15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਪਿੰਡ ਨਿਹਾਲੂਵਾਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਮਹਿਲ ਕਲਾਂ, 14 ਅਗਸਤ (ਤਰਸੇਮ ਸਿੰਘ ਗਹਿਲ)-ਬਲਾਕ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਨਿਹਾਲੂਵਾਲ ਵਿਖੇ ਸਰਪੰਚ ਸੁਖਦੀਪ ਕੌਰ ਪਤਨੀ ਗੁਰਪ੍ਰੀਤ ਸ਼ਰਮਾ ਦੇ ਉਪਰਾਲੇ ਅਤੇ ਪਿੰਡ ਦੀਆਂ ਲੜਕੀਆਂ ਦੇ ਸਹਿਯੋਗ ਨਾਲ ਤੀਆਂ ਦਾ ਤਿਉਹਾਰ ਮਨਾਇਆ ਗਿਆ। ਸਮਾਗਮ ਦੌਰਾਨ ਪਿੰਡ ਦੀਆਂ ਔਰਤਾਂ ਅਤੇ ਮੁਟਿਆਰਾਂ ਨੇ ਰਲ-ਮਿਲ ਕੇ ਕਿੱਕਲੀਆਂ ਪਾਈਆਂ, ਪੰਜਾਬੀ ਬੋਲੀਆਂ ਪਾ ਕੇ ਤੀਆਂ ਦੀ ਰਵਾਇਤੀ ਰੌਣਕ ਨੂੰ ਚਾਰ ਚੰਨ ਲਾਏ ਅਤੇ ਪੰਜਾਬੀ ਸਭਿਆਚਾਰ ਦੀਆਂ ਪੁਰਾਤਨ ਰਵਾਇਤਾਂ ਨੂੰ ਜੀਵੰਤ ਕੀਤਾ।

Ad Position 21
No active advertisement
ਅਜੀਤ ਡੈਸਕ 15-08-2026
ਮਹਿਲ ਕਲਾਂ, 14 ਅਗਸਤ (ਤਰਸੇਮ ਸਿੰਘ ਗਹਿਲ)-ਬਲਾਕ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਨਿਹਾਲੂਵਾਲ ਵਿਖੇ ਸਰਪੰਚ ਸੁਖਦੀਪ ਕੌਰ ਪਤਨੀ ਗੁਰਪ੍ਰੀਤ ਸ਼ਰਮਾ ਦੇ ਉਪਰਾਲੇ ਅਤੇ ਪਿੰਡ ਦੀਆਂ ਲੜਕੀਆਂ ਦੇ ਸਹਿਯੋਗ ਨਾਲ ਤੀਆਂ ਦਾ ਤਿਉਹਾਰ ਮਨਾਇਆ ਗਿਆ। ਸਮਾਗਮ ਦੌਰਾਨ ਪਿੰਡ ਦੀਆਂ ਔਰਤਾਂ ਅਤੇ ਮੁਟਿਆਰਾਂ ਨੇ ਰਲ-ਮਿਲ ਕੇ ਕਿੱਕਲੀਆਂ ਪਾਈਆਂ, ਪੰਜਾਬੀ ਬੋਲੀਆਂ ਪਾ ਕੇ ਤੀਆਂ ਦੀ ਰਵਾਇਤੀ ਰੌਣਕ ਨੂੰ ਚਾਰ ਚੰਨ ਲਾਏ ਅਤੇ ਪੰਜਾਬੀ ਸਭਿਆਚਾਰ ਦੀਆਂ ਪੁਰਾਤਨ ਰਵਾਇਤਾਂ ਨੂੰ ਜੀਵੰਤ ਕੀਤਾ। ਇਸ ਮੌਕੇ ਪਿੰਡ ਦੀਆਂ ਔਰਤਾਂ ਨੇ ਕਿਹਾ ਕਿ ਸਮਾਗਮ ਨਵੀਂ ਪੀੜ੍ਹੀ ਦੀਆਂ ਧੀਆਂ ਅਤੇ ਮੁਟਿਆਰਾਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਤੀਆਂ ਦੇ ਸਮਾਗਮ ਵਿਚ ਭਾਗ ਲੈਣ ਵਾਲੀਆਂ ਸਮੂਹ ਔਰਤਾਂ ਅਤੇ ਲੜਕੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਧੀਆਂ ਸਾਡੇ ਸਮਾਜ ਦੀ ਸ਼ਾਨ ਹਨ ਅਤੇ ਉਨ੍ਹਾਂ ਦੀਆਂ ਖ਼ੁਸ਼ੀਆਂ ਵਿਚ ਹੀ ਪੰਜਾਬੀ ਸਭਿਆਚਾਰ ਦੀ ਅਸਲ ਖ਼ੂਬਸੂਰਤੀ ਵੱਸਦੀ ਹੈ। ਸਮਾਗਮ ਦੌਰਾਨ ਔਰਤਾਂ ਅਤੇ ਲੜਕੀਆਂ ਦੇ ਵੱਖ-ਵੱਖ ਰਵਾਇਤੀ ਮੁਕਾਬਲੇ ਵੀ ਕਰਵਾਏ ਗਏ। ਜੇਤੂ ਰਹੀਆਂ ਮੁਟਿਆਰਾਂ ਅਤੇ ਹੋਰ ਚੁਣੀਆਂ ਹੋਈਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਰਪੰਚ ਸੁਖਦੀਪ ਕੌਰ, ਸਮਾਜ ਸੇਵੀ ਗੁਰਪ੍ਰੀਤ ਸ਼ਰਮਾ, ਸੀਨੀਅਰ ਆਗੂ ਪੰਡਿਤ ਸੋਮਨਾਥ ਨਿਹਾਲੂਵਾਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕੁਲਦੀਪ ਕੌਰ ਖੜਕੇ, ਸਰਪੰਚ ਸਰਬਜੀਤ ਸਿੰਘ ਸ਼ੰਭੂ, ਸਰਪੰਚ ਮਨਜੀਤ ਕੌਰ ਗੰਗੋਹਰ, ਰਘਬੀਰ ਸਿੰਘ ਗੰਗੋਹਰ, ਸਮਾਜ ਸੇਵੀ ਹਰਤੇਜ ਸਿੰਘ ਸਿੱਧੂ, ਕੁਲਦੀਪ ਸਿੰਘ ਗੁਰਮ, ਕਾਮਰੇਡ ਬਲਵੰਤ ਸਿੰਘ ਨਿਹਾਲੂਵਾਲ ਸਮੇਤ ਹੋਰ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਨਾ ਬਹੁਤ ਹੀ ਮੰਦਭਾਗੀ ਗੱਲ-ਧਰਮ ਸਿੰਘ ਫ਼ੌਜੀ ਅਗਲੀ ਖ਼ਬਰ ਮੁਲਾਜ਼ਮਾਂ ਦਾ ਡੀ.ਏ. ਰੋਕ ਕੇ ਸਰਕਾਰ ਨੇ ਖ਼ਜ਼ਾਨਾ ਖ਼ਾਲੀ ਹੋਣ ਦਾ ਕੀਤਾ ਇਸ਼ਾਰਾ-ਮੌੜ
Ad Position 24