ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ ਦੀ ਵਰਤੋਂ ਸੰਬੰਧੀ ਜਾਣਕਾਰੀ ਦਿੱਤੀ
ਰੂੜੇਕੇ ਕਲਾਂ, 13 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ. ਡੀ.
ਰੂੜੇਕੇ ਕਲਾਂ, 13 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ.ਡੀ. ਕਰਮਜੀਤ ਕੌਰ ਦੇਵਾ ਦੀ ਅਗਵਾਈ ਵਿਚ ਸੋਸ਼ਲ ਮੀਡੀਆ ਦੀ ਸਹੀ ਵਰਤੋਂ ਸਬੰਧੀ ਸੈਮੀਨਾਰ ਕਰਵਾਇਆ ਗਿਆ। ਇੰਸਪੈਕਟਰ ਗੁਰਮੰਦਰ ਸਿੰਘ ਮੁੱਖ ਅਫ਼ਸਰ ਪੁਲਿਸ ਥਾਣਾ ਰੂੜੇਕੇ ਕਲਾਂ ਨੇ ਸੰਸਥਾ ਦੇ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ ਦੀ ਸਹੀ ਵਰਤੋਂ ਕਰਦਿਆਂ ਸਾਵਧਾਨ ਰਹਿਣ, ਅਣਜਾਣ ਵਿਅਕਤੀਆਂ ਨਾਲ ਨਿੱਜੀ ਜਾਣਕਾਰੀ ਸਾਂਝੀ ਕਰਨ, ਕਿਸੇ ਵੀ ਗ਼ਲਤ ਭੜਕਾਊ ਸਮਗਰੀ ਨੂੰ ਅੱਗੇ ਬਿਨਾਂ ਜਾਣਕਾਰੀ ਦੇ ਸ਼ੇਅਰ ਨਾ ਕਰਨ ਸਬੰਧੀ ਪ੍ਰੇਰਿਤ ਕੀਤਾ ਗਿਆ। ਇੰਸਪੈਕਟਰ ਗੁਰਮੰਦਰ ਸਿੰਘ ਮੁੱਖ ਅਫ਼ਸਰ ਥਾਣਾ ਰੂੜੇਕੇ ਕਲਾਂ ਨੂੰ ਐਮ.ਡੀ. ਕਰਮਜੀਤ ਕੌਰ ਦੇਵਾ ਦੀ ਅਗਵਾਈ ਵਿਚ ਸੰਸਥਾ ਪ੍ਰਬੰਧਕਾਂ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਸਤੀਸ਼ ਕੁਮਾਰ, ਲੈਕਚਰਾਰ ਜਗਮੇਲ ਸਿੰਘ ਸਮਰਾ, ਸੂਬੇਦਾਰ ਹਰਭਜਨ ਸਿੰਘ ਸਿੱਧੂ, ਨੰਬਰਦਾਰ ਸੁਖਦੇਵ ਸਿੰਘ ਸਿੱਧੂ, ਜਗਮੇਲ ਸਿੰਘ ਧਾਲੀਵਾਲ, ਗੁਰਜੰਟ ਸਿੰਘ ਮਾਨ, ਮਾਸਟਰ ਗਲੋਦਰ ਖ਼ਾਨ ਹਾਜ਼ਰ ਸਨ।