ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀ ਕਾਬੂ
ਬਰਨਾਲਾ, 14 ਅਗਸਤ (ਰਾਜ ਪਨੇਸਰ)-ਸਥਾਨਕ ਕਪਾਹ ਮੰਡੀ ਬਰਨਾਲਾ ਵਿਖੇ ਦੋ ਜਣਿਆਂ ਨੂੰ 80 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਬਰਨਾਲਾ ਵਲੋਂ ਮਾਮਲਾ ਦਰਜ ਕੀਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੂੰ ਸੂਚਨਾ ਮਿਲੀ ਕਿ ਅਮਨ ਪੁੱਤਰ ਵਿੱਕੀ ਸਿੰਘ, ਅਭਿਸ਼ੇਕ ਸ਼ਰਮਾ ਪੁੱਤਰ ਪ੍ਰਵੇਸ਼ ਕੁਮਾਰ ਵਾਸੀਅਨ ਬਰਨਾਲਾ ਨਸ਼ਾ ਵੇਚਣ ਦੇ ਆਦੀ ਹਨ।
ਬਰਨਾਲਾ, 14 ਅਗਸਤ (ਰਾਜ ਪਨੇਸਰ)-ਸਥਾਨਕ ਕਪਾਹ ਮੰਡੀ ਬਰਨਾਲਾ ਵਿਖੇ ਦੋ ਜਣਿਆਂ ਨੂੰ 80 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਬਰਨਾਲਾ ਵਲੋਂ ਮਾਮਲਾ ਦਰਜ ਕੀਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੂੰ ਸੂਚਨਾ ਮਿਲੀ ਕਿ ਅਮਨ ਪੁੱਤਰ ਵਿੱਕੀ ਸਿੰਘ, ਅਭਿਸ਼ੇਕ ਸ਼ਰਮਾ ਪੁੱਤਰ ਪ੍ਰਵੇਸ਼ ਕੁਮਾਰ ਵਾਸੀਅਨ ਬਰਨਾਲਾ ਨਸ਼ਾ ਵੇਚਣ ਦੇ ਆਦੀ ਹਨ। ਜੋ ਕਿ ਅੱਜ ਵੀ ਭਾਰੀ ਮਾਤਰਾ ’ਚ ਨਸ਼ਾ ਲਿਆ ਕੇ ਵੇਚਣ ਦੀ ਫ਼ਿਰਾਕ ਵਿਚ ਹਨ। ਜਿਨ੍ਹਾਂ ਨੂੰ ਕਪਾਹ ਮੰਡੀ ਬਰਨਾਲਾ ਨਜ਼ਦੀਕ ਘੁੰਮਦਾ ਦੇਖਿਆ ਗਿਆ ਹੈ। ਪੁਲਿਸ ਵਲੋਂ ਛਾਪੇਮਾਰੀ ਕਰਦਿਆਂ ਦੋਵੇਂ ਜਣਿਆਂ ਨੂੰ 80 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਿਚ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।