ਹਰ ਘਰ ਤਿਰੰਗਾ ਅਭਿਆਨ ਰਾਸ਼ਟਰੀ ਏਕਤਾ ਨੂੰ ਹੋਰ ਮਜ਼ਬੂਤ ਕਰੇਗਾ-ਸੋਮਨਾਥ ਸ਼ਰਮਾ
ਤਪਾ ਮੰਡੀ, 14 ਅਗਸਤ (ਪ੍ਰਵੀਨ ਗਰਗ)-ਆਜ਼ਾਦੀ ਦਿਵਸ ਦੇ ਮੌਕੇ ’ਤੇ ਭਾਰਤੀ ਜਨਤਾ ਪਾਰਟੀ ਵਲੋਂ ਦੇਸ਼ ਭਰ ਵਿਚ ਹਰ ਘਰ ਤਿਰੰਗਾ ਅਭਿਆਨ ਚਲਾਇਆ ਜਾ ਰਿਹਾ ਹੈ। ਇਹ ਰਾਸ਼ਟਰ ਵਿਆਪੀ ਅਭਿਆਨ 9 ਤੋਂ 17 ਅਗਸਤ ਤੱਕ ਜਾਰੀ ਰਹੇਗਾ।
ਤ
ਤਪਾ ਵਿਖੇ ਇੱਕ ਦੁਕਾਨ ’ਤੇ ਤਿਰੰਗਾ ਝੰਡਾ ਵੰਡਣ ਮੌਕੇ ਜ਼ਿਲ੍ਹਾ ਜਰਨਲ ਸਕੱਤਰ ਸੋਮਨਾਥ ਸ਼ਰਮਾ ਅਤੇ ਮੰਡਲ ਪ੍ਰਧਾਨ ਅਸ਼ਵਨੀ ਬਹਾਵਲਪੁਰੀਆ ਤੇ ਹੋਰ। ਤਸਵੀਰ : ਪ੍ਰਵੀਨ ਗਰਗ
15-08-2026
ਤਪਾ ਮੰਡੀ, 14 ਅਗਸਤ (ਪ੍ਰਵੀਨ ਗਰਗ)-ਆਜ਼ਾਦੀ ਦਿਵਸ ਦੇ ਮੌਕੇ ’ਤੇ ਭਾਰਤੀ ਜਨਤਾ ਪਾਰਟੀ ਵਲੋਂ ਦੇਸ਼ ਭਰ ਵਿਚ ਹਰ ਘਰ ਤਿਰੰਗਾ ਅਭਿਆਨ ਚਲਾਇਆ ਜਾ ਰਿਹਾ ਹੈ। ਇਹ ਰਾਸ਼ਟਰ ਵਿਆਪੀ ਅਭਿਆਨ 9 ਤੋਂ 17 ਅਗਸਤ ਤੱਕ ਜਾਰੀ ਰਹੇਗਾ। ਇਸ ਅਭਿਆਨ ਦਾ ਉਦੇਸ਼ ਲੋਕਾਂ ਵਿਚ ਦੇਸ਼ ਭਗਤੀ ਦੀ ਭਾਵਨਾ ਨੂੰ ਮਜ਼ਬੂਤ ਕਰਨਾ, ਰਾਸ਼ਟਰੀ ਏਕਤਾ ਨੂੰ ਉਤਸ਼ਾਹਿਤ ਕਰਨਾ ਅਤੇ ਹਰ ਨਾਗਰਿਕ ਨੂੰ ਆਪਣੇ ਘਰ ’ਤੇ ਤਿਰੰਗਾ ਲਹਿਰਾਉਣ ਲਈ ਪ੍ਰੇਰਿਤ ਕਰਨਾ ਹੈ। ਇਸੇ ਤਹਿਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਰਹਿਨੁਮਾਈ ਸਦਕਾ ਜ਼ਿਲ੍ਹਾ ਪ੍ਰਧਾਨ ਨਰਿੰਦਰ ਗਰਗ ਨੀਟਾ ਤੇ ਹਲਕਾ ਭਦੌੜ ਦੇ ਇੰਚਾਰਜ ਧਰਮ ਸਿੰਘ ਫ਼ੌਜੀ ਦੀ ਅਗਵਾਈ ਹੇਠ ਭਾਜਪਾ ਦੇ ਜ਼ਿਲ੍ਹਾ ਜਰਨਲ ਸਕੱਤਰ ਸੋਮਨਾਥ ਸ਼ਰਮਾ ਅਤੇ ਮੰਡਲ ਪ੍ਰਧਾਨ ਅਸ਼ਵਨੀ ਬਹਾਵਲਪੁਰੀਆ ਵਲੋਂ ਇਲਾਕੇ ਦੇ ਬਾਜ਼ਾਰ ’ਚ ਦੁਕਾਨਾਂ ’ਤੇ ਤਿਰੰਗੇ ਝੰਡੇ ਵੰਡੇ ਗਏ। ਉਨ੍ਹਾਂ ਕਿਹਾ ਕਿ ਹਰ ਘਰ ਤਿਰੰਗਾ ਅਭਿਆਨ ਤਹਿਤ ਵੱਖ-ਵੱਖ ਥਾਵਾਂ ’ਤੇ ਰਾਸ਼ਟਰੀ ਝੰਡੇ ਵੰਡੇ ਜਾ ਰਹੇ ਹਨ ਤਾਂ ਜੋ ਉਹ ਆਪਣੇ ਘਰਾਂ, ਦਫ਼ਤਰਾਂ ਅਤੇ ਵਪਾਰਕ ਅਦਾਰਿਆਂ ’ਤੇ ਰਾਸ਼ਟਰੀ ਝੰਡਾ ਲਹਿਰਾ ਸਕਣ। ਅਸ਼ਵਨੀ ਬਹਾਵਲਪੁਰੀਆ ਨੇ ਦੱਸਿਆ ਕਿ ਭਾਜਪਾ ਕਾਰਕੁਨਾਂ ਨੂੰ ਰੈਲੀਆਂ ਦੌਰਾਨ ਪਾਰਟੀ ਦੇ ਝੰਡੇ ਦੀ ਬਜਾਏ ਕੇਵਲ ਰਾਸ਼ਟਰੀ ਝੰਡਾ ਤਿਰੰਗਾ ਵਰਤਣ ਦੀ ਹਦਾਇਤ ਕੀਤੀ ਗਈ ਹੈ। ਇਸ ਨਾਲ ਅਭਿਆਨ ਨੂੰ ਵੱਧ ਤੋਂ ਵੱਧ ਲੋਕਾਂ ਦੀ ਭਾਗੀਦਾਰੀ ਨਾਲ ਇਕ ਜਨ ਅੰਦੋਲਨ ਦਾ ਰੂਪ ਦੇਣ ਵਿਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਅਤੇ ਨਵੇਂ ਵੋਟਰਾਂ ਨੂੰ ਰਾਸ਼ਟਰੀ ਗੌਰਵ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਜੋੜਨ ਲਈ ਵਿਸ਼ੇਸ਼ ਪ੍ਰੋਗਰਾਮ ਵੀ ਕਰਵਾਏ ਜਾ ਰਹੇ ਹਨ।ਤਿਰੰਗਾ ਯਾਤਰਾਵਾਂ ਅਤੇ ਜਨ ਸੰਪਰਕ ਪ੍ਰੋਗਰਾਮਾਂ ਰਾਹੀਂ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਅਭਿਆਨ ਨਾਲ ਜੁੜਨ ਅਤੇ ਆਜ਼ਾਦੀ ਦਿਵਸ ਮੌਕੇ ਆਪਣੇ ਘਰਾਂ ’ਤੇ ਤਿਰੰਗਾ ਲਹਿਰਾਉਣ ਦੀ ਅਪੀਲ ਕੀਤੀ ਜਾ ਰਹੀ ਹੈ। ਹਰ ਘਰ ਤਿਰੰਗਾ ਅਭਿਆਨ ਰਾਸ਼ਟਰੀ ਏਕਤਾ, ਅਖੰਡਤਾ ਅਤੇ ਦੇਸ਼ ਭਗਤੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦਾ ਮੌਕਾ ਹੈ। ਇਸ ਮੌਕੇ ਹਰੀਸ਼ ਚੰਦਰ ਗੋਸ਼ਾ, ਮਨੋਜ ਕੁਮਾਰ, ਮਾਸਟਰ ਸ਼ਾਮ ਲਾਲ ਆਦਿ ਮੌਜੂਦ ਸਨ।