14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਮੁਲਾਜ਼ਮਾਂ ਦਾ ਡੀ.ਏ. ਰੋਕ ਕੇ ਸਰਕਾਰ ਨੇ ਖ਼ਜ਼ਾਨਾ ਖ਼ਾਲੀ ਹੋਣ ਦਾ ਕੀਤਾ ਇਸ਼ਾਰਾ-ਮੌੜ

ਸ਼ਹਿਣਾ, 14 ਅਗਸਤ (ਸੁਰੇਸ਼ ਗੋਗੀ)-ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਰੋਜ਼ ਦਾਅਵੇ ਕਰਦੀ ਹੈ, ਕਿ ਜੋ ਵਿਕਾਸ ਆਮ ਆਦਮੀ ਪਾਰਟੀ ਨੇ ਕੀਤਾ, ਉਹ ਆਜ਼ਾਦੀ ਤੋਂ ਬਾਅਦ ਕਦੇ ਨਹੀਂ ਹੋਇਆ। ਇਹ ਸ਼ਬਦ ਗੁਰਮੇਲ ਸਿੰਘ ਮੌੜ ਜ਼ਿਲ੍ਹਾ ਚੇਅਰਮੈਨ ਐਸ.

Ad Position 21
No active advertisement
ਮੁਲਾਜ਼ਮਾਂ ਦਾ ਡੀ.ਏ. ਰੋਕ ਕੇ ਸਰਕਾਰ ਨੇ ਖ਼ਜ਼ਾਨਾ ਖ਼ਾਲੀ ਹੋਣ ਦਾ ਕੀਤਾ ਇਸ਼ਾਰਾ-ਮੌੜ 15-08-2026
ਸ਼ਹਿਣਾ, 14 ਅਗਸਤ (ਸੁਰੇਸ਼ ਗੋਗੀ)-ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਰੋਜ਼ ਦਾਅਵੇ ਕਰਦੀ ਹੈ, ਕਿ ਜੋ ਵਿਕਾਸ ਆਮ ਆਦਮੀ ਪਾਰਟੀ ਨੇ ਕੀਤਾ, ਉਹ ਆਜ਼ਾਦੀ ਤੋਂ ਬਾਅਦ ਕਦੇ ਨਹੀਂ ਹੋਇਆ। ਇਹ ਸ਼ਬਦ ਗੁਰਮੇਲ ਸਿੰਘ ਮੌੜ ਜ਼ਿਲ੍ਹਾ ਚੇਅਰਮੈਨ ਐਸ.ਸੀ ਡਿਪਾਰਟਮੈਂਟ ਕਾਂਗਰਸ ਨੇ ਪੱਖੋ ਕੈਂਚੀਆਂ ਵਿਖੇ ਗੱਲਬਾਤ ਕਰਦਿਆਂ ਆਖੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਵਿਧਾਇਕ ਵੀ ਇਕ ਪਿੰਡ ਵਿਚ ਦਰਜਨਾਂ ਨੌਕਰੀਆਂ ਦੇਣ ਦੇ ਦਾਅਵੇ ਕਰਦੇ ਹਨ, ਪਰ ਉਹ ਝੂਠੇ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਰੋੜਾਂ ਰੁਪਏ ਦਾ ਕਰਜ਼ਾ ਚੁੱਕ ਕੇ ਸੂਬੇ ਨੂੰ ਹੋਰ ਕਰਜ਼ਾਈ ਕਰ ਰਹੀ ਹੈ। ਆਉਣ ਵਾਲੇ ਸਮੇਂ ਵਿਚ ਪੰਜਾਬ ਜੋ ਖ਼ੁਸ਼ਹਾਲ ਸੂਬਾ ਹੁੰਦਾ ਸੀ, ਆਮ ਆਦਮੀ ਪਾਰਟੀ ਦੀ ਸਰਕਾਰ ਕਾਰਨ ਕੰਗਾਲੀ ਵੱਲ ਵਧ ਰਿਹਾ ਹੈ। ਗੁਰਮੇਲ ਸਿੰਘ ਮੌੜ ਨੇ ਕਿਹਾ ਕਿ ਪੰਜਾਬ ਸਰਕਾਰ ਤੋਂ ਹਰ ਵਰਗ ਦੁਖੀ ਨਜ਼ਰ ਆ ਰਿਹਾ ਹੈ। ਲੋਕਾਂ ਦੇ ਮਸਲੇ ਹੱਲ ਕਰਨ ਲਈ ਪਿੰਡਾਂ ਵਿਚ ਆਮ ਆਦਮੀ ਪਾਰਟੀ ਵਲੋਂ ਲੋਕ ਮਿਲਣੀ ਪ੍ਰੋਗਰਾਮ ਕਰਵਾਉਣ ਦਾ ਮਾਮਲਾ ਇਸ ਕਾਰਨ ਅੱਧ ਵਿਚਕਾਰ ਰਹਿ ਗਿਆ ਕਿ ਲੋਕ ਪਿੰਡਾਂ ਦੀਆਂ ਸੱਥਾਂ ਵਿਚ ਮੌਜੂਦਾ ਵਿਧਾਇਕਾ ਨੂੰ ਜੋ ਸੱਤਾਧਾਰੀ ਧਿਰ ਨਾਲ ਸਬੰਧਿਤ ਹਨ ਘੇਰ ਕੇ ਉਨ੍ਹਾਂ ਵਲੋਂ ਕੀਤੇ ਕੰਮਾਂ ਬਾਰੇ ਪੁੱਛਣ ਲੱਗੇ ਹਨ। ਗੁਰਮੇਲ ਸਿੰਘ ਮੌੜ ਨੇ ਕਿਹਾ ਕਿ ਉਹ ਸਮਾਂ ਦੂਰ ਨਹੀਂ, ਕਿ ਜਦ ਆਮ ਆਦਮੀ ਪਾਰਟੀ ਬੀਤੇ ਵੇਲੇ ਦੀ ਗੱਲ ਰਹਿ ਜਾਵੇਗੀ। ਇਸ ਮੌਕੇ ਸੁਰਜੀਤ ਸਿੰਘ ਜ਼ਿਲ੍ਹਾ ਜਨਰਲ ਸੈਕਟਰੀ, ਇਕਬਾਲ ਸਿੰਘ ਵਾਇਸ ਪ੍ਰਧਾਨ, ਜਸ਼ਨਦੀਪ ਸਿੰਘ, ਦੀਪਕ ਸਿੰਘ ਪੱਖੋਕੇ, ਬਲਰਾਜ ਸਿੰਘ ਆਦਿ ਕਾਂਗਰਸੀ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਨਿਹਾਲੂਵਾਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਮਾਤਾ ਗੁਜਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ’ਚ ਤੀਆਂ ਦਾ ਤਿਉਹਾਰ ਮਨਾਇਆ
Ad Position 24