14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਬੰਦੀ ਸਿੰਘਾਂ ਦੀ ਰਿਹਾਈ ਲਈ 15 ਨੂੰ ਗਵਰਨਰ ਹਾਊਸ ਵੱਲ ਰੋਸ ਮਾਰਚ ’ਚ ਸ਼੍ਰੋਮਣੀ ਅਕਾਲੀ ਦਲ (ਅ) ਭਰਵੀਂ ਸ਼ਮੂਲੀਅਤ ਕਰੇਗਾ-ਭਾਈ ਗੁਰਜੰਟ ਸਿੰਘ ਕੱਟੂ

ਮਹਿਲ ਕਲਾਂ, 13 ਅਗਸਤ (ਅਵਤਾਰ ਸਿੰਘ ਅਣਖੀ)-ਕੌਮੀ ਇਨਸਾਫ਼ ਮੋਰਚੇ ਦੇ ਸੱਦੇ ’ਤੇ 15 ਅਗਸਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਗਵਰਨਰ ਹਾਊਸ ਵੱਲ ਕੀਤੇ ਜਾ ਰਹੇ ਰੋਸ ਮਾਰਚ ਵਿਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਜਾਵੇਗੀ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਨਰਲ ਸਕੱਤਰ ਭਾਈ ਗੁਰਜੰਟ ਸਿੰਘ ਕੱਟੂ ਨੇ ‘ਅਜੀਤ’ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਦਿੱਤੀ।

Ad Position 21
No active advertisement
ਮੁੱਖ ਮਹਿਮਾਨ ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ। ਅਜੀਤ ਤਸਵੀਰ 14-08-2026
ਮਹਿਲ ਕਲਾਂ, 13 ਅਗਸਤ (ਅਵਤਾਰ ਸਿੰਘ ਅਣਖੀ)-ਕੌਮੀ ਇਨਸਾਫ਼ ਮੋਰਚੇ ਦੇ ਸੱਦੇ ’ਤੇ 15 ਅਗਸਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਗਵਰਨਰ ਹਾਊਸ ਵੱਲ ਕੀਤੇ ਜਾ ਰਹੇ ਰੋਸ ਮਾਰਚ ਵਿਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਜਾਵੇਗੀ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਨਰਲ ਸਕੱਤਰ ਭਾਈ ਗੁਰਜੰਟ ਸਿੰਘ ਕੱਟੂ ਨੇ ‘ਅਜੀਤ’ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਦਿੱਤੀ। ਭਾਈ ਕੱਟੂ ਨੇ ਕਿਹਾ ਕਿ ਭਾਰਤ ਦੀ ਆਜ਼ਾਦੀ ਤੋਂ ਬਾਅਦ ਸਿੱਖ ਕੌਮ ਨਾਲ ਲਗਾਤਾਰ ਵਿਤਕਰੇ ਅਤੇ ਬੇਇਨਸਾਫ਼ੀ ਹੁੰਦੀ ਆ ਰਹੀ ਹੈ। ਸਿੱਖਾਂ ਨਾਲ ਵਾਪਰ ਰਹੀਆਂ ਵੱਖ-ਵੱਖ ਘਟਨਾਵਾਂ ਅਤੇ ਬੇਇਨਸਾਫ਼ੀ ਦੇ ਮਾਮਲੇ ਇਹ ਸਵਾਲ ਖੜ੍ਹੇ ਕਰਦੇ ਹਨ, ਕਿ ਕੀ ਸਿੱਖਾਂ ਨੂੰ ਦੇਸ਼ ਵਿਚ ਬਰਾਬਰ ਦੇ ਹੱਕ ਅਤੇ ਇਨਸਾਫ਼ ਮਿਲ ਰਿਹਾ ਹੈ? ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਸਿਆਸੀ ਬੰਦੀ ਸਿੰਘਾਂ ਨੂੰ ਅਜੇ ਤੱਕ ਰਿਹਾਅ ਨਹੀਂ ਕੀਤਾ ਗਿਆ, ਜਦ ਕਿ ਕਈ ਹੋਰ ਮਾਮਲਿਆਂ ਵਿਚ ਕਾਨੂੰਨੀ ਪ੍ਰਕਿਰਿਆ ਨੂੰ ਵੱਖਰੇ ਢੰਗ ਨਾਲ ਦੇਖਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਸਿੱਖ ਕੌਮ ਲਈ ਲੰਮੇ ਸਮੇਂ ਤੋਂ ਗੰਭੀਰ ਅਤੇ ਭਾਵਨਾਤਮਕ ਮੁੱਦਾ ਬਣਿਆ ਹੋਇਆ ਹੈ। ਭਾਈ ਕੱਟੂ ਨੇ ਕਿਹਾ ਕਿ 15 ਅਗਸਤ ਨੂੰ ਹਜ਼ਾਰਾਂ ਦੀ ਗਿਣਤੀ ਵਿਚ ਸਿੱਖ ਸੰਗਤਾਂ ਕੌਮੀ ਇਨਸਾਫ਼ ਮੋਰਚੇ ਦੇ ਸੱਦੇ ’ਤੇ ਮੁਹਾਲੀ ਵਿਖੇ ਇਕੱਠੇ ਹੋ ਕੇ ਗਵਰਨਰ ਹਾਊਸ ਵੱਲ ਕੀਤੇ ਜਾ ਰਹੇ ਰੋਸ ਮਾਰਚ ’ਚ ਸ਼ਾਮਿਲ ਹੋ ਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਆਪਣੀ ਆਵਾਜ਼ ਬੁਲੰਦ ਕਰਨਗੀਆਂ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਘੱਟ ਗਿਣਤੀਆਂ ਲਈ ਵੱਖਰੇ ਕਾਨੂੰਨੀ ਮਾਪਦੰਡ ਹੋਣ ਦੀ ਭਾਵਨਾ ਪੈਦਾ ਹੋ ਰਹੀ ਹੈ ਅਤੇ ਪੰਜਾਬ ਨਾਲ ਵੀ ਲਗਾਤਾਰ ਵਿਤਕਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਆਪਣੇ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਹੱਕਾਂ ਦੀ ਰਾਖੀ ਲਈ ਇਕ ਮੰਚ ’ਤੇ ਇਕੱਠੇ ਹੋ ਕੇ ਸੰਘਰਸ਼ ਕਰਨਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਜੀ.ਐੱਸ. ਕਾਨਵੈਂਟ ਸਕੂਲ ਵਿਖੇ ਚੈੱਸ ਦੇ ਮੁਕਾਬਲੇ ਕਰਵਾਏ ਜਗਸੀਰ ਸਿੰਘ ਚੀਮਾ ਦੇ ਫ਼ੀਸ ਰੈਗੂਲੇਟਰੀ ਕਮਿਸ਼ਨ ਦੇ ਮੈਂਬਰ ਵਜੋ... ਅਗਲੀ ਖ਼ਬਰ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਆਜ਼ਾਦੀ ਦਿਹਾੜੇ ਦੀ ਫੁੱਲ ਡਰੈੱਸ ਰਿਹਰਸਲ ਕਰਵਾਈ
Ad Position 24