ਸ਼ਹੀਦ ਕਿਰਨਜੀਤ ਕੌਰ ਯਾਦਗਾਰੀ ਸਮਾਗਮ ’ਚ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਵਲੋਂ ਮੁਫ਼ਤ ਮੈਡੀਕਲ ਕੈਂਪ
ਮਹਿਲ ਕਲਾਂ, 13 ਅਗਸਤ (ਅਵਤਾਰ ਸਿੰਘ ਅਣਖੀ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿ. ਨੰਬਰ 295 ਵਲੋਂ ਸੂਬਾ ਪ੍ਰਧਾਨ ਵੈਦ ਧੰਨਾ ਮੱਲ ਗੋਇਲ ਦੀ ਅਗਵਾਈ ਹੇਠ ਸ਼ਹੀਦ ਕਿਰਨਜੀਤ ਕੌਰ ਮਹਿਲ ਕਲਾਂ ਦੇ ਯਾਦਗਾਰੀ ਸਮਾਗਮ ਵਿਚ ਭਰਵੀਂ ਸ਼ਮੂਲੀਅਤ ਕੀਤੀ ਗਈ।
ਬ
ਬਾਬਾ ਨਾਮਦੇਵ ਪਬਲਿਕ ਸਕੂਲ ਬਰਨਾਲਾ ਵਿਖੇ ਬੱਚਿਆਂ ਨੂੰ ਸਟੇਸ਼ਨਰੀ ਦਾ ਸਾਮਾਨ ਵੰਡਦੇ ਹੋਏ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਅਤੇ ਹੋਰ ਮੈਂਬਰ। ਅਜੀਤ ਤਸਵੀਰ
ਮਹਿਲ ਕਲਾਂ ਵਿਖੇ ਸ਼ਹੀਦ ਕਿਰਨਜੀਤ ਕੌਰ ਦੇ ਯਾਦਗਾਰੀ ਸਮਾਗਮ ਮੌਕੇ ਮੈਡੀਕਲ ਜਾਂਚ ਕੈਂਪ ਵਿਚ ਸੇਵਾਵਾਂ ਨਿਭਾਉਂਦੇ ਹੋਏ ਮੈਡੀਕਲ ਪ੍ਰੈਕਟੀਸ਼ਨਰਜ਼। ਤਸਵੀਰ : ਅਵਤਾਰ ਸਿੰਘ ਅਣਖੀ
14-08-2026
ਮਹਿਲ ਕਲਾਂ, 13 ਅਗਸਤ (ਅਵਤਾਰ ਸਿੰਘ ਅਣਖੀ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿ. ਨੰਬਰ 295 ਵਲੋਂ ਸੂਬਾ ਪ੍ਰਧਾਨ ਵੈਦ ਧੰਨਾ ਮੱਲ ਗੋਇਲ ਦੀ ਅਗਵਾਈ ਹੇਠ ਸ਼ਹੀਦ ਕਿਰਨਜੀਤ ਕੌਰ ਮਹਿਲ ਕਲਾਂ ਦੇ ਯਾਦਗਾਰੀ ਸਮਾਗਮ ਵਿਚ ਭਰਵੀਂ ਸ਼ਮੂਲੀਅਤ ਕੀਤੀ ਗਈ। ਐਸੋਸੀਏਸ਼ਨ ਵਲੋਂ ਦਾਣਾ ਮੰਡੀ ਮਹਿਲ ਕਲਾਂ ਵਿਖੇ ਸਮਾਗਮ ਵਿਚ ਪਹੁੰਚੇ ਲੋਕਾਂ ਲਈ ਮੁਫ਼ਤ ਮੁੱਢਲੀਆਂ ਸਿਹਤ ਸੇਵਾਵਾਂ ਦਾ ਲੰਗਰ ਲਗਾਇਆ ਗਿਆ, ਜਿਸ ਦਾ ਕਰੀਬ 500 ਲੋਕਾਂ ਨੇ ਲਾਭ ਲਿਆ। ਕੈਂਪ ਦੌਰਾਨ ਲੋਕਾਂ ਦੀ ਸਿਹਤ ਜਾਂਚ ਕਰਨ ਦੇ ਨਾਲ-ਨਾਲ ਲੋੜ ਅਨੁਸਾਰ ਮੁੱਢਲੀ ਸਿਹਤ ਸਲਾਹ ਅਤੇ ਸੇਵਾਵਾਂ ਵੀ ਪ੍ਰਦਾਨ ਕੀਤੀਆਂ ਗਈਆਂ। ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਵੈਦ ਧੰਨਾ ਮੱਲ ਗੋਇਲ ਨੇ ਕਿਹਾ ਕਿ ਸੂਬਾ, ਜ਼ਿਲ੍ਹਾ ਅਤੇ ਬਲਾਕ ਪੱਧਰ ਦੇ ਆਗੂਆਂ ਤੇ ਮੈਂਬਰਾਂ ਨੇ ਸਮਾਗਮ ਦੀ ਤਿਆਰੀ ਤੋਂ ਲੈ ਕੇ ਸਿਹਤ ਕੈਂਪ ਦੇ ਪ੍ਰਬੰਧਾਂ ਤੱਕ ਪੂਰੀ ਜ਼ਿੰਮੇਵਾਰੀ ਨਾਲ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾ ਉਣਾ ਐਸੋਸੀਏਸ਼ਨ ਦੀ ਸਮਾਜਿਕ ਜ਼ਿੰਮੇਵਾਰੀ ਦਾ ਅਹਿਮ ਹਿੱਸਾ ਹੈ ਅਤੇ ਲੋਕ ਪੱਖੀ ਸਿਹਤ ਸੇਵਾਵਾਂ ਦੇ ਅਜਿਹੇ ਉਪਰਾਲੇ ਅੱਗੇ ਵੀ ਜਾਰੀ ਰੱਖੇ ਜਾਣਗੇ। ਉਨ੍ਹਾਂ ਕਿਹਾ ਕਿ ਕਿਰਤੀ ਵਰਗ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਸਾਂਝੇ ਤੇ ਵਿਸ਼ਾਲ ਸੰਘਰਸ਼ਾਂ ਦਾ ਹਿੱਸਾ ਬਣਨਾ ਸਮੇਂ ਦੀ ਅਣਸਰਦੀ ਲੋੜ ਹੈ। ਇਸ ਮੌਕੇ ਪ੍ਰਧਾਨ ਜੱਗਾ ਸਿੰਘ ਮੌੜ, ਦਲਬਾਰ ਸਿੰਘ ਮਹਿਲ ਕਲਾਂ, ਨਿਰਭੈ ਸਿੰਘ ਨਿਹਾਲੂਵਾਲ, ਬਿੰਦਰ ਸਿੰਘ ਸ਼ਹਿਣਾ, ਮੋਹਨ ਲਾਲ ਬਰਨਾਲਾ, ਰਣਜੀਤ ਸਿੰਘ ਸੋਹੀ, ਜਗਰੂਪ ਸਿੰਘ ਰਾਏਕੋਟ, ਮਲਕੀਤ ਸਿੰਘ ਲਾਡੀ, ਤਜਿੰਦਰ ਸਿੰਘ, ਗੁਰਜੰਟ ਸਿੰਘ ਕਲਸੀਆਂ, ਜੰਗ ਬਹਾਦਰ ਬੋਪਾਰਾਏ ਰਾਏ, ਬਾਰੂ ਮੁਹੰਮਦ, ਜਗਜੀਤ ਸਿੰਘ ਲੋਹਗੜ੍ਹ, ਦਿਲਬਾਗ ਸਿੰਘ ਕੁਤਬਾ, ਇੰਦਰਜੀਤ ਸਿੰਘ ਸੋਹੀ, ਜਸਬੀਰ ਸਿੰਘ ਹਰਦਾਸਪੁਰਾ, ਹਰੀਕਰਨ ਸਿੰਘ, ਬਚਿੱਤਰ ਸਿੰਘ ਕਲੇਰ, ਰਵਿੰਦਰ ਸਿੰਘ, ਕੇਵਲ ਸਿੰਘ ਜਲਾਲਦੀਵਾਲ, ਸੁਰਿੰਦਰ ਸਿੰਘ ਵਜੀਦਕੇ, ਅਮਰਜੀਤ ਸਿੰਘ ਮਹਿਲ ਕਲਾਂ, ਜਸਵੰਤ ਸਿੰਘ ਛੀਨੀਵਾਲ ਕਲਾਂ, ਮੇਜਰ ਸਿੰਘ ਛਾਪਾ, ਮਲਕੀਤ ਸਿੰਘ ਮੂੰਮ, ਆਦਿ ਨੇ ਸ਼ਮੂਲੀਅਤ ਕਰਦਿਆਂ ਮੈਡੀਕਲ ਸੇਵਾ ਕੈਂਪ ਵਿਚ ਆਪਣੀਆਂ ਸੇਵਾਵਾਂ ਨਿਭਾਈਆਂ।