14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸੰਤ ਅਤਰ ਸਿੰਘ ਗੁਰਮਤਿ ਕਾਲਜ ਵਿਖੇ ਵਿਦਿਆਰਥੀਆਂ ਨੂੰ ਦਸਤਾਰਾਂ ਭੇਟ, ਸਿੱਖ ਪਛਾਣ ਤੇ ਦਸਤਾਰ ਦੀ ਮਹੱਤਤਾ ਤੋਂ ਕਰਵਾਇਆ ਜਾਣੂ

ਸੰਗਰੂਰ, 14 ਅਗਸਤ (ਸੁਖਵਿੰਦਰ ਸਿੰਘ ਫੁੱਲ) - ਅਕਾਲ ਕਾਲਜ ਕੌਂਸਲ ਦੇ ਮਾਨਯੋਗ ਸਕੱਤਰ ਜਸਵੰਤ ਸਿੰਘ ਖਹਿਰਾ ਦੀ ਯੋਗ ਅਗਵਾਈ ਅਤੇ ਡਾਇਰੈਕਟਰ ਡਾ. ਗੁਰਬੀਰ ਸਿੰਘ ਸੋਹੀ ਦੀ ਦੇਖ-ਰੇਖ ਹੇਠ ਸੰਤ ਅਤਰ ਸਿੰਘ ਗੁਰਮਤਿ ਕਾਲਜ, ਮਸਤੂਆਣਾ ਸਾਹਿਬ ਵਿਖੇ ਨਵੀਂ ਪੀੜ੍ਹੀ ਨੂੰ ਗੁਰਮਤਿ ਅਤੇ ਸਿੱਖੀ ਸਰੂਪ ਨਾਲ ਜੋੜਨ ਦੇ ਮਨੋਰਥ ਨਾਲ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।

Ad Position 21
No active advertisement
ਕਰਵਾਏ ਗਏ ਸਮਾਗਮ ਦੀ ਇੱਕ ਝਲਕ। ਤਸਵੀਰ – ਮੁਕੇਸ਼ ਕੁਮਾਰ ਵਿਸ਼ੇਸ਼ ਗਹਿਰੀ ਸੁਧਾਈ ਤਹਿਤ 16 ਨੂੰ ਪੋਲਿੰਗ ਬੂਥਾਂ ’ਤੇ ਲਗਾਏ ਜਾਣਗੇ ਵਿਸ਼ੇਸ਼ ਕੈਂਪ-ਜ਼ਿਲ੍ਹਾ ਚੋਣ ਅਫ਼ਸਰ 15-08-2026
ਸੰਗਰੂਰ, 14 ਅਗਸਤ (ਸੁਖਵਿੰਦਰ ਸਿੰਘ ਫੁੱਲ) - ਅਕਾਲ ਕਾਲਜ ਕੌਂਸਲ ਦੇ ਮਾਨਯੋਗ ਸਕੱਤਰ ਜਸਵੰਤ ਸਿੰਘ ਖਹਿਰਾ ਦੀ ਯੋਗ ਅਗਵਾਈ ਅਤੇ ਡਾਇਰੈਕਟਰ ਡਾ. ਗੁਰਬੀਰ ਸਿੰਘ ਸੋਹੀ ਦੀ ਦੇਖ-ਰੇਖ ਹੇਠ ਸੰਤ ਅਤਰ ਸਿੰਘ ਗੁਰਮਤਿ ਕਾਲਜ, ਮਸਤੂਆਣਾ ਸਾਹਿਬ ਵਿਖੇ ਨਵੀਂ ਪੀੜ੍ਹੀ ਨੂੰ ਗੁਰਮਤਿ ਅਤੇ ਸਿੱਖੀ ਸਰੂਪ ਨਾਲ ਜੋੜਨ ਦੇ ਮਨੋਰਥ ਨਾਲ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਦੇ ਹਜ਼ੂਰੀ ਕਥਾਵਾਚਕ ਭਾਈ ਜਸਵਿੰਦਰ ਸਿੰਘ ਵੱਲੋਂ ਕਾਲਜ ਦੇ ਵਿਦਿਆਰਥੀਆਂ ਨੂੰ ਦਸਤਾਰਾਂ ਭੇਂਟ ਕੀਤੀਆਂ ਗਈਆਂ। ਸਮਾਗਮ ਦੌਰਾਨ ਕਾਲਜ ਦੇ ਡਿਪਟੀ ਡਾਇਰੈਕਟਰ ਰਾਜਵਿੰਦਰਪਾਲ ਸਿੰਘ ਕੌਲੀ ਅਤੇ ਪ੍ਰਿੰਸੀਪਲ ਸ੍ਰ. ਜਸਵੀਰ ਸਿੰਘ ਧੂਰਾ ਨੇ ਵਿਦਿਆਰਥੀਆਂ ਨੂੰ ਦਸਤਾਰ ਦੀ ਅਧਿਆਤਮਿਕ ਤੇ ਇਤਿਹਾਸਕ ਮਹੱਤਤਾ, ਸਿੱਖ ਪਛਾਣ ਅਤੇ ਇਸ ਨਾਲ ਜੁੜੀਆਂ ਜ਼ਿੰਮੇਵਾਰੀਆਂ ਤੋਂ ਜਾਣੂ ਕਰਵਾਇਆ। ਬੁਲਾਰਿਆਂ ਨੇ ਦਸਤਾਰ ਨੂੰ ਸਿੱਖੀ ਸਰੂਪ ਦਾ ਅਨਿੱਖੜਵਾਂ ਅੰਗ ਦੱਸਦਿਆਂ ਵਿਦਿਆਰਥੀਆਂ ਨੂੰ ਇਸ ਦੀ ਸੰਭਾਲ, ਆਨ-ਬਾਨ ਅਤੇ ਸਤਿਕਾਰ ਨੂੰ ਬਹਾਲ ਰੱਖਣ ਲਈ ਪ੍ਰੇਰਿਤ ਕੀਤਾ। ਵਰਨਣਯੋਗ ਹੈ ਕਿ ਭਾਈ ਜਸਵਿੰਦਰ ਸਿੰਘ ਖ਼ੁਦ ਸੰਤ ਅਤਰ ਸਿੰਘ ਗੁਰਮਤਿ ਕਾਲਜ ਦੇ ਪੂਰਵ ਵਿਦਿਆਰਥੀ ਰਹੇ ਹਨ। ਉਨ੍ਹਾਂ ਨੇ ਇਸੇ ਅਦਾਰੇ ਤੋਂ ਗੁਰਮਤਿ ਗਿਆਨ ਪ੍ਰਾਪਤ ਕਰਨ ਉਪਰੰਤ ਸਾਲ 2007 ਤੋਂ ਲਗਾਤਾਰ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਹਜ਼ੂਰੀ ਕਥਾਵਾਚਕ ਵਜੋਂ ਸੇਵਾ ਨਿਭਾਉਂਦਿਆਂ ਦੇਸ਼-ਵਿਦੇਸ਼ਾਂ ਵਿੱਚ ਗੁਰਮਤਿ ਵਿਚਾਰਧਾਰਾ ਦਾ ਪ੍ਰਚਾਰ-ਪ੍ਰਸਾਰ ਕੀਤਾ ਹੈ। ਪ੍ਰਿੰਸੀਪਲ ਜਸਵੀਰ ਸਿੰਘ ਧੂਰਾ ਨੇ ਅਕਾਲ ਕਾਲਜ ਕੌਂਸਲ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਸਟਾਫ਼ ਵੱਲੋਂ ਭਾਈ ਜਸਵਿੰਦਰ ਸਿੰਘ ਦਾ ਉਚੇਚੇ ਤੌਰ ‘ਤੇ ਧੰਨਵਾਦ ਕੀਤਾ। ਇਸ ਮੌਕੇ ਕਾਲਜ ਦੇ ਪ੍ਰੋਫੈਸਰ ਜਸਪ੍ਰੀਤ ਸਿੰਘ, ਸੰਗੀਤ ਅਧਿਆਪਕ ਪ੍ਰੋਫੈਸਰ ਗੁਰਤੇਜ ਸਿੰਘ, ਕਲਰਕ ਭਾਈ ਅਜੈਬ ਸਿੰਘ ਅਤੇ ਹੋਸਟਲ ਵਾਰਡਨ ਗੁਰਮੀਤ ਸਿੰਘ ਸਮੇਤ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਚੈਤਨਿਆ ਟੈਕਨੋ ਸਕੂਲ ਵਿਖੇ ਇਨਵੈਸਟੀਚਰ ਸੈਰੇਮਨੀ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਨਗਰ ਕੌਂਸਲ ਧੂਰੀ ਦੀ ਚੋਣ ਅਮਰਜੋਤ ਕੌਰ ਬਾਜਵਾ ਬਣੇ ਪ੍ਰਧਾਨ, ਸੁਸ਼ੀਲ ਰਾਣੀ ਤੇ ਅਜੈਬ ਸਿੰਘ ਨੂੰ ਮਿਲੀ ਮੀਤ ਪ੍ਰਧਾਨਗੀ
Ad Position 24