15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸ਼ਿਵਾਲਿਕ ਪਬਲਿਕ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ

ਤਪਾ ਮੰਡੀ, 14 ਅਗਸਤ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਸਥਾਨਕ ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਆਜ਼ਾਦੀ ਦਿਵਸ ਬੜੇ ਉਤਸ਼ਾਹ, ਦੇਸ਼-ਭਗਤੀ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਵਿਸ਼ੇਸ਼ ਦੇਸ਼-ਭਗਤੀ ਭਰਪੂਰ ਅਸੈਂਬਲੀ ਕਰਵਾਈ ਗਈ, ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 15-08-2026
ਤਪਾ ਮੰਡੀ, 14 ਅਗਸਤ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਸਥਾਨਕ ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਆਜ਼ਾਦੀ ਦਿਵਸ ਬੜੇ ਉਤਸ਼ਾਹ, ਦੇਸ਼-ਭਗਤੀ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਵਿਸ਼ੇਸ਼ ਦੇਸ਼-ਭਗਤੀ ਭਰਪੂਰ ਅਸੈਂਬਲੀ ਕਰਵਾਈ ਗਈ, ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਸਮਾਗਮ ਦੌਰਾਨ ਐਨ.ਸੀ.ਸੀ. ਕੈਡਿਟਸ ਵਲੋਂ ਸ਼ਾਨਦਾਰ ਕੋਰੀਓਗਰਾਫੀ ਪੇਸ਼ ਕੀਤੀ ਗਈ, ਜਿਸ ਨੇ ਦਰਸ਼ਕਾਂ ਵਿਚ ਦੇਸ਼ ਪ੍ਰੇਮ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ। ਇਸ ਤੋਂ ਇਲਾਵਾ ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਵਿਸ਼ੇਸ਼ ਕੋਰੀਓਗਰਾਫੀ ਪੇਸ਼ ਕੀਤੀ ਗਈ, ਜਿਸ ਨੂੰ ਖ਼ੂਬ ਸਰਾਹਨਾ ਮਿਲੀ। ਵਿਦਿਆਰਥੀਆਂ ਵਲੋਂ ਪੇਸ਼ ਕੀਤੀਆਂ ਵੱਖ-ਵੱਖ ਦੇਸ਼-ਭਗਤੀ ਭਰਪੂਰ ਡਾਂਸ ਪੇਸ਼ਕਾਰੀਆਂ ਨੇ ਸਮਾਗਮ ਨੂੰ ਰੰਗਾਰੰਗ ਬਣਾਇਆ। ਇਸ ਦੇ ਨਾਲ ਹੀ ਵਿਦਿਆਰਥੀਆਂ ਵਲੋਂ ਸੁਰੀਲੀ ਦੇਸ਼-ਭਗਤੀ ਗੀਤ ਪੇਸ਼ਕਾਰੀ ਦਿੱਤੀ ਗਈ, ਜਿਸ ਨੇ ਪੂਰੇ ਮਾਹੌਲ ਨੂੰ ਦੇਸ਼ ਪ੍ਰੇਮ ਦੇ ਰੰਗ ਵਿਚ ਰੰਗ ਦਿੱਤਾ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਆਪਣੀਆਂ ਕਲਾਤਮਕ ਅਤੇ ਸਭਿਆਚਾਰਕ ਪ੍ਰਤਿਭਾਵਾਂ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਏਕਤਾ, ਦੇਸ਼-ਭਗਤੀ ਅਤੇ ਰਾਸ਼ਟਰ ਪ੍ਰਤੀ ਸਨਮਾਨ ਦਾ ਸੰਦੇਸ਼ ਦਿੱਤਾ। ਪੂਰਾ ਸਕੂਲ ਕੈਂਪਸ ਤਿਰੰਗੇ ਦੇ ਰੰਗਾਂ ਅਤੇ ਦੇਸ਼-ਭਗਤੀ ਦੇ ਜਜ਼ਬੇ ਨਾਲ ਗੂੰਜ ਉੱਠਿਆ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮੋਨਿਕਾ ਗਰਗ ਨੇ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਦੇਸ਼ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾਉਣ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਅੰਤ ਵਿਚ ਸਕੂਲ ਪ੍ਰਿੰਸੀਪਲ ਅਤੇ ਅਧਿਆਪਕਾਵਾਂ ਵਲੋਂ ਝੰਡਾ ਲਹਿਰਾਉਣ ਦੀ ਰੇਸ਼ਮ ਅਦਾ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਬੀ.ਐੱਸ.ਐੱਨ.ਐੱਲ. ਵਲੋਂ ਮੈਗਾ ਮੇਲਾ, ਲੋਕਾਂ ਨੂੰ ਨਵੀਆਂ ਸੇਵਾਵਾਂ ਤੇ ਵਿਸ਼ੇਸ਼ ਸਕੀਮਾਂ ਬਾਰੇ ਕੀਤਾ ਜਾਗਰੂਕ ਅਗਲੀ ਖ਼ਬਰ ਵਾਈ.ਐੱਸ. ਪਬਲਿਕ ਸਕੂਲ ਵਿਖੇ ਕੈਂਸਰ ਜਾਗਰੂਕਤਾ ਸੈਮੀਨਾਰ ਕਰਵਾਇਆ
Ad Position 24