14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਨੇ ਹਰ ਘਰ ਤਿਰੰਗਾ ਬਾਈਕ ਰੈਲੀ ਵਿਚ ਲਿਆ ਹਿੱਸਾ

ਬਰਨਾਲਾ, 14 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਟਰਾਈਡੈਂਟ ਗਰੁੱਪ ਦੇ ਚੇਅਰਮੈਨ ਐਮੇਰਿਟਸ ਅਤੇ ਰਾਜ ਸਭਾ ਮੈਂਬਰ ਪਦਮਸ੍ਰੀ ਰਾਜਿੰਦਰ ਗੁਪਤਾ ਨੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਕਰਵਾਈ ਗਈ ਹਰ ਘਰ ਤਿਰੰਗਾ ਬਾਈਕ ਰੈਲੀ-2026 ਵਿਚ ਸ਼ਮੂਲੀਅਤ ਕੀਤੀ। ਇਸ ਰੈਲੀ ਨੂੰ ਭਾਰਤ ਦੇ ਉਪ ਰਾਸ਼ਟਰਪਤੀ ਸ੍ਰੀ ਸੀ.

Ad Position 21
No active advertisement
ਅਜੀਤ ਡੈਸਕ 15-08-2026
ਬਰਨਾਲਾ, 14 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਟਰਾਈਡੈਂਟ ਗਰੁੱਪ ਦੇ ਚੇਅਰਮੈਨ ਐਮੇਰਿਟਸ ਅਤੇ ਰਾਜ ਸਭਾ ਮੈਂਬਰ ਪਦਮਸ੍ਰੀ ਰਾਜਿੰਦਰ ਗੁਪਤਾ ਨੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਕਰਵਾਈ ਗਈ ਹਰ ਘਰ ਤਿਰੰਗਾ ਬਾਈਕ ਰੈਲੀ-2026 ਵਿਚ ਸ਼ਮੂਲੀਅਤ ਕੀਤੀ। ਇਸ ਰੈਲੀ ਨੂੰ ਭਾਰਤ ਦੇ ਉਪ ਰਾਸ਼ਟਰਪਤੀ ਸ੍ਰੀ ਸੀ.ਪੀ. ਰਾਧਾਕ੍ਰਿਸ਼ਨਨ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਕੇਂਦਰੀ ਮੰਤਰੀ, ਸੰਸਦ ਮੈਂਬਰ ਅਤੇ ਹੋਰ ਜਨ ਪ੍ਰਤੀਨਿਧ ਵੀ ਹਾਜ਼ਰ ਸਨ। ਰੈਲੀ ਵਿਚ ਵਿਸ਼ੇਸ਼ ਬਾਈਕਰ ਗਰੁੱਪਾਂ, ਮਹਿਲਾ ਬਾਈਕਰਾਂ ਅਤੇ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਦੇ ਜਵਾਨਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਨ੍ਹਾਂ ਵਿਚ ਸੀ.ਆਰ.ਪੀ.ਐੱਫ., ਬੀ.ਐੱਸ.ਐੱਫ. ਅਤੇ ਆਸਾਮ ਰਾਈਫਲਜ਼ ਦੇ ਜਵਾਨ ਵੀ ਸ਼ਾਮਲ ਸਨ। ਤਿਰੰਗੇ ਦੀ ਅਗਵਾਈ ਹੇਠ ਕੱਢੀ ਗਈ ਇਸ ਰੈਲੀ ਨੇ ਦੇਸ਼ ਦੀ ਏਕਤਾ, ਦੇਸ਼ ਭਗਤੀ ਅਤੇ ਜਨ ਭਾਗੀਦਾਰੀ ਦਾ ਸੰਦੇਸ਼ ਦਿੱਤਾ। ਸ੍ਰੀ ਰਾਜਿੰਦਰ ਗੁਪਤਾ ਨੇ ਕਿਹਾ ਕਿ ਭਾਰਤ ਮੰਡਪਮ ਵਿਖੇ ਉਪ-ਰਾਸ਼ਟਰਪਤੀ ਦੀ ਹਾਜ਼ਰੀ ਵਿਚ ਹਰ ਘਰ ਤਿਰੰਗਾ ਬਾਈਕ ਰੈਲੀ ’ਚ ਸ਼ਾਮਲ ਹੋਣਾ ਉਨ੍ਹਾਂ ਲਈ ਮਾਣ ਅਤੇ ਸਨਮਾਨ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਅਤੇ ਦੂਰਦਰਸ਼ੀ ਸੋਚ ਹੇਠ ਰਾਸ਼ਟਰੀ ਪ੍ਰਤੀਕਾਂ ਅਤੇ ਦੇਸ਼ ਦੀ ਵਿਰਾਸਤ ਪ੍ਰਤੀ ਸਨਮਾਨ ਨੂੰ ਹੋਰ ਮਜ਼ਬੂਤ ਕਰਨ ਲਈ ਨਵੀਂ ਰਾਸ਼ਟਰੀ ਭਾਵਨਾ ਪੈਦਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਹਰ ਘਰ ਤਿਰੰਗਾ ਮੁਹਿੰਮ ਤੋਂ ਲੈ ਕੇ ਵੰਦੇ ਮਾਤਰਮ ਦੀ 150ਵੀਂ ਵਰ੍ਹੇਗੰਢ ਦੇ ਸਾਲ ਭਰ ਚੱਲ ਰਹੇ ਸਮਾਗਮਾਂ ਅਤੇ ਹੁਣ ਰਾਸ਼ਟਰੀ ਗੀਤ ਨੂੰ ਮਿਲੀ ਕਾਨੂੰਨੀ ਸੁਰੱਖਿਆ ਤੱਕ ਦੀਆਂ ਪਹਿਲਕਦਮੀਆਂ ਦੇਸ਼ ਦੇ ਰਾਸ਼ਟਰੀ ਪ੍ਰਤੀਕਾਂ ਨੂੰ ਲੋਕਾਂ ਦੀ ਸਾਂਝੀ ਚੇਤਨਾ ਵਿਚ ਹੋਰ ਮਜ਼ਬੂਤ ਕਰ ਰਹੀਆਂ ਹਨ। ਤਿਰੰਗਾ ਸਾਡੀ ਆਜ਼ਾਦੀ, ਏਕਤਾ, ਕੁਰਬਾਨੀ ਅਤੇ ਰਾਸ਼ਟਰੀ ਮਾਣ ਦਾ ਪ੍ਰਤੀਕ ਹੈ, ਜਦਕਿ ਵੰਦੇ ਮਾਤਰਮ ਆਜ਼ਾਦੀ ਦੇ ਸੰਘਰਸ਼ ਦੀ ਭਾਵਨਾ ਅਤੇ ਮਾਂ ਭਾਰਤੀ ਪ੍ਰਤੀ ਸਾਡੇ ਪਿਆਰ ਨੂੰ ਦਰਸਾਉਂਦਾ ਹੈ। ਸ੍ਰੀ ਗੁਪਤਾ ਨੇ ਕਿਹਾ ਕਿ ਤਿਰੰਗਾ ਅਤੇ ਵੰਦੇ ਮਾਤਰਮ ਦੋਵੇਂ ਸਾਨੂੰ ਸੁਤੰਤਰਤਾ ਸੰਗਰਾਮੀਆਂ ਦੀਆਂ ਕੁਰਬਾਨੀਆਂ ਦੀ ਯਾਦ ਦਿਵਾਉਂਦੇ ਹਨ ਅਤੇ ਇੱਕ ਮਜ਼ਬੂਤ, ਇਕਜੁੱਟ ਅਤੇ ਵਿਕਸਿਤ ਭਾਰਤ ਦੀ ਉਸਾਰੀ ਪ੍ਰਤੀ ਸਾਡੀ ਸਾਂਝੀ ਜ਼ਿੰਮੇਵਾਰੀ ਦਾ ਅਹਿਸਾਸ ਕਰਵਾਉਂਦੇ ਹਨ।
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਧੂਰੀ ਦੀ ਚੋਣ ਅਮਰਜੋਤ ਕੌਰ ਬਾਜਵਾ ਬਣੇ ਪ੍ਰਧਾਨ, ਸੁਸ਼ੀਲ ਰਾਣੀ ਤੇ ਅਜੈਬ ਸਿੰਘ ਨੂੰ ਮਿਲੀ ਮੀਤ ਪ੍ਰਧਾਨਗੀ ਅਗਲੀ ਖ਼ਬਰ ਪਿੰਡ ਕਾਹਨੇਕੇ ਦਾ ਅਗਨੀਵੀਰ ਕੁਲਵਿੰਦਰ ਸਿੰਘ ਫ਼ਿਰੋਜ਼ਪੁਰ ਵਿਖੇ ਡਿਊਟੀ ਦੌਰਾਨ ਹੋਇਆ ਸ਼ਹੀਦ
Ad Position 24