14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸਰਕਾਰੀ ਪ੍ਰਾਇਮਰੀ ਸਕੂਲ ਤਪਾ ਪਿੰਡ ਵਿਖੇ ਆਜ਼ਾਦੀ ਦਿਹਾੜਾ ਮਨਾਇਆ

ਤਪਾ ਮੰਡੀ, 14 ਅਗਸਤ (ਪ੍ਰਵੀਨ ਗਰਗ)-ਸਰਕਾਰੀ ਪ੍ਰਾਇਮਰੀ ਸਕੂਲ ਤਪਾ ਪਿੰਡ ਵਿਖੇ ਸੀ. ਡੀ.

Ad Position 21
No active advertisement
ਅਜੀਤ ਡੈਸਕ 15-08-2026
ਤਪਾ ਮੰਡੀ, 14 ਅਗਸਤ (ਪ੍ਰਵੀਨ ਗਰਗ)-ਸਰਕਾਰੀ ਪ੍ਰਾਇਮਰੀ ਸਕੂਲ ਤਪਾ ਪਿੰਡ ਵਿਖੇ ਸੀ.ਡੀ.ਪੀ.ਓ. ਮੈਡਮ ਹਰਮੀਤ ਕੌਰ ਅਤੇ ਸਰਕਲ ਸੁਪਰਵਾਈਜ਼ਰ ਮੈਡਮ ਬਿੰਦਰ ਕੌਰ ਦੀ ਅਗਵਾਈ ਹੇਠ ਆਂਗਣਵਾੜੀ ਸੈਂਟਰ (ਕੋਡ ਨੰ: 186) ਦੀ ਆਂਗਣਵਾੜੀ ਵਰਕਰ ਰਜਨੀ ਬਾਲਾ ਅਤੇ ਹੈਲਪਰ ਪਰਮਜੀਤ ਕੌਰ ਨੇ ਬੱਚਿਆਂ ਸੰਗ ਆਜ਼ਾਦੀ ਦਿਹਾੜਾ ਮਨਾਇਆ। ਇਸ ਮੌਕੇ ਬੱਚਿਆਂ ਨੂੰ ਆਜ਼ਾਦੀ ਦਿਹਾੜੇ ਦੀ ਮਹੱਤਤਾ ਅਤੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਬਾਰੇ ਜਾਣਕਾਰੀ ਦਿੱਤੀ ਗਈ। ਬੱਚਿਆਂ ਨੇ ਦੇਸ਼ ਭਗਤੀ ਨਾਲ ਸਬੰਧਿਤ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਸਕੂਲ ਸਟਾਫ਼, ਆਂਗਣਵਾੜੀ ਵਰਕਰਾਂ ਅਤੇ ਬੱਚਿਆਂ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਕਾਇਮ ਰੱਖਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਕੌਂਸਲਰ ਸੁਨੀਤਾ ਰਾਣੀ ਨੇ ਵੀ ਬੱਚਿਆਂ ਨੂੰ ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ।
Ad Position 22
No active advertisement
ਪਿਛਲੀ ਖ਼ਬਰ ਵਾਈ.ਐੱਸ. ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ ਅਗਲੀ ਖ਼ਬਰ ਅਕਾਲ ਅਕੈਡਮੀ ਮਨਾਲ ਵਿਖੇ 80ਵਾਂ ਆਜ਼ਾਦੀ ਦਿਵਸ ਸ਼ਾਨੋ-ਸ਼ੌਕਤ ਨਾਲ ਮਨਾਇਆ
Ad Position 24