14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਮਾਤਾ ਗੁਜਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ’ਚ ਤੀਆਂ ਦਾ ਤਿਉਹਾਰ ਮਨਾਇਆ

ਧਨੌਲਾ, 14 ਅਗਸਤ (ਜਤਿੰਦਰ ਸਿੰਘ ਧਨੌਲਾ)-ਮਾਤਾ ਗੁਜਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਨੌਲਾ ਵਿਚ ਪੰਜਾਬੀ ਸਭਿਆਚਾਰ ਅਤੇ ਵਿਰਸੇ ਨਾਲ ਜੁੜਿਆ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਨੂੰ ਪੰਜਾਬੀ ਸਭਿਆਚਾਰ ਦੀ ਝਲਕ ਪੇਸ਼ ਕਰਦੇ ਰੰਗ-ਬਿਰੰਗੇ ਸਜਾਵਟੀ ਸਮਾਨ ਨਾਲ ਸਜਾਇਆ ਗਿਆ।

Ad Position 21
No active advertisement
ਦੇਸ਼ ਭਗਤ ਕਾਲਜ ਬਰੜਵਾਲ ਦੇ ਵਿਦਿਆਰਥੀ ਪੰਜਾਬ ਵਿਧਾਨ ਸਭਾ ਦੇ ਇਕ ਦਿਨਾਂ ਵਿਦਿਅਕ ਦੌਰੇ ਦੌਰਾਨ। ਤਸਵੀਰ : ਲਖਵੀਰ ਸਿੰਘ ਧਾਂਦਰਾ ਨਗਰ ਕੌਂਸਲ ਦੀ ਹਾਊਸ ਮੀਟਿੰਗ ਦੌਰਾਨ 10 ਮਤੇ ਹੋਏ ਬਹੁਸਰਬਸੰਮਤੀ ਨਾਲ ਪਾਸ 15-08-2026
ਧਨੌਲਾ, 14 ਅਗਸਤ (ਜਤਿੰਦਰ ਸਿੰਘ ਧਨੌਲਾ)-ਮਾਤਾ ਗੁਜਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਨੌਲਾ ਵਿਚ ਪੰਜਾਬੀ ਸਭਿਆਚਾਰ ਅਤੇ ਵਿਰਸੇ ਨਾਲ ਜੁੜਿਆ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਨੂੰ ਪੰਜਾਬੀ ਸਭਿਆਚਾਰ ਦੀ ਝਲਕ ਪੇਸ਼ ਕਰਦੇ ਰੰਗ-ਬਿਰੰਗੇ ਸਜਾਵਟੀ ਸਮਾਨ ਨਾਲ ਸਜਾਇਆ ਗਿਆ। ਵਿਦਿਆਰਥਣਾਂ ਨੇ ਪੰਜਾਬੀ ਪਹਿਰਾਵੇ ਵਿਚ ਸਜ-ਧਜ ਕੇ ਗਿੱਧਾ, ਲੋਕ ਗੀਤ ਅਤੇ ਹੋਰ ਸਭਿਆਚਾਰਕ ਪੇਸ਼ਕਾਰੀਆਂ ਰਾਹੀਂ ਪੰਜਾਬ ਦੀ ਅਮੀਰ ਵਿਰਾਸਤ ਨੂੰ ਦਰਸਾਇਆ। ਇਸ ਦੌਰਾਨ ਤੀਆਂ ਨਾਲ ਸਬੰਧਿਤ ਰਵਾਇਤੀ ਖੇਡਾਂ ਅਤੇ ਗਤੀਵਿਧੀਆਂ ਵੀ ਕਰਵਾਈਆਂ ਗਈਆਂ, ਜਿਨ੍ਹਾਂ ਦਾ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਖ਼ੂਬ ਅਨੰਦ ਮਾਣਿਆ। ਸਕੂਲ ਦੇ ਪ੍ਰਿੰਸੀਪਲ ਵਰੁਣਦੀਪ ਕੌਰ ਵਾਲੀਆ ਨੇ ਕਿਹਾ ਕਿ ਅਜਿਹੇ ਤਿਉਹਾਰ ਮਨਾਉਣ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਪੰਜਾਬੀ ਸਭਿਆਚਾਰ, ਰਵਾਇਤਾਂ ਅਤੇ ਵਿਰਸੇ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਆਧੁਨਿਕ ਯੁੱਗ ਵਿਚ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਸਭਿਆਚਾਰਕ ਜੜ੍ਹਾਂ ਨਾਲ ਜੋੜੀ ਰੱਖਣਾ ਬਹੁਤ ਜ਼ਰੂਰੀ ਹੈ। ਸਾਰੇ ਅਧਿਆਪਕਾਂ ਨੂੰ ਇਸ ਮੌਕੇ ਮਹਿੰਦੀ, ਚੂੜੀਆਂ ਅਤੇ ਹੋਰ ਸ਼ਿੰਗਾਰ ਦੀਆਂ ਚੀਜ਼ਾਂ ਯਾਦਗਾਰੀ ਚਿੰਨ੍ਹ ਵਜੋਂ ਸਨਮਾਨਿਤ ਕੀਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਬਿਕਰਮਜੀਤ ਸਿੰਘ ਵਾਲੀਆ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਤੀਆਂ ਦੇ ਤਿਉਹਾਰ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ ਅਤੇ ਪੰਜਾਬੀ ਸਭਿਆਚਾਰ ਨੂੰ ਸੰਭਾਲਣ ਅਤੇ ਅੱਗੇ ਵਧਾਉਣ ਦਾ ਸੰਦੇਸ਼ ਦਿੱਤਾ। ਇਹ ਪ੍ਰੋਗਰਾਮ ਦੀ ਸਮਾਪਤੀ ਮੌਕੇ ਅਵਤਾਰ ਸਿੰਘ ਗੋਗੀ ਭੱਠਲ ਨੇ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮਾਂ ਦਾ ਡੀ.ਏ. ਰੋਕ ਕੇ ਸਰਕਾਰ ਨੇ ਖ਼ਜ਼ਾਨਾ ਖ਼ਾਲੀ ਹੋਣ ਦਾ ਕੀਤਾ ਇਸ਼ਾਰਾ-ਮੌੜ ਅਗਲੀ ਖ਼ਬਰ ਅੰਤਰ ਹਾਊਸ ਮੁਕਾਬਲੇ ਕਰਵਾਏ
Ad Position 24