15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਅਧਿਕਾਰਤ ਸਰਪੰਚ ਗੁਰਮੀਤ ਸਿੰਘ ਬਦਹੋਲ ਦੀ ਅਗਵਾਈ ਹੇਠ ਛੀਨੀਵਾਲ ਕਲਾਂ ’ਚ ਗਲੀਆਂ ਦੇ ਵਿਕਾਸ ਦੀ ਹੋਈ ਸ਼ੁਰੂਆਤ

ਧੂਰੀ, 14 ਅਗਸਤ (ਲਖਵੀਰ ਸਿੰਘ ਧਾਂਦਰਾ) - ਹਾਲ ਹੀ ਵਿੱਚ ਨਗਰ ਕੌਂਸਲ ਧੂਰੀ ਦੀ ਪ੍ਰਧਾਨ ਚੁਣੇ ਗਏ ਅਮਰਜੋਤ ਕੌਰ ਬਾਜਵਾ ਅਤੇ ਉਨ੍ਹਾਂ ਦੇ ਪਤੀ ਰੂਬਲ ਬਾਜਵਾ ਦਾ ਦੇਸ਼ ਭਗਤ ਕਾਲਜ ਬਰੜ੍ਹਵਾਲ ਟਰੱਸਟ ਦੀ ਮੈਨੇਜਮੈਂਟ ਵੱਲੋਂ ਸਵਾਗਤ ਕਰਦਿਆਂ ਉਚੇਚੇ ਤੌਰ ’ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਟਰੱਸਟ ਦੇ ਅਹੁਦੇਦਾਰਾਂ ਵੱਲੋਂ ਬਾਜਵਾ ਪਰਿਵਾਰ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਹਾਰਦਿਕ ਮੁਬਾਰਕਬਾਦ ਦਿੱਤੀ ਗਈ ਅਤੇ ਸ਼ਹਿਰ ਦੀ ਬਹਿਤਰੀ ਲਈ ਸ਼ੁੱਭਕਾਮਨਾਵਾਂ ਭੇਟ ਕੀਤੀਆਂ ਗਈਆਂ।

Ad Position 21
No active advertisement
ਨਗਰ ਕੌਂਸਲ ਧੂਰੀ ਦੀ ਨਵ-ਨਿਯੁਕਤ ਪ੍ਰਧਾਨ ਅਮਰਜੋਤ ਕੌਰ ਬਾਜਵਾ ਦਾ ਕੀਤਾ ਸਨਮਾਨ 15-08-2026
ਧੂਰੀ, 14 ਅਗਸਤ (ਲਖਵੀਰ ਸਿੰਘ ਧਾਂਦਰਾ) - ਹਾਲ ਹੀ ਵਿੱਚ ਨਗਰ ਕੌਂਸਲ ਧੂਰੀ ਦੀ ਪ੍ਰਧਾਨ ਚੁਣੇ ਗਏ ਅਮਰਜੋਤ ਕੌਰ ਬਾਜਵਾ ਅਤੇ ਉਨ੍ਹਾਂ ਦੇ ਪਤੀ ਰੂਬਲ ਬਾਜਵਾ ਦਾ ਦੇਸ਼ ਭਗਤ ਕਾਲਜ ਬਰੜ੍ਹਵਾਲ ਟਰੱਸਟ ਦੀ ਮੈਨੇਜਮੈਂਟ ਵੱਲੋਂ ਸਵਾਗਤ ਕਰਦਿਆਂ ਉਚੇਚੇ ਤੌਰ ’ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਟਰੱਸਟ ਦੇ ਅਹੁਦੇਦਾਰਾਂ ਵੱਲੋਂ ਬਾਜਵਾ ਪਰਿਵਾਰ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਹਾਰਦਿਕ ਮੁਬਾਰਕਬਾਦ ਦਿੱਤੀ ਗਈ ਅਤੇ ਸ਼ਹਿਰ ਦੀ ਬਹਿਤਰੀ ਲਈ ਸ਼ੁੱਭਕਾਮਨਾਵਾਂ ਭੇਟ ਕੀਤੀਆਂ ਗਈਆਂ। ਦੱਸਣਯੋਗ ਹੈ ਕਿ ਨਵ ਨਿਯੁਕਤ ਪ੍ਰਧਾਨ ਅਮਰਜੋਤ ਕੌਰ ਬਾਜਵਾ ਦੇਸ਼ ਭਗਤ ਕਾਲਜ ਬਰੜ੍ਹਵਾਲ ਅਧੀਨ ਚੱਲਦੇ ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਵਿਖੇ ਬਤੌਰ ਅਧਿਆਪਕਾ ਸੇਵਾਵਾਂ ਨਿਭਾ ਰਹੇ ਹਨ। ਇਸ ਮੌਕੇ ਟਰੱਸਟ ਦੇ ਸਕੱਤਰ ਬਲਵੰਤ ਸਿੰਘ ਮੀਮਸਾ, ਟਰੱਸਟੀ ਐਡਵੋਕੇਟ ਜਤਿੰਦਰ ਸਿੰਘ ਸੋਨੀ ਮੰਡੇਰ, ਡਾ. ਸੁਖਵਿੰਦਰ ਸਿੰਘ ਧਾਂਦਰਾ, ਸਾਬਕਾ ਸਰਪੰਚ ਅੰਮ੍ਰਿਤਪਾਲ ਕੌਰ ਅਤੇ ਗੁਰਵਿੰਦਰ ਸਿੰਘ ਬਰੜ੍ਹਵਾਲ ਨੇ ਸਾਂਝੇ ਤੌਰ ’ਤੇ ਨਵ-ਨਿਯੁਕਤ ਪ੍ਰਧਾਨ ਅਮਰਜੋਤ ਕੌਰ ਬਾਜਵਾ ਅਤੇ ਰੂਬਲ ਬਾਜਵਾ ਨੂੰ ਸਨਮਾਨ ਚਿੰਨ੍ਹ ਭੇਟ ਕਰ ਕੇ ਸਨਮਾਨਿਤ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਟਰੱਸਟ ਦੇ ਸਕੱਤਰ ਬਲਵੰਤ ਸਿੰਘ ਮੀਮਸਾ ਅਤੇ ਐਡਵੋਕੇਟ ਜਤਿੰਦਰ ਸਿੰਘ ਸੋਨੀ ਮੰਡੇਰ ਨੇ ਕਿਹਾ ਕਿ ਅਮਰਜੋਤ ਕੌਰ ਬਾਜਵਾ ਦਾ ਨਗਰ ਕੌਂਸਲ ਪ੍ਰਧਾਨ ਬਣਨਾ ਸਮੁੱਚੇ ਧੂਰੀ ਹਲਕੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਅਮਰਜੋਤ ਕੌਰ ਬਾਜਵਾ ਦੀ ਯੋਗ ਲੀਡਰਸ਼ਿਪ ਹੇਠ ਧੂਰੀ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਮਿਲੇਗੀ, ਸਫ਼ਾਈ ਵਿਵਸਥਾ ਵਿੱਚ ਸੁਧਾਰ ਹੋਵੇਗਾ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ।ਸਨਮਾਨ ਲਈ ਟਰੱਸਟ ਦੀ ਮੈਨੇਜਮੈਂਟ ਦਾ ਧੰਨਵਾਦ ਕਰਦਿਆਂ ਨਗਰ ਕੌਂਸਲ ਪ੍ਰਧਾਨ ਅਮਰਜੋਤ ਕੌਰ ਬਾਜਵਾ ਅਤੇ ਰੂਬਲ ਬਾਜਵਾ ਨੇ ਵਿਸ਼ਵਾਸ ਦਿਵਾਇਆ ਕਿ ਉਹ ਸ਼ਹਿਰ ਵਾਸੀਆਂ ਦੁਆਰਾ ਪ੍ਰਗਟਾਏ ਗਏ ਵਿਸ਼ਵਾਸ ’ਤੇ ਖਰੇ ਉੱਤਰਨਗੇ। ਉਨ੍ਹਾਂ ਕਿਹਾ ਕਿ ਧੂਰੀ ਸ਼ਹਿਰ ਦੇ ਸਰਬਪੱਖੀ ਵਿਕਾਸ, ਨਿਰਪੱਖ ਪ੍ਰਸ਼ਾਸਨ ਅਤੇ ਜਨਤਕ ਸਹੂਲਤਾਂ ਦੀ ਬਹਾਲੀ ਲਈ ਬਿਨਾਂ ਕਿਸੇ ਭੇਦਭਾਵ ਦੇ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਕੰਮ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਪੰਜਾਬ ਸਿੰਘ ਸਕੂਲ ਤਾਜੋਕੇ ਵਿਖੇ ਮਨਾਇਆ ਸੁਤੰਤਰਤਾ ਦਿਵਸ ਅਗਲੀ ਖ਼ਬਰ ਐੱਸ.ਬੀ.ਐੱਸ. ਪਬਲਿਕ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ
Ad Position 24