ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਆਜ਼ਾਦੀ ਦਿਹਾੜਾ ਮਨਾਇਆ
ਰੂੜੇਕੇ ਕਲਾਂ, 14 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ. ਡੀ ਕਰਮਜੀਤ ਕੌਰ ਦੇਵਾ ਦੀ ਅਗਵਾਈ ਵਿਚ ਆਜ਼ਾਦੀ ਦਿਹਾੜਾ ਮਨਾਇਆ ਗਿਆ।
ਰੂੜੇਕੇ ਕਲਾਂ, 14 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ.ਡੀ ਕਰਮਜੀਤ ਕੌਰ ਦੇਵਾ ਦੀ ਅਗਵਾਈ ਵਿਚ ਆਜ਼ਾਦੀ ਦਿਹਾੜਾ ਮਨਾਇਆ ਗਿਆ। ਸੰਸਥਾ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਨਾਲ ਸਬੰਧਿਤ ਗੀਤ, ਕਵਿਤਾਵਾਂ, ਕੋਰੋਗ੍ਰਾਫੀਆਂ ਪੇਸ਼ ਕਰ ਕੇ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ ਗਈ। ਇਸ ਮੌਕੇ ਕਮੇਟੀ ਮੈਂਬਰ ਲੈਕਚਰਾਰ ਜਗਮੇਲ ਸਿੰਘ ਸਮਰਾ, ਸੂਬੇਦਾਰ ਹਰਭਜਨ ਸਿੰਘ ਸਿੱਧੂ, ਨੰਬਰਦਾਰ ਸੁਖਦੇਵ ਸਿੰਘ ਸਿੱਧੂ, ਜਗਮੇਲ ਸਿੰਘ ਧਾਲੀਵਾਲ, ਗੁਰਜੰਟ ਸਿੰਘ ਮਾਨ, ਨਿਰਮਲ ਸਿੰਘ ਮਾਨ, ਮਾਸਟਰ ਗਲੋਦਰ ਖ਼ਾਨ, ਬਲਦੇਵ ਸਿੰਘ ਸਿੱਧੂ, ਕੋਆਰਡੀਨੇਟਰ ਗੁਰਦੀਪ ਸਿੰਘ ਤੋਂ ਇਲਾਵਾ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ।