਕੌਂਸਲ ਦੇ ਕੀਤੇ ਕੰਮਾਂ ’ਤੇ ਝਾਤ ਮਾਰੀ ਜਾਵੇ ਤਾਂ ਇਹ ਵਾਕ ਨਗਰ ਕੌਂਸਲ ਤੇ ਬਾਖ਼ੂਬੀ ਢੁੱਕਦਾ ਹੈ। ਜਦ ਪੱਤਰਕਾਰਾਂ ਦੀ ਟੀਮ ਨੇ ਅੱਜ ਤਪਾ ਦੀ ਢਿੱਲੋਂ ਬਸਤੀ ਦਾ ਦੌਰਾ ਕੀਤਾ ਤਾਂ ਦੇਖਿਆ ਕਿ ਉੱਥੋਂ ਦੇ ਵਸਨੀਕ ਸੀਵਰੇਜ ਦੇ ਗੰਦੇ ਪਾਣੀ ਦੀ ਸਮੱਸਿਆ ਕਾਰਨ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ। ਬਸਤੀ ਦੇ ਲੋਕਾਂ ਜਸਪਾਲ ਢਿੱਲੋਂ, ਜੱਗੀ ਸਿੰਘ, ਮੱਖਣ ਸਿੰਘ, ਸ਼ੈਂਕੀ ਸੁਨਿਆਰ, ਹਰਬੰਸ ਸਿੰਘ, ਨਾਇਬ ਸਿੰਘ, ਚਰਨ ਸਿੰਘ, ਕਾਂਸ਼ੀ ਸਿੰਘ ਨੇ ਨਗਰ ਕੌਂਸਲ ਵਿਰੁੱਧ ਆਪਣਾ ਰੋਸ ਜ਼ਾਹਿਰ ਕਰਦੇ ਹੋਏ ਦੱਸਿਆ ਕਿ ਪਿਛਲੇ ਕਾਫੀ ਦਿਨਾਂ ਤੋ ਸੀਵਰੇਜ ਦਾ ਗੰਦਾ ਪਾਣੀ ਗਲੀਆਂ ਵਿਚ ਖੜ੍ਹਾ ਰਹਿਣ ਕਾਰਨ ਆਉਣ-ਜਾਣ ’ਚ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗੰਦੇ ਪਾਣੀ ਕਾਰਨ ਬਦਬੂ ਫੈਲ ਰਹੀ ਹੈ ਅਤੇ ਮੱਛਰਾਂ ਦੀ ਭਰਮਾਰ ਹੋਣ ਕਰ ਕੇ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਬਣਿਆ ਹੋਇਆ ਹੈ। ਬਰਸਾਤ ਹੋਣ ਦੀ ਸੂਰਤ ਵਿਚ ਸਮੱਸਿਆ ਹੋਰ ਵੀ ਗੰਭੀਰ ਹੋ ਜਾਂਦੀ ਹੈ। ਵਸਨੀਕਾਂ ਦਾ ਕਹਿਣਾ ਹੈ ਕਿ ਉਹ ਇਸ ਸਮੱਸਿਆ ਸਬੰਧੀ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਕਈ ਵਾਰ ਜਾਣੂ ਕਰਵਾ ਚੁੱਕੇ ਹਨ, ਪਰ ਸਮੱਸਿਆ ਦਾ ਸਥਾਈ ਹੱਲ ਨਹੀਂ ਕੀਤਾ ਗਿਆ। ਜਦ ਕਿ ਇਸ ਗੰਦੇ ਪਾਣੀ ਦੇ ਖੜਨ ਨਾਲ ਸੜਕ ਵੀ ਖੇਰੂੰ ਖੇਰੂੰ ਹੋ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਬਸਤੀ ਦਾ ਇਹੀ ਹਾਲ ਰਿਹਾ ਤਾਂ ਉਹ ਦਿਨ ਦੂਰ ਨਹੀਂ, ਜਦੋਂ ਉਹ ਬਸਤੀ ਛੱਡਣ ਲਈ ਮਜਬੂਰ ਹੋਣਗੇ। ਉਨ੍ਹਾਂ ਨਗਰ ਕੌਂਸਲ ਤਪਾ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਸੀਵਰੇਜ ਦੀ ਸਮੱਸਿਆ ਨੂੰ ਤੁਰੰਤ ਹੱਲ ਕਰਵਾਇਆ ਜਾਵੇ ਅਤੇ ਗਲੀਆਂ ਵਿਚ ਖੜ੍ਹੇ ਗੰਦੇ ਪਾਣੀ ਦੀ ਨਿਕਾਸੀ ਕਰਵਾਈ ਜਾਵੇ, ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ।
Ad Position 22
No active advertisement
ਪਿਛਲੀ ਖ਼ਬਰ ਵਿਕਸਿਤ ਭਾਰਤ ‘ਜੀ ਰਾਮ ਜੀ ਐਕਟ’ ਸਕੀਮ ਅਧੀਨ ਮਜ਼ਦੂਰਾਂ ਨੂੰ ਸਹੀ ਕੰਮ ਨਾ ਮਿਲਣ ਦੇ ਰੋਸ ਵਜੋਂ ਨਾਅਰੇਬਾਜ਼ੀ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਕਾਲਜ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੈਮੀਨਾਰ ਕਰਵਾਇਆ
Ad Position 24