14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸ੍ਰੀ ਚੈਤਨਿਆ ਟੈਕਨੋ ਸਕੂਲ ਵਿਖੇ ਇਨਵੈਸਟੀਚਰ ਸੈਰੇਮਨੀ ਪ੍ਰੋਗਰਾਮ ਕਰਵਾਇਆ

ਬਰਨਾਲਾ, 14 ਅਗਸਤ (ਅਸ਼ੋਕ ਭਾਰਤੀ)-ਸ੍ਰੀ ਚੈਤਨਿਆ ਟੈਕਨੋ ਸਕੂਲ ਬਰਨਾਲਾ-2 ਵਿਖੇ ਏ. ਜੀ.

Ad Position 21
No active advertisement
ਅਜੀਤ ਡੈਸਕ 15-08-2026
ਬਰਨਾਲਾ, 14 ਅਗਸਤ (ਅਸ਼ੋਕ ਭਾਰਤੀ)-ਸ੍ਰੀ ਚੈਤਨਿਆ ਟੈਕਨੋ ਸਕੂਲ ਬਰਨਾਲਾ-2 ਵਿਖੇ ਏ.ਜੀ.ਐਮ ਸ੍ਰੀ ਨਾਮਲਾ ਚੈਤਨਿਆ ਦੀ ਅਗਵਾਈ ਵਿਚ ਇਨਵੈਸਟੀਚਰ ਸੈਰੇਮਨੀ ਦਾ ਆਯੋਜਨ ਕੀਤਾ ਗਿਆ। ਸਮਾਗਮ ਦੌਰਾਨ ਸਮਾਰਟ ਲਿਵਿੰਗ ਪ੍ਰੋਗਰਾਮ ਅਧੀਨ ‘ਮੇਰਾ ਭਾਰਤ ਸ੍ਰੇਸ਼ਠ ਭਾਰਤ’ ਮੁਹਿੰਮ ਵੀ ਸ਼ੁਰੂ ਕੀਤੀ ਗਈ। ਇਸ ਮੌਕੇ ਗੁਰਪ੍ਰੀਤ ਸਿੰਘ ਲੱਕੀ ਸਟੇਟ ਹੈੱਡ ਐਸ.ਸੀ. ਵਿਭਾਗ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਅਤੇ ਗੁਰਮੇਲ ਸਿੰਘ ਮੌੜ ਜ਼ਿਲ੍ਹਾ ਇੰਚਾਰਜ ਐੱਸ.ਸੀ. ਵਿਭਾਗ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਗੁਣਵੱਤਾ ਭਰਪੂਰ ਸਿੱਖਿਆ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਦੇ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਸਭਿਆਚਾਰਕ ਪੇਸ਼ਕਾਰੀਆਂ ਦੀ ਵਿਸ਼ੇਸ਼ ਪ੍ਰਸ਼ੰਸਾ ਕੀਤੀ। ਇਨਵੈਸਟੀਚਰ ਸੈਰੇਮਨੀ ਦੌਰਾਨ ਨਵ-ਚੁਣੇ ਵਿਦਿਆਰਥੀ ਪ੍ਰਤੀਨਿਧੀਆਂ ਨੂੰ ਵੱਖ-ਵੱਖ ਨੇਤ੍ਰਿਤਵ ਸਬੰਧੀ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਅਤੇ ਉਨ੍ਹਾਂ ਨੂੰ ਅਨੁਸ਼ਾਸਨ, ਜਵਾਬਦੇਹੀ ਅਤੇ ਨੇਤ੍ਰਿਤਵ ਦੇ ਮੁੱਲਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਪ੍ਰਿੰਸੀਪਲ ਸ੍ਰੀ ਕਰਨ ਧਵਨ ਨੇ ਵਿਦਿਆਰਥੀਆਂ ਨੂੰ ਨੇਤ੍ਰਿਤਵ ਅਤੇ ਜ਼ਿੰਮੇਵਾਰੀ ਦੇ ਮੁੱਲਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ। ‘ਮੇਰਾ ਭਾਰਤ ਸ੍ਰੇਸ਼ਠ ਭਾਰਤ’ ਮੁਹਿੰਮ ਰਾਹੀਂ ਵਿਦਿਆਰਥੀਆਂ ਵਿਚ ਦੇਸ਼ ਭਗਤੀ, ਰਾਸ਼ਟਰੀ ਏਕਤਾ, ਭਾਰਤੀ ਸਭਿਆਚਾਰ ਅਤੇ ‘ ਵਿਭਿੰਨਤਾ ਵਿਚ ਏਕਤਾ’ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਆਧਾਰਿਤ ਗੀਤ, ਸੰਗੀਤ, ਕੋਰੀਓਗ੍ਰਾਫ਼ੀਆਂ ਪੇਸ਼ ਕੀਤੀਆਂ।
Ad Position 22
No active advertisement
ਪਿਛਲੀ ਖ਼ਬਰ ਸਿੱਖ ਸੇਵਾ ਸੁਸਾਇਟੀ ਇਕਾਈ ਮੌੜ ਨਾਭਾ ਵਲੋਂ ਰਾਸ਼ਨ ਵੰਡ ਤੋਂ ਇਲਾਵਾ ਲੋੜਵੰਦਾਂ ਦੀ ਕੀਤੀ ਮਦਦ ਅਗਲੀ ਖ਼ਬਰ ਸੰਤ ਅਤਰ ਸਿੰਘ ਗੁਰਮਤਿ ਕਾਲਜ ਵਿਖੇ ਵਿਦਿਆਰਥੀਆਂ ਨੂੰ ਦਸਤਾਰਾਂ ਭੇਟ, ਸਿੱਖ ਪਛਾਣ ਤੇ ਦਸਤਾਰ ਦੀ ਮਹੱਤਤਾ ਤੋਂ ਕਰਵਾਇਆ ਜਾ...
Ad Position 24