15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਵਾਈ.ਐੱਸ. ਪਬਲਿਕ ਸਕੂਲ ਵਿਖੇ ਕੈਂਸਰ ਜਾਗਰੂਕਤਾ ਸੈਮੀਨਾਰ ਕਰਵਾਇਆ

ਬਰਨਾਲਾ, 14 ਅਗਸਤ (ਅਸ਼ੋਕ ਭਾਰਤੀ)-ਵਾਈ. ਐਸ.

Ad Position 21
No active advertisement
ਅਜੀਤ ਡੈਸਕ 15-08-2026
ਬਰਨਾਲਾ, 14 ਅਗਸਤ (ਅਸ਼ੋਕ ਭਾਰਤੀ)-ਵਾਈ.ਐਸ. ਪਬਲਿਕ ਸਕੂਲ ਹੰਡਿਆਇਆ ਵਿਖੇ ਕੈਂਸਰ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਜਿਸ ਦਾ ਉਦੇਸ਼ ਵਿਦਿਆਰਥੀਆਂ ਨੂੰ ਕੈਂਸਰ ਤੋਂ ਬਚਾਅ, ਸਿਹਤਮੰਦ ਜੀਵਨਸ਼ੈਲੀ ਅਤੇ ਸਮੇਂ ਸਿਰ ਜਾਗਰੂਕਤਾ ਦੀ ਮਹੱਤਤਾ ਬਾਰੇ ਜਾਣਕਾਰੀ ਦੇਣਾ ਸੀ। ਇਸ ਮੌਕੇ ਕੈਰਿੰਗ ਸੋਲਜ਼ ਫਾਊਂਡੇਸ਼ਨ, ਲਖਨਊ (ਉੱਤਰ ਪ੍ਰਦੇਸ਼) ਤੋਂ ਪਹੁੰਚੇ ਸ੍ਰੀ ਸੰਜੀਵ ਵਰਮਾ ਨੇ ਵਿਦਿਆਰਥੀਆਂ ਨਾਲ ਜਾਣਕਾਰੀ ਭਰਪੂਰ ਅਤੇ ਸੰਵਾਦਾਤਮਕ ਢੰਗ ਨਾਲ ਗੱਲਬਾਤ ਕਰਦਿਆਂ ਕੈਂਸਰ ਪ੍ਰਤੀ ਜਾਗਰੂਕਤਾ, ਬਚਾਅ ਦੇ ਉਪਾਅ, ਸਿਹਤਮੰਦ ਆਦਤਾਂ ਅਤੇ ਸਿਹਤ ਸਬੰਧੀ ਸਹੀ ਫ਼ੈਸਲੇ ਲੈਣ ਦੀ ਮਹੱਤਤਾ ਬਾਰੇ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ ਦੇ ਨਾਲ-ਨਾਲ ਆਪਣੇ ਪਰਿਵਾਰਾਂ ਅਤੇ ਸਮਾਜ ਵਿਚ ਵੀ ਸਿਹਤ ਜਾਗਰੂਕਤਾ ਫੈਲਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਮੋਹਿਤ ਜਿੰਦਲ ਨੇ ਕਿਹਾ ਕਿ ਜਾਗਰੂਕਤਾ ਰੋਕਥਾਮ ਵੱਲ ਪਹਿਲਾ ਕਦਮ ਹੈ। ਸੰਜੀਵ ਵਰਮਾ ਨੂੰ ਸਕੂਲ ਸਟਾਫ਼ ਵਲੋਂ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਿਵਾਲਿਕ ਪਬਲਿਕ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ ਅਗਲੀ ਖ਼ਬਰ ਮਦਰ ਟੀਚਰ ਸਕੂਲ ਵਿਖੇ ਅੰਤਰ ਹਾਊਸ ਕੁਇਜ਼ ਮੁਕਾਬਲੇ ਕਰਵਾਏ
Ad Position 24