12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਵਾਈ.ਐਸ. ਸਕੂਲ ਵਿਖੇ ਵਿਦਿਆਰਥੀਆਂ ਲਈ ‘ਯੁਵਾ ਕਲਾਕਾਰ ਮੁਕਾਬਲੇ’ ਕਰਵਾਏ

ਬਰਨਾਲਾ, 12 ਅਗਸਤ (ਅਸ਼ੋਕ ਭਾਰਤੀ)-ਵਾਈ. ਐਸ.

Ad Position 21
No active advertisement
ਅਜੀਤ ਡੈਸਕ 13-08-2026
ਬਰਨਾਲਾ, 12 ਅਗਸਤ (ਅਸ਼ੋਕ ਭਾਰਤੀ)-ਵਾਈ.ਐਸ. ਸਕੂਲ ਬਰਨਾਲਾ ਵਿਖੇ ਵਿਦਿਆਰਥੀਆਂ ਲਈ ‘ਯੁਵਾ ਕਲਾਕਾਰ ਮੁਕਾਬਲੇ’ ਕਰਵਾਏ ਗਏ। ਜਿਸ ਵਿਚ ਤੀਜੀ ਤੋਂ ਗਿਆਰ੍ਹਵੀਂ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਚਿੱਤਰਕਲਾ ਅਤੇ ਪੇਂਟਿੰਗ ਰਾਹੀਂ ਦੇਸ਼ ਪ੍ਰਤੀ ਆਪਣੇ ਪਿਆਰ, ਸਤਿਕਾਰ ਅਤੇ ਮਾਣ ਦੀ ਭਾਵਨਾ ਨੂੰ ਰੰਗਾਂ ਵਿਚ ਬੇਹੱਦ ਸੁੰਦਰ ਢੰਗ ਨਾਲ ਉਕੇਰਿਆ। ਉਨ੍ਹਾਂ ਨੇ ਰਾਸ਼ਟਰੀ ਝੰਡੇ, ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ, ਭਾਰਤੀ ਸੈਨਿਕਾਂ ਦੀ ਬਹਾਦਰੀ, ਦੇਸ਼ ਦੀ ਏਕਤਾ ਅਤੇ ਆਜ਼ਾਦੀ ਦੇ ਗੌਰਵ ਨੂੰ ਆਪਣੀਆਂ ਕਲਾਕ੍ਰਿਤੀਆਂ ਰਾਹੀਂ ਪੇਸ਼ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਵੀ ਪੇਸ਼ ਕੀਤੇ। ਪ੍ਰਿੰਸੀਪਲ ਵਿੰਮੀਪੁਰੀ ਨੇ ਕਿਹਾ ਕਿ ਹਰੇਕ ਕਲਾਸ ਵਿਚੋਂ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ 10 ਸਰਵੋਤਮ ‘ਯੁਵਾ ਕਲਾਕਾਰਾਂ’ ਦੀ ਚੋਣ ਕੀਤੀ ਜਾਵੇਗੀ। ਚੁਣੇ ਗਏ ਵਿਦਿਆਰਥੀਆਂ ਨੂੰ ‘ਸਰਵੋਤਮ ਦਸ ਯੁਵਾ ਕਲਾਕਾਰ’ ਵਜੋਂ ਸਨਮਾਨਿਤ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਤਰਨਜੋਤ ਵੈੱਲਫ਼ੇਅਰ ਸੁਸਾਇਟੀ ਬੱਲ੍ਹੋ ਅਤੇ ਗ੍ਰਾਮ ਪੰਚਾਇਤ ਨੇ ਮਨਾਇਆ ਰਾਸ਼ਟਰੀ ਲਾਇਬ੍ਰੇਰੀਅਨ ਡੇਅ ਅਗਲੀ ਖ਼ਬਰ ਪਿੰਡ ਠੀਕਰੀਵਾਲਾ ਵਿਖੇ ਘਰ ’ਚੋਂ ਸੋਨੇ, ਚਾਂਦੀ ਦੇ ਗਹਿਣੇ ਅਤੇ ਨਕਦੀ ਚੋਰੀ
Ad Position 24